ਬਰਨਾਲਾ: ਹਾੜੀ ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਦਾਣਾ ਮੰਡੀਆਂ ਦੇ ਵਿੱਚ ਕਣਕ ਦੀ ਖ਼ਰੀਦਾਰੀ ਕੀਤੀ ਜਾ ਰਹੀ ਹੈ। ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀਆਂ ਵਿੱਚ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਮੁਹੱਈਆ ਕਰਵਾਉਣ ਦਾ ਦਾਅਵਾ ਕੀਤਾ ਸੀ ਜਿਸ ਦਾ ਆਪ ਪਾਰਟੀ ਦੇ ਮਹਿਲ ਕਲਾਂ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਜ਼ਾਇਜਾ ਲਿਆ।
ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਦੱਸਿਆ ਕਿ ਕੋਰੋਨਾ ਵਰਗੀ ਭਿਆਨਕ ਬਿਮਾਰੀ ਦੇ ਚੱਲਦੇ ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਸੈਨੇਟਾਈਜ਼ਰ, ਦਸਤਾਨੇ ਅਤੇ ਮਾਸਕ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ ਪਰ ਮੰਡੀਆਂ ਦਾ ਦੌਰਾ ਕਰਨ 'ਤੇ ਪਤਾ ਲੱਗਿਆ ਕਿ ਕਿਸੇ ਵੀ ਕਿਸਾਨ ਜਾਂ ਟਰੈਕਟਰ ਨੂੰ ਸੈਨੇਟਾਈਜ਼ ਕਰਨ ਤੋਂ ਬਿਨਾਂ ਹੀ ਮੰਡੀਆਂ ਵਿੱਚ ਦਾਖ਼ਲ ਕੀਤਾ ਜਾ ਰਿਹਾ ਹੈ। ਜੋ ਕਿ ਇਸ ਮਹਾਂਮਾਰੀ ਨੂੰ ਵਧਾਵਾ ਦੇਣ ਵੀ ਗੱਲ ਹੈ।
ਇਹ ਵੀ ਪੜ੍ਹੋ:ਇਸ ਵਾਰ ਘਰਾਂ ਵਿੱਚ ਹੀ ਬਣਾਈ ਜਾਵੇਗੀ ਈਦ