ਬਰਨਾਲਾ: 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਦੇ ਚੱਲਦਿਆਂ ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਵਲੋਂ ਜਨਸੰਵਾਦ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨਾਲ ਬੈਠ ਕੇ ਮਸਲਿਆਂ ’ਤੇ ਗੱਲਬਾਤ ਕਰਦਿਆਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੇ ਮਾਡਲ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਬਰਨਾਲਾ ਦੇ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਵੀ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਅਗਵਾਈ ਵਿੱਚ ਸ਼ਹਿਰ ਦੇ ਲੋਕਾਂ ਨਾਲ ਜਨ ਸੰਵਾਦ ਕੀਤਾ ਗਿਆ।
ਇਹ ਵੀ ਪੜੋ: ਠੇਕੇਦਾਰ ਵੱਲੋਂ ਬਣਾਈ ਜਾ ਰਹੀ ਹੈ ਮਿੱਟੀ ਦੀ ਸੜਕ
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੇ ਵਲੋਂ 2022 ਚੋਣਾਂ ਦੇ ਮੱਦੇਨਜਰ ਜਨਸੰਵਾਦ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਜਮੀਨੀ ਪੱਧਰ ਉੱਤੇ ਜਾਕੇ ਲੋਕਾਂ ਤੋਂ ਰਾਇ ਲਈ ਜਾ ਰਹੀ ਹੈ। ਉਥੇ ਦਿੱਲੀ ਵਿੱਚ ਕੀਤੇ ਗਏ ਕੰਮਾਂ ਨੂੰ ਦੱਸਕੇ ਪੰਜਾਬ ਵਿੱਚ ਉਹ ਸਾਰੀ ਸਹੂਲਤ ਲਾਗੂ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਮਹਿੰਗੀ ਬਿਜਲੀ ਇਸ ਵੇਲੇ ਪੰਜਾਬ ਦਾ ਸਭ ਤੋਂ ਵੱਡਾ ਮੁੱਦਾ ਹੈ। ਜਿਸਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਿਆ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ’ਤੇ ਬਿਜਲੀ ਸਸਤੀ ਅਤੇ ਮੁਫ਼ਤ ਕਰ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਆਪ ਵਲੋਂ ਸਰਕਾਰ ਬਨਣ ’ਤੇ ਸਿਹਤ ਅਤੇ ਸਿੱਖਿਆ ਸਹੂਲਤਾਂ ਵਿੱਚ ਵਾਧਾ ਕਰਨਾ ਹੈ। ਜਿਸ ਲਈ ਲੋਕਾਂ ਵਲੋਂ ਜਨ ਸੰਵਾਦ ਵਿੱਚ ਪਾਰਟੀ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਇਹ ਵੀ ਪੜੋ: Landslide: ਪਹਾੜੀ ਤੋਂ ਚੱਟਾਨ ਡਿੱਗਣ ਨਾਲ ਮਚੀ ਤਬਾਹੀ, ਕਈ ਮੌਤਾਂ, ਦੇਖੋ ਵੀਡੀਓ