ਬਰਨਾਲਾ: ਇੱਕ ਪਾਸੇ ਸਰਕਾਰਾਂ ਤੇ ਪੁਲਿਸ ਵਲੋਂ ਲਗਾਤਾਰ ਠੱਗੀ ਮਾਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਜਾਂਦੀ ਰਹੀ ਹੈ ਤਾਂ ਦੂਜੇ ਪਾਸੇ ਇਸ ਦੇ ਬਾਵਜੂਦ ਰੋਜ਼ਾਨਾ ਠੱਗੀ ਦੇ ਨਵੇਂ ਮਾਮਲੇ ਸਾਹਮਣੇ ਆਉਂਦੇ ਹਨ। ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਵੱਖ-ਵੱਖ ਢੰਗਾਂ ਨਾਲ ਠੱਗੀਆਂ ਦਾ ਦੌਰ ਲਗਾਤਾਰ ਜਾਰੀ ਹੈ। ਲਾਟਰੀਆਂ, ਵਿਦੇਸ਼ ਭੇਜਣ ਅਤੇ ਸਰਕਾਰੀ ਨੌਕਰੀ ਦਿਵਾਉਣ ਦੇ ਨਾਮ 'ਤੇ ਠੱਗੀ ਮਾਰਨ ਦੇ ਮਾਮਲੇ ਆਮ ਹੀ ਖਬਰਾਂ ਦਾ ਸ਼ਿੰਗਾਰ ਬਣ ਰਹੇ ਹਨ।
ਤਿੰਨ ਲੋਕਾਂ ਨੂੰ ਧੋਖਾਧੜੀ ਦਾ ਬਣਾਇਆ ਸ਼ਿਕਾਰ: ਇਸ ਤਰ੍ਹਾਂ ਠੱਗੀ ਦਾ ਇੱਕ ਹੋਰ ਨਵਾਂ ਮਾਮਲਾ ਜੋ ਸਾਹਮਣੇ ਆਇਆ ਹੈ, ਉਹ ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਨਾਲ ਸਬੰਧਿਤ ਹੈ। ਜਿੱਥੇ ਪੁਲਿਸ ਵਿੱਚ ਭਰਤੀ ਕਰਵਾਉਣ ਦੇ ਨਾਮ ਉਪਰ ਬਰਨਾਲਾ ਦੇ ਤਿੰਨ ਵਿਅਕਤੀਆਂ ਤੋਂ 45 ਲੱਖ ਰੁਪਏ ਠੱਗੇ ਗਏ ਹਨ। ਮੁਲਜ਼ਮਾਂ ਨੇ 3 ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ। ਉਨ੍ਹਾਂ ਨੇ ਸ਼ਿਕਾਇਤਕਰਤਾ ਦੇ ਬੱਚਿਆਂ ਨੂੰ ਪੁਲਿਸ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦਿੱਤਾ, ਜਿਸ ਤੋਂ ਬਾਅਦ ਨਾ ਤਾਂ ਪੁਲਿਸ ਵਿੱਚ ਭਰਤੀ ਕਰਵਾਇਆ ਗਿਆ ਅਤੇ ਨਾ ਹੀ ਉਹਨਾਂ ਦੇ 45 ਲੱਖ ਰੁਪਏ ਵਾਪਸ ਕੀਤੇ ਗਏ। ਜਿਸ ਤੋਂ ਬਾਅਦ ਪੀੜਤਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾਈ ਅਤੇ ਬਰਨਾਲਾ ਦੇ ਥਾਣਾ ਮਹਿਲ ਕਲਾਂ ਵਿਖੇ ਦੋਵਾਂ ਮੁਲਜ਼ਮਾਂ ਖਿਲਾਫ ਠੱਗੀ ਦਾ ਮਾਮਲਾ ਦਰਜ਼ ਕੀਤਾ ਗਿਆ ਹੈ।
ਦੋ ਮੁਲਜ਼ਮਾਂ ਖਿਲਾਫ਼ ਮਾਮਲਾ ਕੀਤਾ ਦਰਜ: ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਐਸਐਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਗੁਰਦੇਵ ਸਿੰਘ ਵਾਸੀ ਮਹਿਲ ਖੁਰਦ ਨੇ ਬਿਆਨ ਦਰਜ਼ ਕਰਵਾਏ ਹਨ। ਜਿਸ ਦੇ ਬਿਆਨਾਂ ਦੇ ਆਧਾਰ 'ਤੇ ਰਾਮਪਾਲ ਵਾਸੀ ਮਾਨਸਾ ਅਤੇ ਰਾਜ ਕਮਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨਾਲ ਠੱਗੀ ਮਾਰੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ 'ਚ ਅੱਠ ਜ਼ਿਲ੍ਹਿਆਂ ਦੇ ਪਟਵਾਰੀਆਂ ਨੇ ਖੋਲ੍ਹ ਦਿੱਤਾ ਮੋਰਚਾ
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਕਿਹਾ ਪੁੱਤ ਦੇ ਕਤਲ ਵਿੱਚ ਮਿਊਜਿਕ ਇੰਡਸਟਰੀ ਤੇ ਸਿਆਸੀ ਲੋਕਾਂ ਦਾ ਵੱਡਾ ਹੱਥ
ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਮੁਲਜ਼ਮ: ਉਹਨਾਂ ਨੇ ਦੱਸਿਆ ਕਿ ਰਾਜਕਮਲ ਅਤੇ ਰਾਜਪਾਲ ਸਿੰਘ ਨੇ ਜਗਤਾਰ ਸਿੰਘ ਵਾਸੀ ਮਹਿਲ ਕਲਾਂ, ਬਲਦੇਵ ਸਿੰਘ ਵਾਸੀ ਪਿੰਡ ਧਨੇਰ ਨਾਲ ਵੀ ਠੱਗੀ ਮਾਰੀ ਹੈ। ਉਸ ਨੇ ਬੱਚਿਆਂ ਨੂੰ ਪੁਲਿਸ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦਿੱਤਾ ਸੀ,ਜਿਸ ਦੇ ਬਦਲੇ ਉਸ ਨੇ ਉਨ੍ਹਾਂ ਤੋਂ 45 ਲੱਖ ਦੀ ਠੱਗੀ ਮਾਰ ਲਈ ਸੀ। ਜਿਸ ਦੇ ਚੱਲਦੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਜਿਸ 'ਤੇ ਪੁਲਿਸ ਨੇ ਜਾਂਚ ਤੋਂ ਬਾਅਦ ਪਰਚਾ ਦਰਜ਼ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲਾ ਅੱਗੇ ਵਧਾਇਆ ਜਾਵੇਗਾ।