ETV Bharat / state

ਹਾਈਕੋਰਟ ਦੇ ਟੋਲ ਪਲਾਜ਼ਾ ਤੋਂ ਮੋਰਚਾ ਹਟਾਉਣ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ

ਹਾਈਕੋਰਟ ਨੇ ਟੋਲ ਪਲਾਜ਼ਿਆਂ ਤੋਂ ਮੋਰਚਾ ਚਕਵਾਉਣ ਲਈ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਹਨ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦੇ ਉਗਰਾਹਾਂ ਨੇ ਵੀ ਸਰਕਾਰ ਨੂੰ ਇਹ ਫੈਸਲਾ ਲਾਗੂ ਕਰਨ ਤੋਂ ਪਹਿਲਾ ਸੋਚ ਲੈਣਾ ਚਾਹੀਦਾ ਹੈ।

ਟੋਲ ਪਲਾਜ਼ਿਆਂ ਤੋਂ ਮੋਰਚਾ ਚਕਵਾਉਣ ਦੇ ਹੁਕਮ ਕਿਸਾਨਾਂ ਦੀ ਪ੍ਰਤੀਕਿਰਿਆ

author img

By

Published : Jan 13, 2023, 8:25 PM IST

ਟੋਲ ਪਲਾਜ਼ਿਆਂ ਤੋਂ ਮੋਰਚਾ ਚਕਵਾਉਣ ਦੇ ਹੁਕਮ ਕਿਸਾਨਾਂ ਦੀ ਪ੍ਰਤੀਕਿਰਿਆ

ਬਰਨਾਲਾ: ਹਾਈਕੋਰਟ ਨੇ ਸਰਕਾਰ ਨੂੰ ਟੋਲ ਪਲਾਜ਼ਿਆਂ ਤੋਂ ਧਰਨੇ ਚਕਵਾਉਣ ਦਾ ਆਦੇਸ਼ ਦਿੱਤਾ ਹੈ। ਜਿਸ ਦਾ ਕਿਸਾਨ ਜਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਕਿਸਾਨ ਯੂਨੀਅਨ ਉਗਰਾਹਾਂ ਨੇ ਬਰਨਾਲਾ ਵਿੱਚ ਮੀਟਿੰਗ ਕੀਤੀ। ਜਿੱਥੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਹਾਈਕੋਰਟ ਨੇ ਤਾਂ ਫੈਸਲਾ ਦੇ ਦਿੱਤਾ ਹੈ ਪਰ ਸਰਕਾਰ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਸੋਚ ਲਵੇ।

ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਅਤੇ ਝੰਡਾ ਸਿੰਘ ਨੇ ਕਿਹਾ ਕਿ ਹਾਈਕੋਰਟ ਵੱਲੋਂ ਪੰਜਾਬ ਦੇ 13 ਟੋਲ ਪਲਾਜ਼ਿਆਂ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਹਾ ਕਿ ਇਹ ਟੋਲ ਪਲਾਜ਼ੇ 15 ਜਨਵਰੀ ਤੱਕ ਬੰਦ ਕਰ ਦਿੱਤੇ ਗਏ ਹਨ। ਆਉਣ ਵਾਲੇ 2 ਦਿਨਾਂ 'ਚ ਕਿਸਾਨ ਖੁਦ ਉਥੋਂ ਉੱਠ ਜਾਣਗੇ। ਜਦਕਿ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਲਗਾਏ ਗਏ ਟੋਲ ਪਲਾਜ਼ੇ ਸਰਾਸਰ ਗਲਤ ਹਨ। ਕਿਉਂਕਿ ਜਦੋਂ ਕੋਈ ਵੀ ਵਿਅਕਤੀ ਨਵਾਂ ਵਹੀਕਲ ਖਰੀਦਣ ਮੌਕੇ ਰੋਡ ਟੈਕਸ ਦਿੰਦਾ ਹੈ ਤਾਂ ਬਾਅਦ ਵਿੱਚ ਟੋਲ ਲਗਾ ਕੇ ਸਿਰਫ ਲੁੱਟ ਹੀ ਕੀਤੀ ਜਾ ਰਹੀ ਹੈ।

ਕਿਸਾਨਾਂ ਵੱਲੋਂ ਟੋਲ ਤੋਂ ਧਰਨੇ ਚਕਵਾਉਣ ਦੇ ਫੈਸਲੇ ਦਾ ਵਿਰੋਧ: ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਹਨਾਂ ਟੋਲ ਪਲਾਜਿਆਂ ਨੂੰ ਬੰਦ ਕਰਨਾ ਚਾਹੀਦਾ ਹੈ। ਜਦਕਿ ਉਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਪੀ.ਸੀ.ਐਸ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦਰਮਿਆਨ ਹੋਏ ਟਕਰਾਅ ਦੀ ਗੱਲ ਕਰਦਿਆਂ ਕਿਹਾ ਕਿ ਇਹ ਪੰਜਾਬ ਦਾ ਅੰਦਰੂਨੀ ਮਾਮਲਾ ਹੈ। ਸਰਕਾਰ ਨੂੰ ਭ੍ਰਿਸ਼ਟ ਅਧਿਕਾਰੀਆਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ। ਉਥੇ ਹੀ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ 'ਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਦੇ ਲਿਹਾਜ਼ ਨਾਲ ਫੇਲ੍ਹ ਸਾਬਤ ਹੋਈ ਹੈ।

ਉਗਰਾਹਾਂ ਵੱਲੋ ਹਾਈਕੋਰਟ ਦੇ ਫੈਸਲੇ ਦਾ ਵਿਰੋਧ: ਹਾਈਕੋਰਟ ਵੱਲੋਂ ਟੋਲ ਪਲਾਜ਼ਾ 'ਤੇ ਕਿਸਾਨਾਂ ਦੇ ਲੱਗੇ ਧਰਨੇ ਚੁਕਵਾਏ ਜਾਣ ਦੇ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਲਗਾਉਣਾ ਹੀ ਗਲਤ ਹੈ ਸਾਰੀਆਂ ਕਿਸਾਨ ਜਥੇਬੰਦੀਆਂ ਇਸ ਦਾ ਵਿਰੋਧ ਕਰਦੀਆਂ ਹਨ। ਜਦੋਂ ਲੋਕ ਨਵਾਂ ਵਹੀਕਲ ਖਰੀਦਣ ਮੌਕੇ ਟੈਕਸ ਦਿੰਦੇ ਹਨ ਤਾਂ ਟੋਲ ਲਗਾ ਕੇ ਲੋਕਾਂ ਦੀ ਲੁੱਟ ਕਰਨ ਦਾ ਕੀ ਮਤਲਬ ਬਣਦਾ ਹੈ। ਸਰਕਾਰ ਲੋਕਾਂ ਨੂੰ ਲੁੱਟ ਕੇ ਕਾਰਪੋਰੇਟਾਂ ਦੀਆਂ ਜੇਬਾਂ ਭਾਰੀ ਕਰਨ ਉਤੇ ਲੱਗੀ ਹੋਈ ਹੈ।

ਇਹ ਵੀ ਪੜ੍ਹੋ:- ਮੁੰਡਿਆਂ ਨੇ ਖੂਬ ਮਨਾਈ ਲੋਹੜੀ, ਫਿਰ ਬੋਲੇ-ਧਾਗੇ ਦੀ ਡੋਰ ਨਾਲ ਉਡਾਓ ਪਤੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.