ETV Bharat / state

ਬੱਚੇ ਦੀ ਮੌਤ ਤੋਂ ਬਾਅਦ ਲੋਕਾਂ ਨੇ ਬਰਨਾਲਾ ਬਾਈਪਾਸ ਧਰਨਾ ਲਾ ਕੀਤੀ ਸੜਕ ਜਾਮ, ਜਾਣੋ ਕਿਉਂ

author img

By

Published : Jun 23, 2022, 1:06 PM IST

ਜਿਸ ਤੋਂ ਬਾਅਦ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਵੱਲੋਂ ਬਰਨਾਲਾ ਬਾਈਪਾਸ ਉੱਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ ਗਈ। ਉੱਥੇ ਹੀ ਅਧਿਕਾਰੀਆਂ ਦਾ ਕਹਿਣਾ ਸੀ ਕਿ ਆਏ ਦਿਨ ਇੱਥੇ ਖਰਾਬ ਸੜਕ ਕਾਰਨ ਵੱਡੇ ਹਾਦਸੇ ਵਾਪਰੇ ਹਨ ਅਤੇ ਲਗਾਤਾਰ ਲੋਕਾਂ ਦੀ ਜਾਨਾਂ ਜਾ ਰਹੀਆਂ ਹਨ।

After the death of the youth, people staged a road blockade in Barnala bypass, find out why
ਬੱਚੇ ਦੀ ਮੌਤ ਤੋਂ ਬਾਅਦ ਲੋਕਾਂ ਨੇ ਬਰਨਾਲਾ ਬਾਈਪਾਸ ਧਰਨਾ ਲਾ ਕੀਤੀ ਸੜਕ ਜਾਮ, ਜਾਣੋ ਕਿਉਂ

ਬਠਿੰਡਾ : ਬਠਿੰਡਾ ਅਤੇ ਬਰਨਾਲਾ ਬਾਈਪਾਸ ਉੱਤੇ ਬੀਤੇ ਦਿਨੀਂ ਇੱਕ ਬੱਚੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਵੱਲੋਂ ਬਰਨਾਲਾ ਬਾਈਪਾਸ ਉੱਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ ਗਈ। ਉੱਥੇ ਹੀ ਅਧਿਕਾਰੀਆਂ ਦਾ ਕਹਿਣਾ ਸੀ ਕਿ ਆਏ ਦਿਨ ਇੱਥੇ ਖਰਾਬ ਸੜਕ ਕਾਰਨ ਵੱਡੇ ਹਾਦਸੇ ਵਾਪਰੇ ਹਨ ਅਤੇ ਲਗਾਤਾਰ ਲੋਕਾਂ ਦੀ ਜਾਨਾਂ ਜਾ ਰਹੀਆਂ ਹਨ।

ਵਾਰ-ਵਾਰ ਪ੍ਰਸ਼ਾਸਨ ਨੂੰ ਮੰਗ ਕਰਨ ਦੇ ਬਾਵਜੂਦ ਇਸ ਸੜਕ ਦਾ ਨਿਰਮਾਣ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਪੁਲ ਦੀ ਉਸਾਰੀ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਇੱਕ ਬੱਚਾ ਸੜਕ ਹਾਦਸੇ ਵਿੱਚ ਮੌਤ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਇਸ ਸੜਕ ਦੀ ਉਸਾਰੀ ਜਾਂ ਪੁਲ ਦੀ ਉਸਾਰੀ ਨਾ ਕੀਤੀ ਗਈ ਤਾਂ ਇਹ ਸੰਘਰਸ਼ ਇਸ ਤਰ੍ਹਾਂ ਜਾਰੀ ਰਹੇਗਾ। ਕਰੀਬ ਸਵਾ ਮਹੀਨਾ ਪਹਿਲਾਂ ਇਸੇ ਰਸਤੇ ਵਿੱਚ ਮੌਤ ਦਾ ਸ਼ਿਕਾਰ ਹੋਏ ਬੱਚੇ ਦੇ ਪਿਤਾ ਭੂਰਾ ਸਿੰਘ ਦਾ ਕਹਿਣਾ ਸੀ ਕਿ ਇਸ ਖਰਾਬ ਸੜਕ ਨੇ ਉਨ੍ਹਾਂ ਦੇ ਬੱਚੇ ਦੀ ਜਾਨ ਲੈ ਲਈ ਪਰ ਉਹ ਹੁਣ ਚਾਹੁੰਦੇ ਹਨ ਕਿ ਇੱਕ ਖਰਾਬ ਸੜਕ ਹੋਰ ਨੌਜਵਾਨ ਦੀ ਜਾਨ ਨਾ ਲਵੇ ਕਿਉਂਕਿ ਇਸ ਖਰਾਬ ਸੜਕ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ ਅਤੇ ਮੌਤਾਂ ਹੋ ਰਹੀਆਂ ਹਨ।

ਭੂਰਾ ਸਿੰਘ ਦਾ ਕਹਿਣਾ ਸੀ ਕਿ ਉਹ ਆਪਣੇ ਬੱਚੇ ਨੂੰ ਸਕੂਲ ਛੱਡਣ ਲਈ ਜਾ ਰਿਹਾ ਸੀ ਇਸ ਦੌਰਾਨ ਉਹ ਉਨ੍ਹਾਂ ਦੇ ਬੱਚੇ ਨੂੰ ਇੱਕ ਕੈਂਟਰ ਨੇ ਦਰੜ ਦਿੱਤਾ। ਜਿਸ ਕਾਰਨ ਉਹਨਾਂ ਦੇ ਬੱਚੇ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਾਨ ਦਾ ਖੌਅ ਬਣੇ ਇਸ ਸੜਕ ਉੱਤੇ ਜੈਤਾਪੁਰ ਦੀ ਉਸਾਰੀ ਕੀਤੀ ਜਾਵੇ ਜਾਂ ਸੜਕ ਦਾ ਨਿਰਮਾਣ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਇਸ ਖੂਨੀ ਸੜਕ ਨੇ ਜਾਨ ਲੈਣ ਤੋਂ ਬਾਅਦ ਮ੍ਰਿਤਕ ਦੀ ਭੈਣ ਜਾਨ੍ਹਵੀ ਨੇ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਉਹਨਾਂ ਦੇ ਇਕਲੌਤੇ ਭਰਾ ਦੀ ਮੌਤ ਇਸ ਸੜਕ ਕਾਰਨ ਹੋਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਦੀ ਸੁਣਵਾਈ ਕਰੇ ਜਾਂ ਇਸ ਸੜਕ ਦਾ ਨਿਰਮਾਣ ਕੀਤਾ ਜਾਵੇ ਜਾਂ ਵਿੱਚ ਪੁਲ ਦੀ ਉਸਾਰੀ ਕੀਤੀ ਜਾਵੇ।

ਇਹ ਵੀ ਪੜ੍ਹੋ : ਸਰਵਿਸ ਰਾਇਫਲ ਸਾਫ ਕਰਦੇ ਗੋਲੀ ਲੱਗਣ ਕਾਰਨ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.