ਬਰਨਾਲਾ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਇੱਕ ਗੁਪਤ ਜਾਣਕਾਰੀ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਨੇ ਇਸ ਛਾਪੇਮਾਰੀ ਦੌਰਾਨ ਕਸਬਾ ਧਨੌਲਾ ਦੀ ਅਨਾਜ ਮੰਡੀ ਚੋਂ ਇੱਕ ਟਰੱਕ ਕਬਜ਼ੇ ਵਿੱਚ ਲਿਆ। ਟਰੱਕ ਵਿੱਚੋਂ ਤਕਰੀਬਨ ਪੰਜ ਕੁਇੰਟਲ ਚੂਰਾ ਪੋਸਤ (ਭੁੱਕੀ) ਬਰਾਮਦ ਕੀਤੀ ਗਈ।
ਤਫ਼ਤੀਸ਼ ਦੇ ਆਧਾਰ ਉੱਤੇ ਇੱਕ ਕਾਰ ਵੀ ਕਬਜ਼ੇ ਵਿੱਚ ਲਈ ਗਈ ਹੈ ਅਤੇ ਪੰਜ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਇਤਲਾਹ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਇੱਕ ਟਰੱਕ ਵਿੱਚ ਭਾਰੀ ਮਾਤਰਾ ਵਿੱਚ ਚੂਰਾ ਪੋਸਤ ਭਰਕੇ ਬਰਨਾਲਾ ਲਿਜਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਨੇ ਛਾਪੇਮਾਰੀ ਕੀਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਐੱਨਡੀਪੀਐੱਸ ਐੱਕਟ ਅਧੀਨ ਮਾਮਲਾ ਦਰਜ ਕਰਕੇ ਪੜਤਾਲ ਕੀਤੀ ਜਾ ਰਹੀ ਹੈ।
ਉਧਰ, ਮੁਲਜ਼ਮ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਤੋਂ ਚੂਰਾ ਪੋਸਤ ਲੈ ਕੇ ਆ ਰਿਹਾ ਸੀ। ਉਸ ਨੇ ਦੱਸਿਆ ਕਿ ਉਸ ਨੂੰ ਇਸ ਪੋਸਤ ਬਰਨਾਲਾ ਤੱਕ ਪਹੁੰਚਾਉਣ ਲਈ ਉਸ ਨੂੰ ਡੇਢ ਲੱਖ ਰੁਪਏ ਮਿਲਣੇ ਸੀ।