ETV Bharat / state

ਨਬਾਲਿਕ ਕੁੜੀ ਨਾਲ ਬਲਾਤਕਾਰ ਕਰਨ ਦੇ ਇਲਜ਼ਾਮ 'ਚ ਮੁਲਜ਼ਮ ਕਾਬੂ, ਬਰਨਾਲਾ 'ਚ ਇੱਕ ਹਫਤੇ ਅੰਦਰ ਰੇਪ ਦਾ ਤੀਜਾ ਮਾਮਲਾ - ਨਬਾਲਿਗ ਨਾਲ ਬਲਾਤਕਾਰ

Rape of a minor girl in Barnale: ਬਰਨਾਲਾ ਵਿੱਚ ਇੱਕ ਹਫਤੇ ਅੰਦਰ ਜਬਰ-ਜਨਾਹ ਦਾ ਤੀਜਾ ਮਾਮਲਾ ਸਾਹਮਣੇ ਆਇਆ ਹੈ। ਨਬਾਲਿਗ ਪ੍ਰਵਾਸੀ ਕੁੜੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

Accused of raping minor girl arrested in Barnala
ਬਰਨਾਲਾ 'ਚ ਇੱਕ ਹਫਤੇ ਅੰਦਰ ਰੇਪ ਦਾ ਤੀਜਾ ਮਾਮਲਾ
author img

By ETV Bharat Punjabi Team

Published : Jan 3, 2024, 7:34 PM IST

ਤਰਸੇਮ ਸਿੰਘ, ਜਾਂਚ ਅਫਸਰ

ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਮੁੜ ਤੋਂ ਸ਼ਰਮਸ਼ਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। 16 ਸਾਲ ਦੀ 10ਵੀਂ ਕਲਾਸ ਵਿੱਚ ਪੜ੍ਹਨ ਵਾਲੀ ਵਿਦਿਆਰਥਣ ਨਾਲ ਇੱਕ ਨੌਜਵਾਨ ਵੱਲੋਂ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਨੌਜਵਾਨ ਖ਼ਿਲਾਫ਼ ਆਈਪੀਸੀ ਦੀ ਧਾਰਾ 376 ਅਤੇ ਪੋਸਕੋ (Posco)ਐਕਟ ਅਧੀਨ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਪੋਕੋਸ ਐਕਟ ਅਧੀਨ ਮਾਮਲਾ ਦਰਜ: ਬਰਨਾਲਾ ਜ਼ਿਲ੍ਹੇ ਵਿੱਚ ਇੱਕ ਹਫ਼ਤੇ ਅੰਦਰ ਇਹ ਤੀਜਾ ਬਲਾਤਕਾਰ ਦਾ ਮਾਮਲਾ ਹੈ। ਇਸ ਮਾਮਲੇ ਸੰਬੰਧੀ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਏ.ਐਸ.ਆਈ ਤਰਸੇਮ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਦਿਨੀਂ ਉਹਨਾਂ ਨੂੰ ਇਸ ਮਾਮਲੇ ਸੰਬੰਧੀ ਜਾਣਕਾਰੀ ਹਾਸਿਲ ਹੋਈ ਸੀ। ਪੁਲਿਸ ਵੱਲੋਂ ਪੀੜਤ ਲੜਕੀ ਦਾ ਮੈਡੀਕਲ ਕਰਵਾ ਲਿਆ ਗਿਆ ਅਤੇ ਪੀੜਤ ਲੜਕੀ ਦੇ ਬਿਆਨ ਦੇ ਆਧਾਰ ਉੱਤੇ ਪੁਲਿਸ ਨੇ ਮੁਲਜ਼ਮ ਨੌਜਵਾਨ ਖਿਲਾਫ ਆਈ.ਪੀ.ਸੀ ਦੀ ਧਾਰਾ 376 ਅਤੇ 6 ਪੋਕਸੋ ਐਕਟ ਅਧੀਨ ਮਾਮਲਾ ਦਰਜ ਕਰ ਲਿਆ।

ਹਵਸ ਮਿਟਾਉਣ ਲਈ ਕੁੜੀ ਨੂੰ ਵਰਗਲਾਇਆ: ਪੁਲਿਸ ਨੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੁਲਜ਼ਮ ਸੋਨੂ ਕੁਮਾਰ ਨੂੰ ਕੁੱਝ ਘੰਟਿਆਂ ਬਾਅਦ ਹੀ ਗ੍ਰਿਫਤਾਰ ਕਰ ਲਿਆ। ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਮੁਲਜ਼ਮ ਸੋਨੂੰ ਕੁਮਾਰ ਹੰਡਿਆਇਆ ਵਿੱਚ ਇੱਕ ਹਲਵਾਈ ਦੀ ਦੁਕਾਨ ਉੱਤੇ ਕੰਮ ਕਰਦਾ ਸੀ, ਜਿੱਥੇ ਪੀੜਤ ਲੜਕੀ ਨਾਲ ਜਾਣ-ਪਹਿਚਾਣ ਹੋ ਗਈ। ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਵਰਗਲਾ ਕੇ ਲੈ ਆਪਣੇ ਨਾਲ ਲੈ ਗਿਆ ਅਤੇ ਲੜਕੀ ਦੀ ਮਰਜ਼ੀ ਬਿਨਾਂ ਉਸ ਨਾਲ ਸਰੀਰਕ ਸੰਬੰਧ ਬਣਾਏ।

ਮਾਪਿਆਂ ਨੂੰ ਪੁਲਿਸ ਦੀ ਅਪੀਲ: ਹਵਸ ਦਾ ਸ਼ਿਕਾਰ ਹੋਣ ਮਗਰੋਂ ਪੀੜਤ ਲੜਕੀ ਨੇ ਇਸ ਘਟਨਾ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ ਤਾਂ ਇਸ ਗੱਲ ਦਾ ਖੁਲਾਸਾ ਹੋਇਆ। ਉਹਨਾਂ ਕਿਹਾ ਕਿ ਲਗਾਤਾਰ ਬਲਾਤਕਾਰ ਦੇ ਮਾਮਲਿਆਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਕਿਹਾ ਕਿ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਮਹਿਫੂਜ ਰੱਖਣ ਦੀ ਲੋੜ ਹੈ ਤਾਂ ਜੋ ਅਜਿਹੀਆਂ ਘਟਨਾਵਾਂ 'ਤੇ ਨੱਥ ਪਾਈ ਜਾ ਸਕੇ ਅਤੇ ਅੱਗੇ ਤੋਂ ਕਿਸੇ ਛੋਟੀ ਬੱਚੀ ਦੀ ਜ਼ਿੰਦਗੀ ਬਰਬਾਦ ਨਾ ਹੋ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.