ਬਰਨਾਲਾ: ਪੰਜਾਬ ਸਰਕਾਰ ਵੱਲੋਂ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਪੱਧਰੀ ਸਮਾਗਮ ਵਿੱਚ ਵਧੀ ਹੋਈ ਪੈਨਸ਼ਨ ਦਾ ਆਗਾਜ਼ ਕੀਤਾ ਗਿਆ। ਉੱਥੇ ਹੀ ਬਰਨਾਲਾ ਜ਼ਿਲ੍ਹੇ ਵਿੱਚ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਡੀਸੀ ਕੰਪਲੈਕਸ ਬਰਨਾਲਾ ਵਿਖੇ ਕੀਤਾ ਗਿਆ। ਜਿੱਥੇ ਸੀਨੀਅਰ ਕਾਂਗਰਸੀ ਨੇਤਾ ਕੇਵਲ ਸਿੰਘ ਢਿੱਲੋਂ ਵੱਲੋਂ ਲਾਭਪਾਤਰੀ ਨੂੰ ਵਧੀ ਹੋਈ ਪੈਨਸ਼ਨ ਦੇ ਚੈੱਕ ਵੰਡੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸੀ ਨੇਤਾ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਭਲਾਈ ਸਕੀਮਾਂ ਅਤੇ ਗ਼ਰੀਬਾਂ ਦੇ ਹਿੱਤਾਂ ਵਿੱਚ ਕੰਮ ਕਰਦੀ ਰਹੀ ਹੈ। ਕਾਂਗਰਸ ਸਰਕਾਰ ਵੱਲੋਂ ਪਹਿਲਾਂ ਜਿੱਥੇ ਪੈਨਸ਼ਨ ਵਿੱਚ ਵਾਧਾ ਕਰਕੇ 7504 ਰੁਪਏ ਪ੍ਰਤੀ ਮਹੀਨਾ ਕੀਤੀ ਗਈ ਸੀ।
ਉੱਥੇ ਹੁਣ ਇਸ ਪੈਨਸ਼ਨ ਨੂੰ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਇਸ ਨਾਲ ਪੂਰੇ ਪੰਜਾਬ ਦੇ ਪੈਨਸ਼ਨ ਲਾਭਪਾਤਰੀਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਪੂਰੇ ਬਰਨਾਲਾ ਜ਼ਿਲ੍ਹੇ ਵਿੱਚ 67191 ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬ ਪਰਿਵਾਰਾਂ ਨੂੰ ਆਰਥਿਕਤਾ ਵਿੱਚ ਵੱਡਾ ਹੁਲਾਰਾ ਮਿਲੇਗਾ।
ਜ਼ਿਕਰਯੋਗ ਹੈ ਕਿ ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਬਰਨਾਲਾ ਜ਼ਿਲ੍ਹੇ ਦੇ 3 ਬਲਾਕਾਂ ਦੇ ਤਿੰਨ ਪਿੰਡਾਂ ਠੁੱਲੀਵਾਲ, ਸੱਦੋਵਾਲ ਅਤੇ ਮੌੜ ਮਕਸੂਦਾ ਦੇ 80 ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦੇ 1 ਲੱਖ 20 ਹਜ਼ਾਰ ਦੀ ਰਾਸ਼ੀ ਦੇ ਚੈੱਕ ਵੰਡੇ ਗਏ। ਇਸ ਮੌਕੇ ਵਧੀ ਹੋਈ ਪੈਨਸ਼ਨ ਦੇ ਚੈੱਕ ਹਾਸਿਲ ਕਰਨ ਵਾਲੇ ਲਾਭਪਾਤਰੀਆਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਸੀਐੱਮ ਕੈਪਟਨ ਨੇ ਕਿਸਾਨਾਂ ਨੂੰ ਲੈ ਕੇ ਕਹੀ ਇਹ ਵੱਡੀ ਗੱਲ