ETV Bharat / state

ਬਰਨਾਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ - ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ

ਵੀਰਵਾਰ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਵਰਿੰਦਰ ਅਗਰਵਾਲ ਵੱਲੋਂ ਬਰਨਾਲਾ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਬਰਨਾਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ

author img

By

Published : Feb 25, 2021, 8:22 PM IST

ਬਰਨਾਲਾ: ਵੀਰਵਾਰ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਵਰਿੰਦਰ ਅਗਰਵਾਲ ਵੱਲੋਂ ਬਰਨਾਲਾ ਦੀ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਰੁਪਿੰਦਰ ਸਿੰਘ ਅਤੇ ਜੇਲ੍ਹ ਸੁਪਰਡੰਟ ਰਾਜਦੀਪ ਸਿੰਘ ਵੀ ਹਾਜ਼ਰ ਰਹੇ।

ਜੇਲ੍ਹ ਪਹੁੰਚਣ ’ਤੇ ਉਨ੍ਹਾਂ ਵੱਲੋਂ ਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਗਿਆ ਅਤੇ ਸਮੱਸਿਆਵਾਂ ਦੇ ਮੌਕੇ ਤੇ ਹੱਲ ਵੀ ਦੱਸੇ ਗਏ। ਇਸ ਤੋਂ ਇਲਾਵਾਂ ਉਨ੍ਹਾਂ ਨੇ ਬੰਦੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ-19 ਦੇ ਚੱਲਦਿਆਂ ਹਰੇਕ ਬੰਦੀ ਮਾਸਕ ਨੂੰ ਠੀਕ ਤਰੀਕੇ ਨਾਲ ਲਗਾ ਕੇ ਰੱਖੇ ਅਤੇ ਸਮਾਜਿਕ ਦੂਰੀ ਦਾ ਪਾਲਣ ਕਰਨਾ ਵੀ ਯਕੀਨੀ ਬਣਾਇਆ ਜਾਵੇ। ਇਸ ਤੋਂ ਬਾਅਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਵੱਲ੍ਹੋਂ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੂੰ ਨਿਰਦੇਸ਼ ਜਾਰੀ ਕੀਤੇ ਗਏ ਕਿ ਜਰੂਰਤਮੰਦ ਵਿਅਕਤੀ ਨੂੰ ਮੁਫ਼ਤ ਵਕੀਲ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਉਨ੍ਹਾਂ ਵੱਲੋਂ ਜੇਲ੍ਹ ਸੁਪਰਡੰਟ ਨੂੰ ਖ਼ਾਸ ਹਦਾਇਤ ਕੀਤੀ ਗਈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦੇ ਜੇਲ੍ਹ ਵਿੱਚ ਸੈਨਾਟਾਈਜਰ, ਕੈਦੀਆਂ/ਹਵਾਲਾਤੀਆਂ ਲਈ ਮਾਸਕ, ਜੇਲ੍ਹ ਦੀ ਸਾਫ ਸਫਾਈ, ਖਾਣਾ ਪਕਾਉਣ ਵਾਲੀ ਜਗ੍ਹਾ ਦੀ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਖਾਣ ਵਾਲੀਆਂ ਵਸਤੂਆ ਢੱਕ ਕੇ ਰੱਖੀਆ ਜਾਣ। ਇਸਤੋਂ ਇਲਾਵਾਂ ਕੈਦੀਆਂ/ਹਵਾਲਾਤੀਆਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆਂ ਕਰਵਾਇਆ ਜਾਵੇ ਅਤੇ ਜੇਲ੍ਹ ਬੈਰਕਾਂ ਅਤੇ ਆਸ ਪਾਸ ਦੀ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ ਤਾਂ ਜੋ ਬੰਦੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ: ਪੰਜਾਬੀ ਗਾਇਕ

ETV Bharat Logo

Copyright © 2025 Ushodaya Enterprises Pvt. Ltd., All Rights Reserved.