ਬਰਨਾਲਾ: ਸ਼ਹਿਰ 'ਚ ਕੋਰੋਨਾ ਵਾਇਰਸ ਦੇ 3 ਹੋਰ ਸ਼ੱਕੀ ਸਾਹਮਣੇ ਆਏ ਹਨ। ਇਨ੍ਹਾਂ ਸ਼ੱਕੀ ਮਰੀਜ਼ਾਂ 'ਚ 2 ਪੁਲਿਸ ਮੁਲਾਜ਼ਮ ਤੇ ਇੱਕ ਬੁਜ਼ਰਗ ਔਰਤ ਸ਼ਾਮਲ ਹੈ। ਦੱਸਣਯੋਗ ਹੈ ਕਿ ਇਹ ਤਿੰਨੋਂ ਸ਼ੱਕੀ ਮਰੀਜ਼ ਆਨੁੰਦਪੁਰ ਸਾਹਿਬ ਤੋਂ ਹੋਲੇ-ਮਹੱਲਾ ਮਨਾ ਕੇ ਵਾਪਸ ਪਰਤੇ ਹਨ।
ਸੀ.ਐਮ.ਓ ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਬਰਨਾਲਾ ਸ਼ਹਿਰ ਦੇ ਵਿੱਚ 12 ਸ਼ੱਕੀ ਮਰੀਜ਼ ਸਾਹਮਣੇ ਆਏ ਹਨ। 7 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨੀਂ ਇੱਕ ਹੋਰ ਸ਼ੱਕੀ ਮਰੀਜ਼ ਸਾਹਮਣੇ ਆਇਆ ਸੀ ਜਿਸ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਹੈ ਤੇ ਹੁਣ ਉਸ ਦੀ ਹਾਲਾਤ ਠੀਕ ਦੱਸੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਹੁਣ 3 ਹੋਰ ਸ਼ੱਕੀ ਮਰੀਜ਼ ਸਾਹਮਣੇ ਆਏ ਹਨ ਜ਼ਿਨ੍ਹਾਂ ਨੂੰ ਆਈਸੋਲੇਸ਼ਨ ਵਾਰਡ ਦੇ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਬਜ਼ੁਰਗ ਔਰਤ ਹੈ ਉਹ ਪਿੰਡ ਧਨੇਰ ਦੀ ਵਸਨੀਕ ਹੈ। ਉਨ੍ਹਾਂ ਨੇ ਕਿਹਾ ਕਿ ਦੋ ਮੁਲਜ਼ਮ ਉਹ ਅਨੁੰਦਪੁਰ ਸਾਹਿਬ 'ਚ ਡਿਊਟੀ ਦੇਣ ਲਈ ਗਏ ਸਨ।
ਇਹ ਵੀ ਪੜ੍ਹੋ: ਕਰਫਿਊ ਦੌਰਾਨ ਲੁਧਿਆਣਾ 'ਚ ਹਵਾ ਦਾ ਮਿਆਰ ਸੁਧਰਿਆ, 108 ਸ਼ਹਿਰਾਂ 'ਚ ਸਭ ਤੋਂ ਅੱਗੇ
ਸੀ.ਐਮ.ਓ ਨੇ ਦੱਸਿਆ ਕਿ ਇਨ੍ਹਾਂ ਸ਼ੱਕੀ ਮਰੀਜ਼ਾਂ ਦੀ ਪੁਸ਼ਟੀ ਲਈ ਟੈਸਟ ਕੀਤੇ ਜਾ ਰਹੇ ਹਨ ਅਜੇ ਇਨ੍ਹਾਂ ਮਰੀਜ਼ਾਂ ਨੂੰ ਸਖ਼ਤ ਘਰ ਦੇ ਵਿੱਚ ਰਹਿਣ ਦੀ ਹਿਦਾਇਤਾਂ ਦਿੱਤੀਆਂ ਗਈਆਂ ਹਨ।
ਗੁਰਿੰਦਰਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਲੌਕ ਡਾਊਨ ਕੀਤਾ ਗਿਆ ਹੈ ਇਹ ਬਹੁਤ ਸ਼ਲਾਘਾ ਯੋਗ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਵੀ ਕੋਰੋਨਾ ਵਾਇਰਸ ਤੋਂ ਬਚਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਤੇ ਵਾਰ-ਵਾਰ ਆਪਣੇ ਹੱਥਾਂ ਨੂੰ ਪਾਣੀ ਨਾਲ ਸਾਫ਼ ਕਰਨ।