ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਇਨਸਾਨੀਅਤ ਸ਼ਰਮਸਾਰ ਹੋਣ ਦੀ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਗੁਆਂਢੀ ਨੇ ਆਪਣੀ ਧੀ ਦੀ ਉਮਰ ਦੀ ਲੜਕੀ ਨਾਲ ਬਲਾਤਕਾਰ ਦੀ ਸ਼ਰਮਸਾਰ ਘਟਨਾ ਨੂੰ ਅੰਜਾਮ ਦਿੱਤਾ ਹੈ। 14 ਸਾਲ ਦੀ ਲੜਕੀ ਨਾਲ ਉਸ ਦੇ ਗੁਆਂਢੀ 35 ਸਾਲ ਦੇ ਵਿਅਕਤੀ ਨੇ ਬਲਾਤਕਾਰ ਕੀਤਾ ਹੈ। ਪੀੜਤ ਲੜਕੀ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਪੀੜਤ ਲੜਕੀ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉੱਥੇ ਹੀ ਇਲਾਕਾ ਨਿਵਾਸੀਆਂ ਨੇ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ। ਜਦਕਿ ਪੁਲਿਸ ਨੇ ਪੀੜਤਾ ਦੇ ਬਿਆਨਾਂ 'ਤੇ ਮੁਲਜ਼ਮ ਖਿਲਾਫ ਸਖਤ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਨਸਾਫ ਦੀ ਮੰਗ: ਇਸ ਸਬੰਧੀ ਪੀੜਤ ਲੜਕੀ ਨੇ ਦੱਸਿਆ ਕਿ ਉਹ ਘਰ 'ਚ ਇਕੱਲੀ ਸੀ ਤਾਂ ਉਸ ਦਾ ਗੁਆਂਢੀ ਉਸ ਦੇ ਘਰ 'ਚ ਆ ਕੇ ਉਸ ਨਾਲ ਗੰਦੀ ਹਰਕਤ ਕਰਨ ਲੱਗਾ ਅਤੇ ਉਸ ਨਾਲ ਜ਼ਬਰਦਸਤੀ ਕੀਤੀ। ਉਸ ਨੇ ਦੱਸਿਆ ਕਿ ਮੁਲਜ਼ਮ ਨੇ ਮੈਨੂੰ ਵੀ ਵਰਗਲਾ ਲਿਆ। ਜਦੋਂ ਕੁੜੀ ਦੀ ਮਾਂ ਘਰ ਆਈ ਤਾਂ ਮੈਂ ਉਸ ਨੂੰ ਇਸ ਬਾਰੇ ਪੀੜਤਾ ਨੇ ਦੱਸਿਆ। ਇਸ ਸਬੰਧੀ ਪੀੜਤ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਨਾਲ ਸਿਵਲ ਹਸਪਤਾਲ ਵਿਖੇ ਦਵਾਈ ਲੈਣ ਆਈ ਸੀ ਅਤੇ ਉਸਦੀ ਲੜਕੀ ਘਰ ਵਿੱਚ ਇਕੱਲੀ ਸੀ। ਇਸੇ ਦੌਰਾਨ ਕੁਲਦੀਪ ਸਿੰਘ ਨਾਮਕ 35 ਸਾਲਾ ਵਿਆਹੁਤਾ ਵਿਅਕਤੀ ਨੇ ਘਰ ਵਿੱਚ ਦਾਖਲ ਹੋ ਕੇ ਉਸ ਦੀ ਲੜਕੀ ਨਾਲ ਜਬਰ ਜਨਾਹ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਕੀ ਨਾਲ ਬਹੁਤ ਗਲਤ ਹੋਇਆ ਹੈ, ਜਿਸ ਲਈ ਉਹ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ।
- ਗਣਤੰਤ ਦਿਹਾੜ੍ਹੇ ਦੀ ਪਰੇਡ ਤੋਂ ਪੰਜਾਬ ਦੀ ਝਾਕੀ ਰੱਦ, ਸੀਐੱਮ ਮਾਨ ਕੀਤੀ ਕੇਂਦਰ ਸਰਕਾਰ ਦੀ ਅਲੋਚਨਾ, ਕਿਹਾ- ਇਹ ਪੰਜਾਬੀਆਂ ਦੀਆਂ ਲਾਮਿਸਾਲ ਕੁਰਬਾਨੀਆਂ ਦਾ ਨਿਰਾਦਰ
- 'ਆਪ' ਮੰਤਰੀ ਦਾ ਬਿਆਨ-ਹਰਿਆਣਾ-ਹਿਮਾਚਲ ਨੂੰ ਪੰਜਾਬ 'ਚ ਮਿਲਾਓ: ਭੁੱਲਰ ਨੇ ਕਿਹਾ- ਕੇਂਦਰ 'ਮਹਾਪੰਜਾਬ' ਨੂੰ ਵਾਪਸ ਕਰੇ; ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ- ਇਹ ਉਨ੍ਹਾਂ ਦੀ ਵੱਡੀ ਸੋਚ
- ਅੱਜ ਲੁਧਿਆਣਾ ਵਿੱਚ ਸੀਐਮ ਭਗਵੰਤ ਮਾਨ ਕਰਨਗੇ ਵਿਧਾਇਕਾਂ ਨਾਲ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਪੁਲਿਸ ਨੇ ਦਿੱਤਾ ਕਾਰਵਾਈ ਦਾ ਭਰੋਸਾ: ਇਸ ਸਬੰਧ ਵਿੱਚ ਪੀੜਤ ਲੜਕੀ ਦੇ ਵਾਰਡ ਦੇ ਕੌਂਸਲਰ ਨੇ ਵੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਲੜਕੀ ਮੁਲਜ਼ਮ ਦੀ ਧੀ ਵਰਗੀ ਹੈ। ਪੀੜਤ ਲੜਕੀ ਮੁਲਜ਼ਮ ਦੀ ਧੀ ਨਾਲ ਖੇਡ ਰਹੀ ਸੀ। ਮੁਲਜ਼ਮ ਨੇ ਬਹੁਤ ਗਲਤ ਕੰਮ ਕੀਤਾ ਹੈ, ਜਿਸ ਕਾਰਨ ਪੂਰੇ ਇਲਾਕੇ ਦੇ ਲੋਕ ਪੀੜਤ ਲੜਕੀ ਦੇ ਨਾਲ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਘਟਨਾ ਨਾ ਕਰ ਸਕੇ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਸਿਟੀ ਬਰਨਾਲਾ ਦੇ ਐਸ.ਐਚ.ਓ ਬਲਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਇੱਕ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸਦੀ ਲੜਕੀ ਨਾਲ ਜਬਰ ਜਨਾਹ ਹੋਇਆ ਹੈ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਮਹਿਲਾ ਨੂੰ ਮਿਲੇ ਅਤੇ ਉਸ ਦੇ ਬਿਆਨ ਦਰਜ ਕਰਵਾਏ। ਮਹਿਲਾ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਰ ਲੜਕੀ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।