ETV Bharat / state

Barnala: ਮੀਤ ਹੇਅਰ ਨੇ ਨੌਜਵਾਨਾਂ ਨੂੰ ਕੀ ਦਿੱਤਾ ਤੋਹਫ਼ਾ?

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ 30 ਪਾਰਕ ਬਣਾਏ ਜਾ ਰਹੇ ਹਨ। ਜ਼ਿਲ੍ਹੇ ਨੂੰ ਖੇਡ ਸਹੂਲਤਾਂ ਨਾਲ ਲੈਸ ਕਰਨ ਲਈ ਕਰੀਬ 10 ਕਰੋੜ ਦੀ ਲਾਗਤ ਵਾਲਾ 'ਖੇਡ ਪਾਰਕ' ਬਣਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ।

ਮੀਤ ਹੇਅਰ ਨੇ ਨੌਜਵਾਨਾਂ ਨੂੰ ਕੀ ਦਿੱਤਾ ਤੋਹਫ਼ਾ?

author img

By

Published : Mar 6, 2023, 9:40 PM IST

ਬਰਨਾਲਾ: ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ 30 ਪਾਰਕ ਬਣਾਏ ਜਾ ਰਹੇ ਹਨ। ਜ਼ਿਲ੍ਹੇ ਨੂੰ ਖੇਡ ਸਹੂਲਤਾਂ ਨਾਲ ਲੈਸ ਕਰਨ ਲਈ ਕਰੀਬ 10 ਕਰੋੜ ਦੀ ਲਾਗਤ ਵਾਲਾ 'ਖੇਡ ਪਾਰਕ' ਬਣਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈਏਐੱਸ ਨੇ ਦੱਸਿਆ ਕਿ ਇਸ ਤਹਿਤ ਪਹਿਲੇ ਪੜਾਅ ਵਿੱਚ ਜ਼ਿਲ੍ਹੇ ਦੇ 30 ਪਿੰਡਾਂ ਵਿੱਚ ਖੇਡ ਪਾਰਕ ਬਣਾਏ ਜਾ ਰਹੇ ਹਨ।

ਜਿਸ ਤਹਿਤ ਉਥੋਂ ਦੇ ਖੇਡ ਮੈਦਾਨਾਂ ’ਚ ਟਰੈਕ, ਘਾਹ, ਫਲੱਡ ਲਾਈਟਾਂ, ਓਪਨ ਜਿਮ, ਝੂਲੇ, ਫੁਹਾਰਾ ਸਿੰਜਾਈ ਸਿਸਟਮ, ਵਾਲੀਬਾਲ ਮੈਦਾਨ, ਚਾਰਦੀਵਾਰੀ ਜਾਂ ਹੋਰ ਲੋੜੀਂਦੇ ਕੰਮ ਕਰਵਾਏ ਜਾਣਗੇ। ਉੱਤੇ ਹੀ ਦੂਜੇ ਪਾਸੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਨੇ ਦੱਸਿਆ ਕਿ ਪਹਿਲੇ ਪੜਾਅ ਦੇ 30 ਖੇਡ ਪਾਰਕਾਂ ਲਈ ਕਰੀਬ 10 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਹ ਫੰਡ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਅਖਤਿਆਰੀ ਫੰਡ ’ਚੋਂ, 15ਵੇਂ ਵਿੱਤ ਕਮਿਸ਼ਨਰ ’ਚੋਂ ਤੇ ਮਗਨਰੇਗਾ ’ਚੋਂ ਖਰਚੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਭੈਣੀ ਮਹਿਰਾਜ ’ਚ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ ਤੇ ਬਾਕੀ ਪਿੰਡਾਂ ’ਚ ਛੇਤੀ ਸ਼ੁਰੂ ਹੋ ਜਾਵੇਗਾ।

ਖੇਡ ਮੰਤਰੀ ਦਾ ਬਿਆਨ: ਇਸ ਮੌਕੇ ਪੰਜਾਬ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਹ ਪਾਰਕ ਬਰਨਾਲਾ ਵਿੱਚ ਖੇਡ ਸੱਭਿਆਚਾਰ ਨੂੰ ਨਵਾਂ ਮੁਕਾਮ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੋਚ ਹੈ ਕਿ ਜ਼ਿਲ੍ਹਾ ਬਰਨਾਲਾ ਨੂੰ ਖੇਡਾਂ ਦੇ ਖੇਤਰ ’ਚ ਨੰਬਰ ਇੱਕ ਜ਼ਿਲ੍ਹਾ ਬਣਾਇਆ ਜਾਵੇ। ਇਸ ਤਹਿਤ ਜ਼ਿਲ੍ਹੇ ’ਚ ਵੱਧ ਤੋਂ ਵੱਧ ਖੇਡ ਸਹੂਲਤਾਂ ਦੇਣ ਲਈ ਸਪੋਰਟਸ ਪਾਰਕਾਂ ਦਾ ਪ੍ਰਾਜੈਕਟ ਲਿਆਂਦਾ ਜਾ ਰਿਹਾ ਹੈ। ਜਿਸ 'ਤੇ ਕਰੀਬ 10 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਪਾਰਕਾਂ ਨੂੰ ਹਰ ਲੋੜੀਂਦੀ ਖੇਡ ਸਹੂਲਤ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਜਿੱਥੇ ਨੌਜਵਾਨਾਂ ਇੱਥੇ ਖੇਡ ਸਕਣ, ਉੱਥੇ ਬੱਚਿਆਂ, ਬਜ਼ੁਰਗਾਂ ਆਦਿ ਲਈ ਪਾਰਕ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਸਕਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੰਤਵ ਪੰਜਾਬ ਦੀ ਜਵਾਨੀ ਨੂੰ ਖੇਡਾਂ ਵਾਲਾ ਮਾਹੌਲ ਦੇਣਾ ਹੈ। ਜਿਸ ਤਹਿਤ ਉਹ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਦੇ ਖਾਲੀ ਹੋ ਚੁੱਕੇ ਖੇਡ ਮੈਦਾਨਾਂ ਨੂੰ ਨੌਜਵਾਨਾਂ ਨਾਲ ਭਰ ਕੇ ਰੌਣਕਾਂ ਲਿਆਂਦੀਆਂ ਜਾਣਗੀਆਂ।

ਇਹ ਵੀ ਪੜ੍ਹੋ: Most Runs in WTC: ਇਸ ਧਾਕੜ ਖਿਡਾਰੀ ਨੇ ਸਭ ਤੋਂ ਵੱਧ ਬਣਾਈਆਂ ਦੌੜਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.