ਬਰਨਾਲਾ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਬਰਨਾਲਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ, ਜਿਸ ਤਹਿਤ ਚੋਣਾਂ ਵਾਲੇ ਦਿਨ ਸ਼ਹਿਰ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਜਾ ਰਹੇ ਹਨ। ਬਰਨਾਲਾ ਪੁਲਿਸ ਵਲੋਂ ਬਾਜ਼ਾਰਾਂ ਵਿੱਚ ਅਨਾਊਂਸਮੈਂਟ ਕਰਕੇ ਦੁਕਾਨਦਾਰਾਂ ਨੂੰ ਦੁਕਾਨ ਬੰਦ ਰੱਖਣ ਦੀ ਹਦਾਇਤ ਕੀਤੀ ਜਾ ਰਹੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਐਸਐਸਪੀ ਬਰਨਾਲਾ ਸੰਦੀਪ ਗੋਇਲ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਪਹਿਲੇ ਪੜਾਅ ਤਹਿਤ ਈਵੀਐਮ ਮਸ਼ੀਨਾਂ ਸੁਰੱਖਿਅਤ ਢੰਗ ਨਾਲ ਪੋਲਿੰਗ ਸਟੇਸ਼ਨਾਂ ਤੱਕ ਪਹੁੰਚ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਚੋਣਾਂ ਕਾਰਨ ਸ਼ਹਿਰ ਵਿੱਚ ਦੁੁਕਾਨਾਂ ਬੰਦ ਰੱਖਣ ਦੇ ਹੁਕਮ ਕੀਤੇ ਗਏ ਹਨ, ਪਰ ਮੈਡੀਕਲ ਸਹੂਲਤਾਂ ਚਾਲੂ ਰਹਿਣਗੀਆਂ। ਪੋਲਿੰਗ ਬੂਥਾਂ ਨੇੜੇ ਦੀਆਂ ਸਾਰੀਆਂ ਦੁਕਾਨਾਂ ਮੁਕੰਮਲ ਬੰਦ ਰਹਿਣਗੀਆਂ। ਸ਼ਹਿਰ ਵਿੱਚ 20 ਪੈਟਰੋਲਿੰਗ ਪਾਰਟੀਆਂ ਸੀਨੀਅਰ ਅਧਿਕਾਰੀਆਂ ਦੀ ਦੇਖਰੇਖ ਵਿੱਚ ਲਗਾਤਾਰ ਗਸ਼ਤ ਕਰਨਗੀਆਂ।
ਇਸ ਮੌਕੇ ਸੰਦੀਪ ਗੋਇਲ ਨੇ ਦੱਸਿਆ ਕਿ ਚੋਣਾਂ ਦੌਰਾਨ ਜੇਕਰ ਕਿਸੇ ਨੇ ਵੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।