ETV Bharat / state

MLA Threatened : ਐੱਮਐੱਲਏ ਵੱਲੋਂ ਥੱਪੜ ਦੀ ਧਮਕੀ ਦਾ ਮਾਮਲਾ- ਵਿਧਾਇਕ ਉਗੋਕੇ ਵਿਰੁੱਧ ਲੱਗਾ ਧਰਨਾ, ਕਾਰਵਾਈ ਦੀ ਮੰਗ

ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਕਾਂਗਰਸੀ ਸਰਪੰਚ ਦੇ ਪੁੱਤਰ ਦੇ ਥੱਪੜ ਮਾਰਨ ਦੀ ਧਮਕੀ ਦੀ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਵੱਖ-ਵੱਖ ਸਿਆਸੀ, ਧਾਰਮਿਕ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਧਰਨੇ ਵਿਚ ਸ਼ਮੂਲੀਅਤ ਕਰ ਕੇ ਵਿਧਾਇਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

A Protest outside the DC office against MLA Ugoke
ਐੱਮਐੱਲਏ ਵੱਲੋਂ ਥੱਪੜ ਦੀ ਧਮਕੀ ਦਾ ਮਾਮਲਾ
author img

By

Published : Feb 9, 2023, 1:38 PM IST

ਐੱਮਐੱਲਏ ਵੱਲੋਂ ਥੱਪੜ ਦੀ ਧਮਕੀ ਦਾ ਮਾਮਲਾ

ਬਰਨਾਲਾ : ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਸ਼ਹਿਣਾ ਪਿੰਡ ਦੇ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਦਿੱਤੀ ਧਮਕੀ ਦਾ ਮਾਮਲਾ ਅਜੇ ਠੰਢਾ ਨਹੀਂ ਹੋਇਆ। ਇਸ ਮਾਮਲੇ ਨੂੰ ਲੈ ਕੇ ਪੰਚਾਇਤ ਯੂਨੀਅਨ ਦੀ ਅਗਵਾਈ ਵਿਚ ਡੀਸੀ ਦਫ਼ਤਰ ਬਰਨਾਲਾ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਧਰਨੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ, ਸੰਘਰਸ਼ੀਲ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ।

ਆਪ ਆਗੂਆਂ ਦੇ ਹੰਕਾਰ ਨੂੰ ਜ਼ਾਹਰ ਕਰ ਰਹੀ ਐ ਇਹ ਘਟਨਾ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਹਲਕਾ ਭਦੌੜ ਇਹ ਘਟਨਾ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਹੰਕਾਰ ਨੂੰ ਜੱਗ ਜ਼ਾਹਰ ਕਰ ਰਹੀ ਹੈ। ਵਿਧਾਇਕ ਉਗੋਕੇ ਨੇ ਥੱਪੜ ਮਾਰਨ ਦੀ ਧਮਕੀ ਦੇ ਕੇ ਸੁਖਵਿੰਦਰ ਸਿੰਘ, ਸ਼ਹਿਣਾ ਪਿੰਡ ਦੀ ਸਰਪੰਚ ਸਮੇਤ ਸਮੁੱਚੇ ਪੰਜਾਬ ਦੇ ਸਰਪੰਚਾਂ ਦਾ ਨਿਰਾਦਰ ਕੀਤਾ ਹੈ। ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਾਂਗਰਸ ਦੀ ਸਰਕਾਰ ਆਉਣ ਤੇ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਜੇਲ ਵਿੱਚ ਡੱਕਿਆ ਜਾਵੇਗਾ। ਉਹਨਾਂ ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਵੀ ਖੜ੍ਹੇ ਕੀਤੇ। ਖੈਹਰਾ ਨੇ ਕਿਹਾ ਕਿ ਵੀਆਈਪੀ ਕਲਚਰ ਦੇ ਵਿਰੁੱਧ ਆਵਾਜ਼ ਉਠਾਉਣ ਵਾਲੇ ਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਪਰਿਵਾਰ ਇਕ ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਲੈ ਕੇ ਘੁੰਮ ਰਿਹਾ ਹੈ। ਆਪ ਪਾਰਟੀ ਦਾ ਇੱਕ ਵੀ ਵਿਧਾਇਕ ਬਗੈਰ ਸਕਿਓਰਟੀ ਪਿੰਡਾਂ ਵਿੱਚ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ : Government policy on sand: ਲੋਕਾਂ ਤਕ ਪਹੁੰਚਦਿਆਂ 5.50 ਤੋਂ 30 ਰੁਪਏ ਫੁੱਟ ਹੋ ਜਾਂਦੀ ਐ ਸਰਕਾਰ ਦੀ "ਸਸਤੀ ਰੇਤਾ" !

ਵਿਧਾਇਕ ਖਿਲਾਫ ਕਾਰਵਾਈ ਦੀ ਮੰਗ : ਉਥੇ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਵੀ ਵਿਧਾਇਕ ਲਾਭ ਸਿੰਘ ਉੱਗੋਕੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਜਦਕਿ ਘਟਨਾ ਦੇ ਪੀੜਤ ਸ਼ਹਿਣਾ ਸਰਪੰਚ ਦੇ ਸਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੇ ਕਿਹਾ ਕਿ ਉਹਨਾਂ ਦੇ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਇਨਸਾਫ਼ ਪਸੰਦ ਲੋਕ ਆਏ ਹਨ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਧਰਨੇ ਵਿੱਚ ਸ਼ਾਮਲ ਹੋਏ ਹਨ। ਜਿਹਨਾਂ ਨੇ ਉਹਨਾਂ ਵਲੋਂ ਹੰਕਾਰੀ ਵਿਧਾਇਕ ਲਾਭ ਸਿੰਘ ਉੱਗੋਕੇ ਵਿਰੁੱਧ ਉਠਾਈ ਜਾ ਰਹੀ ਆਵਾਜ਼ ਵਿੱਚ ਹਾਂ ਮਿਲਾਈ ਹੈ। ਉਹਨਾਂ ਕਿਹਾ ਕਿ ਉਹ ਇਨਸਾਫ਼ ਮਿਲਣ ਤੱਕ ਆਪਣਾ ਇਹ ਸੰਘਰਸ਼ ਜਾਰੀ ਰੱਖਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.