ETV Bharat / state

Barnala News: ਮਹਿਲਾ ਨੇ ਖੁ਼ਦ ਨੂੰ ਲਗਾ ਕੇ ਕੀਤੀ ਖੁਦਕੁਸ਼ੀ, ਮਾਮਲੇ ਦੀ ਜਾਂਚ ਜਾਰੀ - setting herself on fire in Barnala

ਬਰਨਾਲਾ ਦੇ ਰਿਹਾਇਸ਼ੀ ਇਲਾਕੇ 'ਚ ਮਹਿਲਾ ਨੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਖੁਦਕੁਸ਼ੀ ਦੇ ਕਾਰਨ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ...

ਮਹਿਲਾ ਨੇ ਖੁ਼ਦ ਨੂੰ ਲਗਾ ਕੇ ਕੀਤੀ ਖੁਦਕੁਸ਼ੀ
ਮਹਿਲਾ ਨੇ ਖੁ਼ਦ ਨੂੰ ਲਗਾ ਕੇ ਕੀਤੀ ਖੁਦਕੁਸ਼ੀ
author img

By

Published : May 2, 2023, 7:29 PM IST

ਮਹਿਲਾ ਨੇ ਖੁ਼ਦ ਨੂੰ ਲਗਾ ਕੇ ਕੀਤੀ ਖੁਦਕੁਸ਼ੀ

ਬਰਨਾਲਾ: ਬਰਨਾਲਾ ਦੇ ਰਿਹਾਇਸ਼ੀ ਇਲਾਕੇ 'ਚ ਇਕ ਵਿਆਹੁਤਾ ਵੱਲੋਂ ਖੁਦ 'ਤੇ ਤੇਲ ਛਿੜਕ ਕੇ ਖੁਦਕੁਸ਼ੀ ਕਰਨ ਦੀ ਘਟਨਾ ਤੋਂ ਬਾਅਦ ਸ਼ਹਿਰ 'ਚ ਸਨਸਨੀ ਫੈਲ ਗਈ। ਅੱਗ ਲੱਗਣ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ਜਿਸ ਕਰਕੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬਰਨਾਲਾ ਦੇ ਕੱਚਾ ਕਾਲਜ ਰੋਡ ਨੇੜੇ ਰਿਹਾਇਸ਼ੀ ਇਲਾਕੇ ਵਾਪਰੀ ਹੈ।

ਮਹਿਲਾ ਨੇ ਕੀਤੀ ਖੁਦਕੁਸ਼ੀ: ਮ੍ਰਿਤਕ ਮਹਿਲਾ ਦੀ ਉਮਰ 40 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਉਸਦੇ ਦੋ ਬੱਚੇ ਹਨ। ਮ੍ਰਿਤਕਾ ਵਲੋਂ ਅੱਗ ਕਿਉਂ ਲਗਾਈ ਗਈ, ਇਸਦੇ ਕਾਰਨਾਂ ਦਾ ਅਜੇ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ: ਇਸ ਸਬੰਧੀ ਘਟਨਾ ਸਥਾਨ 'ਤੇ ਪਹੁੰਚੇ ਬਰਨਾਲਾ ਦੇ ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਹਰ ਪਾਸੇ ਤੋਂ ਜਾਂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਪਿੱਛੇ ਕੀ ਕਾਰਨ ਹੋ ਸਕਦੇ ਹਨ। ਮੌਕੇ 'ਤੇ ਫੋਰੈਂਸਿਕ ਲੈਬ ਅਤੇ ਫੋਟੋਗ੍ਰਾਫਰ ਮਾਹਿਰ ਵੀ ਮੌਜੂਦ ਸਨ। ਡੀ.ਐਸ.ਪੀ ਸਤਵੀਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਲੀ ਨੰਬਰ 11, ਕੇ.ਸੀ.ਰੋਡ, ਬਰਨਾਲਾ ਵਿਖੇ ਇੱਕ ਔਰਤ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ ਹੈ।

ਮਾਮਲੇ ਦੀ ਜਾਂਚ ਜਾਰੀ: ਉਹਨਾਂ ਨੇ ਮੌਕੇ 'ਤੇ ਪਹੁੰਚ ਕੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਫਿਲਹਾਲ ਮੁਢਲੀ ਜਾਂਚ ਦੌਰਾਨ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਖੁਦਕੁਸ਼ੀ ਦੇ ਮਾਮਲੇ 'ਚ 174 ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:- Goldy Brar Facebook Post: ਗੈਂਗਸਟਰ ਗੋਲਡੀ ਬਰਾੜ ਨੇ ਲਈ ਟਿੱਲੂ ਤਾਜਪੁਰੀਆ ਦੇ ਕਤਲ ਦੀ ਜ਼ਿੰਮੇਵਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.