ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਜਬਰ-ਜਨਾਹ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇੱਕ ਪਰਵਾਸੀ ਪਰਿਵਾਰ ਦੀ ਪੰਜਵੀਂ ਜਮਾਤ 'ਚ ਪੜ੍ਹਦੀ 14 ਸਾਲਾ ਨਾਬਾਲਗ ਲੜਕੀ ਨਾਲ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਬਲਾਤਕਾਰ ਕੀਤਾ ਜਾ ਰਿਹਾ ਸੀ ਅਤੇ ਉਸ ਨੂੰ ਪਹਿਲਾਂ 4 ਮਹੀਨਿਆਂ ਦੀ ਗਰਭਵਤੀ ਕਰ ਦਿੱਤਾ ਅਤੇ ਮੁਲਜ਼ਮ ਨੇ ਬਾਅਦ ਵਿੱਚ ਜਾਨ ਬਚਾਉਣ ਲਈ ਗਰਭਪਾਤ ਵੀ ਕਰਵਾ ਦਿੱਤਾ।
ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ: ਪੀੜਤ ਇੱਕ ਨਬਾਲਿਗ ਕੁੜੀ ਹੈ ਜੋ ਕਿ ਚਾਰ ਮਹੀਨੇ ਦੀ ਗਰਭਵਤੀ ਸੀ, ਜਿਸ ਦੇ ਮਰ ਚੁੱਕੇ ਭਰੂਣ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਰੱਖਿਆ ਗਿਆ ਹੈ। ਮੁਲਜ਼ਮ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਨਾਬਾਲਗ ਲੜਕੀ ਨਾਲ ਬਲਾਤਕਾਰ ਕਰ ਰਿਹਾ ਸੀ। ਬਰਨਾਲਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 363, 366, 376 ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਖਾਲੀ ਪਲਾਟ 'ਚ ਲਿਜਾ ਕੇ ਲਗਾਤਾਰ ਰੇਪ: ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਬਰਨਾਲਾ ਦੇ ਐਸ.ਐਚ.ਓ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਤੋਂ ਇਸ ਘਟਨਾ ਸਬੰਧੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਕਰੀਬ 14 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਪ੍ਰਵਾਸੀ ਪਰਿਵਾਰ ਦੀ ਇਹ ਲੜਕੀ ਆਪਣੇ ਪਰਿਵਾਰ ਨਾਲ ਸ਼ਾਮ ਸਮੇਂ ਬਰਨਾਲਾ ਬੱਸ ਸਟੈਂਡ ਨੇੜੇ ਆਂਡੇ ਵੇਚਣ ਵਾਲੀ ਗੱਡੀ 'ਤੇ ਜਾਂਦੀ ਸੀ, ਜਿੱਥੇ ਇਕ ਵਿਅਕਤੀ ਉਨ੍ਹਾਂ ਦੀ ਸਟਾਲ 'ਤੇ ਆਂਡੇ ਖਾਣ ਆਉਂਦਾ ਸੀ। ਜਿਸ ਨੇ ਨਾਬਾਲਗ ਲੜਕੀ ਨੂੰ ਪ੍ਰੇਮ ਪ੍ਰਸੰਗ ਵਿੱਚ ਫਸਾ ਲਿਆ ਅਤੇ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਖਾਲੀ ਪਲਾਟ 'ਚ ਲਿਜਾ ਕੇ ਲਗਾਤਾਰ ਉਸ ਨਾਲ ਬਲਾਤਕਾਰ ਕਰ ਕੀਤਾ।
- ਸਾਬਕਾ ਵਿਧਾਇਕ ਜੋਗਿੰਦਰਪਾਲ ਭੋਆ ਗ੍ਰਿਫ਼ਤਾਰ, ਨਜਾਇਜ਼ ਮਾਈਨਿੰਗ ਦੇ ਇਲਜ਼ਾਮਾਂ ਤਹਿਤ ਹੋਈ ਕਾਰਵਾਈ
- ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਲਈ ਬਣਾਈ ਟੀਮ, ਪੰਜਾਬ ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ
- ਅਜਨਾਲਾ ਪੁਲਿਸ ਵੱਲੋਂ 20 ਕਰੋੜ ਦੀ ਹੈਰੋਇਨ ਬਰਾਮਦ, ਤਸਕਰ ਭੈਣ ਗ੍ਰਿਫ਼ਤਾਰ, ਭਰਾ ਹੋਇਆ ਫ਼ਰਾਰ
ਪੁਲਿਸ ਨੇ ਕੀਤਾ ਮਾਮਲਾ ਦਰਜ: ਪੀੜਤ ਨਾਬਾਲਗ ਕੁੜੀ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਜਿਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 363, 366, 376 ਅਤੇ ਪੋਸਕੋ ਐਕਟ ਤਹਿਤ ਪਰਚਾ ਦਰਜ਼ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਪੀੜਤ ਲੜਕੀ ਦਾ ਪਰਿਵਾਰ ਇਸ ਘਟਨਾ ਤੋਂ ਦੁਖੀ ਹੈ।