ਬਰਨਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਬਰਨਾਲਾ ਦੀ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੀ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਜਿਸ ਤਹਿਤ ਸਿੱਖ ਸੰਗਤਾਂ ਦਾ 8ਵਾਂ ਜੱਥਾ ਬਰਨਾਲਾ ਦੇ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਤੋਂ ਐਸਜੀਪੀਸੀ ਦੇ ਅੰਤ੍ਰਿਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਵਲੋਂ ਅਰਦਾਸ ਕਰਨ ਉਪਰੰਤ ਰਵਾਨਾ ਕੀਤਾ ਗਿਆ। ਜਿਕਰਯੋਗ ਹੈ ਕਿ ਐਸਜੀਪੀਸੀ ਵਲੋਂ ਬਰਨਾਲਾ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸ਼ਟ੍ਰੇਸ਼ਨ ਕਾਊਂਟਰ ਚਲਾਇਆ ਜਾ ਰਿਹਾ ਹੈ। ਜਿਸ ਨਾਲ ਸਿੱਖ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਰਜਿਸ਼ਟ੍ਰੇਸ਼ਨ ਕਰਨ ਦੀ ਸੌਖੀ ਸਹੂਲਤ ਮਿਲਣ ਕਰਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਰਾਰੇ ਕਰਨ ਜਾਣ ਦਾ ਮੌਕਾ ਮਿਲ ਰਿਹਾ ਹੈ।
ਐਸਜੀਪੀਸੀ ਦੇ ਅੰਤ੍ਰਿਗ ਕਮੇਟੀ ਮੈਂਬਰ ਦਾ ਬਿਆਨ: ਇਸ ਸਬੰਧੀ ਐਸਜੀਪੀਸੀ ਦੇ ਅੰਤ੍ਰਿਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਤੋਂ ਸੰਗਤਾਂ ਦਾ ਅੱਠਵਾਂ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਨੇ ਕਰਤਾਰਪੁਰ ਤੋਂ ਲਗਾਤਾਰ ਜਾਣ ਵਾਲੀ ਸੰਗਤ ਲਈ ਬਰਨਾਲਾ ਵਿਖੇ ਰਜਿਸਟ੍ਰੇਸ਼ਨ ਕਾਊਂਟਰ ਖੋਲ੍ਹਿਆ ਹੈ। ਜਿੱਥੋਂ ਸੰਗਤਾਂ ਨੂੰ ਇਕੱਠਾ ਕਰਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਿਜਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ। ਇਸ ਜਗ੍ਹਾ ਗੁਰੂ ਸਾਹਿਬ ਨੇ ਆਪਣੇ ਅੰਤਿਮ ਕਈ ਸਾਲ ਗੁਜ਼ਾਰੇ ਅਤੇ ਖੇਤੀ ਕੀਤੀ ਹੈ। ਜਿਸ ਕਰਕੇ ਸਿੱਖਾਂ ਲਈ ਇਹ ਜਗ੍ਹਾ ਦੀ ਬਹੁਤ ਜਿਆਦਾ ਅਹਿਮੀਅਤ ਹੈ।
ਸਿੱਖ ਸੰਗਤ ਨੂੰ ਸੌਗਾਤ: ਗੁਰੂ ਸਾਹਿਬ ਦੇ ਸਾਢੇ ਪੰਜ ਸੋ ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ। ਜਿਸ ਨਾਲ ਸੰਗਤਾਂ ਨੂੰ ਵੱਡੀ ਸੌਗਾਤ ਮਿਲੀ ਸੀ। ਇਸ ਲਾਂਘੇ ਦੇ ਖੁੱਲ੍ਹਣ ਨਾਲ ਸੰਗਤ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਕਰਤਾਰਪੁਰ ਸਾਹਿਬ ਜਾ ਰਹੀ ਹੈ। ਇਸ ਦੌਰਾਨ ਐਸਜੀਪੀਸੀ ਮੈਂਬਰ ਦਾ ਕਹਿਣਾ ਹੈ ਕਿ ਇਸ ਲਈ ਰਜਿਸਟ੍ਰੇਸ਼ਨ ਤੋਂ ਲੈ ਕੇ ਗੁਰਦੁਆਰਾ ਸਾਹਿਬ ਲਿਜਾਣ ਤੱਕ ਦੇ ਸਾਰੇ ਪ੍ਰਬੰਧ ਸ਼੍ਰੋਮਣੀ ਕਮੇਟੀ ਕਰਦੀ ਹੈ, ਜੋ ਜਾਰੀ ਰਹੇਗੀ। ਜੇਕਰ ਅੱਗੇ ਵੀ ਕੋਈ ਸੰਗਤ ਕਰਤਾਰਪੁਰ ਸਾਹਿਬ ਜਾਣਾ ਚਾਹੁੰਦੀ ਹੈ ਤਾਂ ਉਹ ਬਰਨਾਲਾ ਦੇ ਗੁਰਦੁਆਰਾ ਬਾਬਾ ਗਾਧਾ ਸਿੰਘ ਵਿੱਚ ਆ ਕੇ ਆਪਣੀ ਰਜਿਸ਼ਟ੍ਰੇਸ਼ਨ ਕਰਵਾ ਸਕਦੇ ਹਨ।
ਸੰਗਤ ਵਿੱਚ ਖੁਸ਼ੀ ਦੀ ਲਹਿਰ: ਇਸ ਇਤਿਹਾਸਕ ਯਾਤਰਾ 'ਤੇ ਜਾਣ ਵਾਲੀਆਂ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਹੈ। ਸੰਗਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਉਪਰਲੇ ਸਾਦਕਾ ਸਿੱਖ ਸੰਗਤ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਮੌਕਾ ਮਿਲ ਰਿਹਾ ਹੈ ਜੋ ਬਹੁਤ ਹੀ ਸ਼ਲਾਘਾਯੋਗ ਹੈ।
ਇਹ ਵੀ ਪੜ੍ਹੋ: AMRITPAL Singh : ਦੀਪ ਸਿੱਧੂ ਦੀ ਪ੍ਰਸਿੱਧੀ ਦਾ ਫਾਇਦਾ ਚੁੱਕਣ ਲਈ ਅੰਮ੍ਰਿਤਪਾਲ ਨੇ ਬਣਾਈ 'ਵਾਰਿਸ ਪੰਜ-ਆਬ ਦੇ', ਕਰੀਬੀ ਨੇ ਕੀਤੇ ਖੁਲਾਸੇ