ETV Bharat / state

ਬਿਜਲੀ ਰੇਟ 'ਚ ਵਾਧਾ ਕੀਤੇ ਜਾਣ ਦੇ ਰੋਸ 'ਚ 'ਆਪ' ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਪੰਜਾਬ 'ਚ ਬਿਜਲੀ ਦਾ ਰੇਟ ਵੱਧਣ ਤੇ ਸੜਕਾਂ ਨਾ ਬਣਾਉਣ ਨੂੰ ਲੈ ਕੇ 'ਆਪ' ਦੇ ਵਰਕਰਾਂ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। 'ਆਪ' ਵਰਕਰਾਂ ਵੱਲੋਂ ਵਿਰੋਧ ਕਰਦੇ ਹੋਏ ਬਰਨਾਲਾ-ਚੰਡੀਗੜ੍ਹ ਰੋਡ ਜਾਮ ਕਰ ਦਿੱਤਾ ਗਿਆ।

'ਆਪ' ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
'ਆਪ' ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
author img

By

Published : Jan 3, 2020, 10:58 AM IST

ਬਰਨਾਲਾ : ਸੂਬੇ 'ਚ ਬਿਜਲੀ ਦਰਾਂ ਵੱਧਣ ਅਤੇ ਜ਼ਿਲ੍ਹੇ ਦੇ ਪੇਂਡੂ ਇਲਾਕਿਆਂ 'ਚ ਸੜਕਾਂ ਨਾ ਬਣਾਏ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਬਰਨਾਲਾ-ਚੰਡੀਗੜ੍ਹ ਰੋਡ ਜਾਮ ਕਰ ਦਿੱਤਾ।

ਇਸ ਧਰਨੇ 'ਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਪਿੰਡਾਂ ਦੇ ਲੋਕ ਨੇ ਸ਼ਮੂਲੀਅਤ ਕੀਤੀ। ਬਰਨਾਲਾ-ਚੰਡੀਗੜ੍ਹ ਰੋਡ ਨੂੰ ਜਾਮ ਕਰ ਧਰਨਾ ਲਾਏ ਜਾਣ ਕਾਰਨ ਰਾਹਗੀਰਾਂ ਨੂੰ ਭਾਰੀ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਫੇਲ ਦੱਸਿਆ। ਉਨ੍ਹਾਂ ਕਿਹਾ ਕਿ ਬਿਜਲੀ ਦੇ ਰੇਟ ਵਧਾ ਕੇ ਕੈਪਟਨ ਸਰਕਾਰ ਆਪਣੇ ਚੋਣ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪੇਂਡੂ ਇਲਾਕਿਆਂ 'ਚ ਸੜਕਾਂ ਦੀ ਮਾੜੀ ਹਾਲਤ ਕਰਕੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤੀਨ ਗਡਕਾਰੀ ਦੇ ਪਰਿਵਾਰ ਕੋਲ ਬਹੁਤੇ ਰਾਸ਼ਟਰੀ ਮਾਰਗਾਂ ਦੇ ਠੇਕੇ ਹਨ ਅਤੇ ਲਿੰਕ ਸੜਕਾਂ ਨਾ ਬਣਾ ਕੇ ਸੂਬਾ ਸਰਕਾਰ ਵੱਲੋਂ ਕੇਂਦਰੀ ਮੰਤਰੀ ਦੇ ਟੋਲ ਪਲਾਜ਼ਿਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ।

'ਆਪ' ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਹੋਰ ਪੜ੍ਹੋ : ਸੰਤ ਬਾਬਾ ਤਾਰਾ ਸਿੰਘ ਤੇ ਬਾਬਾ ਚਰਨ ਸਿੰਘ ਦੀ ਬਰਸੀ ਮੌਕੇ ਸਮੂਹਿਕ ਆਨੰਦ ਕਾਰਜ ਦਾ ਆਯੋਜਨ

ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦੇ ਰੇਟ ਵਧਾ ਕੇ ਆਮ ਲੋਕਾਂ ਨਾਲ ਧੋਖਾ ਕਰ ਰਹੀ ਹੈ, ਕਿਉਂਕਿ ਕਾਂਗਰਸ ਸਰਕਾਰ ਆਉਣ ਤੋਂ ਪਹਿਲਾਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਦੇਣ, ਘਰ ਘਰ ਰੁਜ਼ਗਾਰ ਮੁਹੱਈਆ ਕਰਵਾਉਣ, ਪੰਜਾਬ ਨੂੰ ਨਸ਼ਾ ਮੁਕਤ ਕਰਨ ਆਦਿ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਪਰ ਸੂਬਾ ਸਰਕਾਰ ਆਪਣੇ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ 'ਚ ਫੇਲ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਬਰਨਾਲਾ ਤੇ ਸੰਗਰੂਰ ਨੂੰ ਜੋੜਨ ਵਾਲੀ ਸੜਕ ਦੀ ਮਾੜੀ ਹਾਲਤ ਬਾਰੇ ਗੱਲ ਕੀਤੀ। ਉਨ੍ਹਾਂ ਆਖਿਆ ਕਿ ਇਹ ਸੜਕ 13 ਪਿੰਡਾਂ ਨੂੰ ਜੋੜਦੀ ਹੈ। ਉਨ੍ਹਾਂ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਜਲਦ ਤੋਂ ਜਲਦ ਇਸ ਸੜਕ ਦੀ ਮੁੜ ਉਸਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ 7 ਜਨਵਰੀ ਨੂੰ ਬਿਜਲੀ ਦੀ ਵੱਧ ਹੋਈ ਦਰਾਂ ਨੂੰ ਲੈ ਕੇ ਵਿਸ਼ਾਲ ਸੂਬਾ ਪੱਧਰੀ ਲਹਿਰ ਚਲਾਈ ਜਾਵੇਗੀ।

Intro:
ਬਰਨਾਲਾ।
ਪੰਜਾਬ ਵਿੱਚ ਵਧ ਰਹੀਆਂ ਬਿਜਲੀ ਦੀਆਂ ਕੀਮਤਾਂ ਅਤੇ ਬਰਨਾਲਾ ਦੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਨਾ ਬਣਾਉਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵਲੋਂ ਬਰਨਾਲਾ-ਚੰਡੀਗੜ• ਰੋਸ ਜਾਮ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਬਿਜਲੀ ਦੇ ਰੇਟ ਵਧਾ ਕੇ ਸਰਕਾਰ ਆਪਣੇ ਚੋਣ ਵਾਅਦੇ ਤੋਂ ਭੱਜ ਰਹੀ ਹੈ। ਉਧਰ ਆਗੂਆਂ ਨੇ ਪੇਂਡੂ ਸੜਕਾਂ ਦੀ ਮਾੜੀ ਹਾਲਤ ਸਬੰਧੀ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਪਰਿਵਾਰ ਕੋਲ ਬਹੁਤੇ ਰਾਸ਼ਟਰੀ ਮਾਰਗਾਂ ਦੇ ਠੇਕੇ ਹਨ ਅਤੇ ਲਿੰਕ ਸੜਕਾਂ ਨਾ ਬਣਾ ਕੇ ਕੇਂਦਰੀ ਮੰਤਰੀ ਟੌਲ ਪਲਾਜ਼ਿਆਂ ਨੂੰ ਫ਼ਾਇਦਾ ਪਹੁੰਚਾ ਰਹੇ ਹਨ।
ਇਸ ਧਰਨੇ 'ਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਪਿੰਡਾਂ ਦੇ ਲੋਕ ਨੇ ਸ਼ਾਮਲ ਹੋਏ। ਧਰਨੇ ਕਾਰਨ ਰਾਹਗੀਰਾਂ ਨੂੰ ਭਾਰੀ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ।

Body:ਅੱਜ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲਗਾਤਾਰ ਵੱਧ ਰਹੇ ਬਿਜਲੀ ਕੀਮਤਾਂ ਦੇ ਵਿਰੋਧ ਵਿੱਚ ਇੱਕ ਵਿਸ਼ਾਲ ਧਰਨਾ ਦਿੱਤਾ ਅਤੇ ਬਰਨਾਲਾ ਸੰਗਰੂਰ ਰਾਹੀਂ ਫਰਵਾਹੀ ਅਤੇ 13 ਪਿੰਡਾਂ ਨੂੰ ਜੋੜਦੀ ਸੜਕ ਪਿਛਲੇ 3 ਸਾਲਾਂ ਤੋਂ ਟੁੱਟ ਗਈ, ਜਿਸਨੂੰ ਨਾ ਬਣਾਏ ਜਾਣ ਦੇ ਰੋਸ ਵਜੋਂ ਸਟੇਜ਼ ਲਗਾ ਕੇ ਸੜਕ ਜਾਮ ਕੀਤੀ।

ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਮੇਅਰ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦੇ ਭਾਅ ਵਧਾ ਕੇ ਆਮ ਲੋਕਾਂ ਨਾਲ ਧੋਖਾ ਕਰ ਰਹੀ ਹੈ, ਕਿਉਂਕਿ ਕਾਂਗਰਸ ਸਰਕਾਰ ਆਉਣ ਤੋਂ ਪਹਿਲਾਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਦੇਣ, ਘਰ ਘਰ ਰੁਜ਼ਗਾਰ ਮੁਹੱਈਆ ਕਰਵਾਉਣ, ਪੰਜਾਬ ਨੂੰ ਨਸ਼ਾ ਮੁਕਤ ਕਰਨ ਆਦਿ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਪਰ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟਦੀ ਪ੍ਰਤੀਤ ਹੁੰਦੀ ਹੈ। ਕਿਉਂਕਿ ਅੱਜ ਦੇਸ਼ ਵਿੱਚ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਵਿੱਚ ਲੋਕਾਂ ਨੂੰ ਦਿੱਤੀ ਜਾ ਰਹੀ ਹੈ, ਜਦੋਂਕਿ ਦਿੱਲੀ ਵਿੱਚ ਲੋਕਾਂ ਨੂੰ 2 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ। ਜਦੋਂਕਿ ਦਿੱਲੀ ਬਾਹਰਲੇ ਰਾਜਾਂ ਤੋਂ ਸਾਰੀ ਬਿਜਲੀ ਖਰੀਦਦਾ ਹੈ ਅਤੇ ਪੰਜਾਬ ਜੋ ਖ਼ੁਦ ਬਿਜਲੀ ਪੈਦਾ ਕਰ ਰਿਹਾ ਹੈ। ਇਸਦੇ ਬਾਵਜੂਦ ਪੰਜਾਬ 'ਚ ਬਿਜਲੀ ਸਭ ਤੋਂ ਮਹਿੰਗੀ ਹੈ।
ਇਸਤੋਂ ਇਲਾਵਾ ਉਨ•ਾਂ ਕਿਹਾ ਕਿ ਬਰਨਾਲਾ ਸੰਗਰੂਰ ਸੜਕ ਜੋ 13 ਪਿੰਡਾਂ ਵਿਚੋਂ ਲੰਘਦੀ ਹੈ। ਪਿਛਲੇ ਕਰੀਬ 3 ਸਾਲਾਂ ਤੋਂ ਟੁੱਟੀ ਹੋਈ ਹੈ। ਸੂਬਾ ਸਰਕਾਰ ਇਸ ਨੂੰ ਨਹੀਂ ਬਣਾ ਰਹੀ, ਕਿਉਂਕਿ ਸੰਗਰੂਰ ਜਾਣ ਵਾਲੇ ਲੋਕਾਂ ਨੂੰ ਹੁਣ ਟੋਲ ਰੋਡ ਤੋਂ ਲੰਘਣਾ ਪੈ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਟੋਲ ਕੰਪਨੀਆਂ ਨੂੰ ਲਾਭ ਪਹੁੰਚਾ ਸਕਦੀ ਹੈ। ਇਸ ਦੇ ਲਈ ਇਹ ਸੜਕ ਨਹੀਂ ਬਣਾਈ ਜਾ ਰਹੀ, ਕਿਉਂਕਿ ਜੇ ਇਹ ਸੜਕ ਬਣਦੀ ਹੈ ਤਾਂ ਲੋਕ ਇਸ ਸੜਕ ਦੀ ਵਰਤੋਂ ਸੰਗਰੂਰ ਜਾਣ ਲਈ ਕਰਨਗੇ। ਜਿਸ ਕਾਰਨ ਟੋਲ ਕੰਪਨੀ ਨੂੰ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ 7 ਜਨਵਰੀ ਨੂੰ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਵਧ ਰਹੇ ਬਿਜਲੀ ਰੇਟਾਂ ਖਿਲਾਫ਼ ਇੱਕ ਵਿਸ਼ਾਲ ਸੂਬਾ ਪੱਧਰੀ ਲਹਿਰ ਚਲਾਈ ਜਾਏਗੀ।

ਬਾਈਟ - ਗੁਰਮੀਤ ਸਿੰਘ ਮੀਤ ਹੇਅਰ (ਵਿਧਾਇਕ ਬਰਨਾਲਾ)

ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਬਰਨਾਲਾ ਦੇ ਜ਼ਿਲ•ਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਅੱਜ ਬਰਨਾਲਾ ਤੋਂ ਸੰਗਰੂਰ ਵਾਇਆ ਫਰਵਾਹੀ 13 ਪਿੰਡਾਂ ਨੂੰ ਜੋੜਨ ਵਾਲੀ ਲਿੰਕ ਰੋਡ ਪਿਛਲੇ 3 ਸਾਲਾਂ ਤੋਂ ਟੁੱਟ ਹੋਈ ਹੈ। ਇਸ ਨੂੰ ਬਨਾਉਣ ਲਈ ਕੇਂਦਰ ਸਰਕਾਰ ਇਜ਼ਾਜਤ ਨਹੀਂ ਦੇ ਰਹੀ, ਕਿਉਂਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਪਰਿਵਾਰ ਦੇਸ਼ ਦੇ ਸਾਰੇ ਵੱਡੇ ਕੌਮੀ ਮਾਰਗਾਂ ਦਾ ਠੇਕੇਦਾਰ ਹੈ ਅਤੇ ਉਹ ਜਾਣਦੇ ਹਨ ਕਿ ਜੇ ਇਹ ਲਿੰਕ ਰੋਡ ਬਣ ਜਾਂਦੀ ਹੈ ਤਾਂ ਲੋਕ ਇਸ ਸੜਕ ਦੀ ਵਰਤੋਂ ਕਰਨ ਲੱਗਣਗੇ ਅਤੇ ਟੋਲ ਪਲਾਜ਼ਾ ਨੂੰ ਨੁਕਸਾਨ ਪਹੁੰਚੇਗੇ। ਇਸ ਲਈ ਇਸ ਸੜਕ ਦਾ ਨਿਰਮਾਣ ਸਾਲਾਂ ਤੋਂ ਰੋਕਿਆ ਜਾ ਰਿਹਾ ਹੈ। ਜਦਕਿ ਪੰਜਾਬ ਵਿਚ ਬਿਜਲੀ ਦੀਆਂ ਵਧ ਰਹੀਆਂ ਦਰਾਂ 'ਤੇ ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਬਿਜਲੀ ਦਰ ਵਿੱਚ 30 ਪੈਸੇ ਦਾ ਵਾਧਾ ਕੀਤਾ ਹੈ, ਜਦਕਿ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਵਿੱਚ ਹੈ।
ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਕੈਪਟਨ ਸਰਕਾਰ ਨੇ 2002 ਤੋਂ 2007 ਦਰਮਿਆਨ ਲੋਕਾਂ ਲਈ ਚੰਗਾ ਕੰਮ ਕੀਤਾ, ਜਿਸ ਕਾਰਨ ਲੋਕਾਂ ਨੇ ਕੈਪਟਨ ਸਰਕਾਰ ਨੂੰ ਬਹੁਮਤ ਨਾਲ ਵਿਧਾਨ ਸਭਾ ਵਿੱਚ ਭੇਜਿਆ, ਪਰ ਹੁਣ ਪੰਜਾਬ ਦੀ ਕੈਪਟਨ ਸਰਕਾਰ ਹਰ ਮੁੱਦੇ 'ਤੇ ਅਸਫ਼ਲ ਰਹੀ ਹੈ।

ਬਾਈਟ: - ਗੁਰਦੀਪ ਸਿੰਘ ਬਾਠ (ਜ਼ਿਲ•ਾ ਪ੍ਰਧਾਨ ਆਮ ਆਦਮੀ ਪਾਰਟੀ ਬਰਨਾਲਾ)

Conclusion:ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ
ETV Bharat Logo

Copyright © 2024 Ushodaya Enterprises Pvt. Ltd., All Rights Reserved.