ETV Bharat / state

ਮੁਲਜ਼ਮ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ, ਪੁਲਿਸ ਮੁਲਾਜ਼ਮਾਂ ਨੂੰ ਕੀਤਾ ਏਕਾਂਤਵਾਸ

author img

By

Published : Jul 6, 2020, 6:51 AM IST

ਬਰਨਾਲਾ ਪੁਲਿਸ ਦੀ ਪੱਖੋਂ ਕੈਂਚੀਆਂ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਕੁੱਟਮਾਰ ਦੇ ਦੋਸ਼ਾਂ ਹੇਠ ਕਾਬੂ ਕੀਤੇ ਗਏ ਮੁਲਜ਼ਮ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਨ ਵਾਲੇ ਅਤੇ ਚੌਕੀ ਦੇ ਹੋਰ ਮੁਲਾਜ਼ਮਾਂ ਅਤੇ ਹਵਾਲਾਤੀਆਂ ਨੂੰ ਏਕਾਂਤਵਾਸ ਲਈ ਭੇਜ ਦਿੱਤਾ ਗਿਆ ਹੈ।

ਮੁਲਜ਼ਮ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ, ਪੁਲਿਸ ਮੁਲਾਜ਼ਮਾਂ ਨੂੰ ਕੀਤਾ ਏਕਾਂਤਵਾਸ
ਮੁਲਜ਼ਮ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ, ਪੁਲਿਸ ਮੁਲਾਜ਼ਮਾਂ ਨੂੰ ਕੀਤਾ ਏਕਾਂਤਵਾਸ

ਬਰਨਾਲਾ: ਜ਼ਿਲ੍ਹੇ ਵਿੱਚ ਇੱਕ ਮੁਲਜ਼ਮ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਪੁਲਿਸ ਵਿੱਚ ਹਫ਼ੜਾ-ਦਫੜੀ ਮੱਚ ਗਈ ਹੈ। ਮੁਲਜ਼ਮ ਨੂੰ ਕਾਬੂ ਕਰਨ ਵਾਲੇ ਥਾਣਾ ਧਨੌਲਾ ਦੇ 4 ਪੁਲਿਸ ਮੁਲਾਜ਼ਮਾਂ ਸਮੇਤ ਆਰਜ਼ੀ ਤੌਰ 'ਤੇ ਏਕਾਂਤਵਾਸ ਕੇਂਦਰ ਬਣਾਈ ਗਈ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਪੱਖੋ-ਕੈਂਚੀਆਂ ਚੌਂਕੀ ਦੇ 13 ਪੁਲਿਸ ਮੁਲਾਜ਼ਮਾਂ ਅਤੇ ਚੌਂਕੀ ਵਿੱਚ ਰੱਖੇ ਗਏ 9 ਹੋਰ ਮੁਲਜ਼ਮਾਂ ਨੂੰ ਵੀ ਏਕਾਂਤਵਾਸ ਕੀਤਾ ਗਿਆ ਹੈ। ਏਕਾਂਤਵਾਸ ਕੀਤੇ ਗਏ ਕੁੱਲ 17 ਪੁਲਿਸ ਮੁਲਾਜ਼ਮਾਂ ਅਤੇ 9 ਮੁਲਜ਼ਮ ਹਵਾਲਾਤੀਆਂ ਸਮੇਤ ਕੁੱਲ 26 ਲੋਕਾਂ ਨੂੰ ਏਕਾਂਤਵਾਸ ਕੀਤਾ ਗਿਆ ਹੈ। ਜਿਨ੍ਹਾਂ ਦੀ ਸੈਂਪਲਿੰਗ ਕੀਤੀ ਗਈ ਸੀ।

ਬਰਨਾਲਾ ਦੇ ਸਿਵਲ ਸਰਜਨ ਡਾ ਗੁਰਿੰਦਰਬੀਰ ਸਿੰਘ ਜਾਣਕਾਰੀ ਦਿੰਦੇ ਹੋਏ।

ਇਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ.ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਬਰਨਾਲਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਦੇ ਕੋਰੋਨਾ ਵਾਸਤੇ ਸੈਂਪਲ ਲਏ ਗਏ ਸਨ, ਜਿਸ ਤੋਂ ਬਾਅਦ ਉਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਮੁਲਜ਼ਮ ਦੀ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਉਸ ਦੇ ਸੰਪਰਕ ਵਿੱਚ ਆਉਣ ਵਾਲੇ 4 ਪੁਲਿਸ ਮੁਲਾਜ਼ਮਾਂ ਨੂੰ ਏਕਾਂਤਵਾਸ ਕਰ ਦਿੱਤਾ ਗਿਆ ਹੈ।

ਜਦੋਂਕਿ ਜਿਸ ਅਸਥਾਈ ਜੇਲ੍ਹ ਪੱਖੋ-ਕੈਂਚੀਆਂ ਪੁਲਿਸ ਚੌਂਕੀ ਵਿੱਚ ਪੌਜੀਟਿਵ ਮੁਲਜ਼ਮ ਨੂੰ ਰੱਖਿਆ ਗਿਆ ਸੀ, ਉਥੋਂ ਦੇ 13 ਪੁਲਿਸ ਮੁਲਾਜ਼ਮਾਂ ਅਤੇ 9 ਹੋਰ ਮੁਲਜ਼ਮ ਹਵਾਲਾਤੀਆਂ ਨੂੰ ਵੀ ਏਕਾਂਤਵਾਸ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਸਾਰੇ ਸੰਪਰਕ ਵਿੱਚ ਆਉਣ ਵਾਲੇ 26 ਵਿਅਕਤੀਆਂ ਦੀ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਬਰਨਾਲਾ ਵਿੱਚ 71 ਮਾਮਲੇ ਕੋਰੋਨਾ ਦੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ 45 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 2 ਦੀ ਮੌਤ ਹੋ ਗਈ ਹੈ। ਜਦੋਂਕਿ 24 ਮਰੀਜ਼ ਐਕਟਿਵ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.