ਬਰਨਾਲਾ:ਸ਼ਹਿਰ ਦੇ ਲੋਕਾਂ ਦੀ ਲੰਬੇ ਸਮੇਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਸਰਕਾਰ ਵਲੋਂ ਯਤਨ ਸ਼ੁਰੂ ਕੀਤੇ ਗਏ ਹਨ। ਜਿਸ ਤਹਿਤ ਬਰਨਾਲਾ ਵਿੱਚ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕਾਂਗਰਸ (Former Congress MLA) ਕੇਵਲ ਸਿੰਘ ਢਿੱਲੋਂ ਵਲੋਂ ਛੇ ਨਵੇਂ ਟਿਊਬਵੈੱਲ ਪਾਸ ਕਰਵਾਏ ਗਏ ਹਨ। ਜਿਹਨਾਂ ਵਿੱਚੋਂ ਪਹਿਲੇ ਟਿਊਬਵੈੱਲ ਦੀ ਕੇਵਲ ਸਿੰਘ ਢਿੱਲੋਂ ਨੇ ਸ਼ੁਰੂਆਤ ਕੀਤੀ।
ਇਸ ਮੌਕੇ ਕੇਵਲ ਢਿੱਲੋਂ ਨੇ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਸਮੱਸਿਆਂ ਹੁਣ ਬਰਨਾਲਾ ਸ਼ਹਿਰ ਦੇ ਲੋਕਾਂ ਨੂੰ ਨਹੀ ਆਉਣ ਦੀ ਦਿੱਤੀ ਜਾਵੇਗੀ। ਸ਼ਹਿਰ ਨਿਵਾਸੀਆਂ ਦੀ ਇਸ ਮੁਸ਼ਕਿਲ ਦਾ ਪਹਿਲ ਦੇ ਆਧਾਰ ਤੇ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੱਤੀ ਰੋਡ ਨਾਲ ਪੈਂਦੇ 30, 31 ਅਤੇ 6 ਨੰਬਰ ਵਾਰਡਾਂ ਦੇ ਲੋਕਾਂ ਨਾਲ ਨਗਰ ਕੌਂਸਲ ਚੋਣਾਂ ਮੌਕੇ ਪੀਣ ਵਾਲੇ ਪਾਣੀ ਦੀ ਹਰ ਸਮੱਸਿਆ ਦੇ ਹੱਲ ਦਾ ਵਿਸਵਾਸ ਦਿਵਾਇਆ ਸੀ। ਜਿਸ ਨੂੰ ਪੂਰਾ ਕਰਦੇ ਹੋਏ ਟਿਊਬਵੈਲ ਪਾਸ ਕਰਵਾ ਕੇ ਕੰਮ ਸ਼ੁਰੂ ਕਰਵਾ ਦਿੱਤਾ ਹੈ।
ਟਿਊਬਵੈਲ ਮਸ਼ੀਨ ਆ ਚੁੱਕੀ ਹੈ ਅਤੇ ਕੁੱਝ ਦਿਨਾਂ ਵਿੱਚ ਟਿਊਬਵੈਲ ਚਾਲੂ ਕਰਕੇ ਲੋਕਾਂ ਦੇ ਘਰਾਂ ਤੱਕ ਪਾਣੀ ਪਹੁੰਚਾ ਦਿੱਤਾ ਜਾਵੇਗਾ। ਇਸਦੇ ਨਾਲ ਹੀ ਇਹਨਾਂ ਵਾਰਡਾਂ ਦੇ ਲੋਕਾਂ ਲਈ ਟਿਊਬਵੈਲ ਤੋਂ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਵੀ ਪਾਸ ਹੋ ਚੁੱਕੀ ਹੈ। ਕਰੋੜਾਂ ਰੁਪਏ ਦੇ ਇਸ ਪ੍ਰੋਜੈਕਟ ਨਾਲ ਮੇਰੇ ਸ਼ਹਿਰ ਦੇ ਲੋਕਾਂ ਨੂੰ ਘਰ ਬੈਠਿਆਂ ਸਾਫ਼ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੋ ਕੰਮ 70 ਸਾਲਾਂ ਤੋਂ ਨਹੀਂ ਹੋਏ, ਉਹ ਕੇਵਲ ਸਿੰਘ ਢਿੱਲੋਂ ਵੱਲੋਂ ਕਰਵਾਏ ਗਏ ਹਨ। ਹੁਣ ਟਿਊਬਵੈੱਲ ਲੱਗਣ ਨਾਲ ਤਿੰਨ ਵਾਰਡਾਂ ਦੇ ਲੋਕਾਂ ਨੂੰ ਸਾਫ ਪਾਣੀ ਮਿਲੇਗਾ।
ਇਹ ਵੀ ਪੜੋ:ਹਸਪਤਾਲ ਦੇ ਟੈਂਪੂ ‘ਚ ਲੱਗੀ ਅੱਗ