ਪ੍ਰੈਸ ਨਾਲ ਗੱਲਬਾਤ ਕਰਦਿਆ ਵਕੀਲਾਂ ਨੇ ਦੱਸਿਆ ਕਿ ਬਾਰ ਕੌਂਸਲ ਆਫ਼ ਇੰਡੀਆ ਵੱਲੋਂ ਮੋਦੀ ਸਰਕਾਰ ਕੋਲ ਵਕੀਲ ਭਾਈਚਾਰੇ ਦੀਆਂ ਮੰਗਾਂ ਨੂੰ ਚੁੱਕਿਆ ਗਿਆ ਸੀ ਪਰ ਲੰਮਾਂ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਵਕੀਲਾਂ ਦੀਆਂ ਮੰਗਾਂ ਨੂੰ ਅਜੇ ਤੱਕ ਪ੍ਰਵਾਨਗੀ ਨਹੀਂ ਦਿੱਤੀ ਗਈ ਜਿਸ ਕਾਰਨ ਵਕੀਲ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਇਹ ਹਨ ਮੰਗਾਂ:
- ਉਨਾਂ ਨੇ ਮੰਗ ਕੀਤੀ ਕਿ ਅਦਲਾਤ ਵਿੱਚ ਨਵੇਂ ਆਉਂਦੇ ਵਕੀਲਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇ।
- ਵਕੀਲਾਂ ਦਾ ਮੈਡੀਕਲ ਬੀਮਾ 25 ਹਜ਼ਾਰ ਤੋਂ ਵਧਾ ਕੇ 10 ਲੱਖ ਰੁਪਏ ਦਾ ਕੀਤਾ ਜਾਵੇ।
- ਇਸ ਦੇ ਨਾਲ ਹੀ ਉਨ੍ਹਾਂ ਦੀ ਮੰਗ ਹੈ ਕਿ ਵਕੀਲਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਫ਼ਤ ਮੈਡੀਕਲ ਸਹੂਲਤਾਂ ਦਿੱਤੀਆਂ ਜਾਣ।
ਉਨਾਂ ਦੱਸਿਆ ਕਿ ਜਦੋਂ ਤੱਕ ਉਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾਂਦਾ ਤਾਂ ਉਹ ਬਾਰ ਕੌਂਸਲ ਆਫ਼ ਇੰਡੀਆਂ ਦੇ ਉਲੀਕੀ ਰਣਨੀਤੀ ਤਹਿਤ ਹੋਰ ਤੀਖਾ ਸੰਘਰਸ਼ ਕਰਨਗੇ।