ETV Bharat / state

ਸ਼ਹੀਦ ਅਮਰਦੀਪ ਸਿੰਘ ਦੇ ਪਰਿਵਾਰ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ

ਪੰਜਾਬ ਸਰਕਾਰ ਵੱਲੋਂ ਸ਼ਹੀਦ ਸਿਪਾਹੀ ਅਮਰਦੀਪ ਸਿੰਘ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਮੁਆਵਜ਼ੇ ਵੱਜੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ ਗਿਆ। ਨਾਲ ਹੀ ਐਸਡੀਐਮ ਨੇ ਕਿਹਾ ਕਿ ਬਾਕੀ ਐਕਸ ਗ੍ਰੇਸ਼ੀਆ ਮੁਆਵਜ਼ੇ ਅਤੇ ਨੌਕਰੀ ਸਬੰਧੀ ਪ੍ਰਕਿਰਿਆ ਜਾਰੀ ਹੈ।

ਸ਼ਹੀਦ ਅਮਰਦੀਪ ਸਿੰਘ ਦੇ ਪਰਿਵਾਰ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ
ਸ਼ਹੀਦ ਅਮਰਦੀਪ ਸਿੰਘ ਦੇ ਪਰਿਵਾਰ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ
author img

By

Published : May 7, 2021, 5:16 PM IST

ਬਰਨਾਲਾ: ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲਾ ਬਰਨਾਲਾ ਦੇ ਪਿੰਡ ਕਰਮਗੜ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਕਰਮਗੜ ਵਿਖੇ ਵੱਖ-ਵੱਖ ਸ਼ਖਸੀਅਤਾਂ ਅਤੇ ਪਿੰਡ ਵਾਸੀਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਵਰਜੀਤ ਵਾਲੀਆ ਅਤੇ ਕਰਨਲ ਵਿਜੈ ਕੁਮਾਰ ਓਐਸਡੀ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਵਿਭਾਗ ਚੰਡੀਗੜ ਨੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਮੁਆਵਜ਼ੇ ਵੱਜੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ। ਨਾਲ ਹੀ 25 ਹਜ਼ਾਰ ਦੀ ਰਾਸ਼ੀ ਦਾ ਇੱਕ ਵਖਰਾ ਚੈੱਕ ਭੋਗ ਸਮਾਗਮ ਸਬੰਧੀ ਸੌਂਪਿਆ ਗਿਆ।

ਸ਼ਹੀਦ ਅਮਰਦੀਪ ਸਿੰਘ ਦੇ ਪਰਿਵਾਰ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ
ਸ਼ਹੀਦ ਅਮਰਦੀਪ ਸਿੰਘ ਦੇ ਪਰਿਵਾਰ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ

ਐਸਡੀਐਮ ਵਰਜੀਤ ਵਾਲੀਆ ਨੇ ਸ਼ਹੀਦ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਪਰਿਵਾਰ ਦੇ ਨਾਲ ਹੈ। ਉਨਾਂ ਕਿਹਾ ਕਿ ਸ਼ਹੀਦ ਅਮਰਦੀਪ ਸਿੰਘ ਨੇ ਛੋਟੀ ਉਮਰ ਹੀ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਵਾਰ ਦਿੱਤੀ। ਇਸ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਜ਼ਿਕਰਯੋਗ ਹੈ ਕਿ ਸਿਪਾਹੀ ਅਮਰਦੀਪ ਸਿੰਘ (23) ਪੁੱਤਰ ਮਨਜੀਤ ਸਿੰਘ ਲੰਘੀ 25 ਅਪ੍ਰੈਲ ਨੂੰ ਸੀਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ।

ਇਹ ਵੀ ਪੜੋ: ਮਜ਼ਬੂਰੀ ਨੇ ਮਾਸੂਮਾਂ ਨੂੰ ਸੜਕ ਕੰਢੇ ਲਾਇਆ ਸਮਾਨ ਵੇਚਣ

ETV Bharat Logo

Copyright © 2024 Ushodaya Enterprises Pvt. Ltd., All Rights Reserved.