ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਜਾਰੀ ਚੱਲ ਰਿਹਾ ਹੈ। 26 ਜਨਵਰੀ ਦੀ ਟਰੈਕਟਰ ਪਰੇਡ ਮੌਕੇ ਹੋਈ ਗੜਬੜੀ ਨਾਲ ਭਾਂਵੇ ਕਿਸਾਨਾਂ ਦੇ ਸੰਘਰਸ਼ ਨੂੰ ਧੱਕਾ ਲੱਗਿਆ ਹੈ, ਪਰ ਇਸਦੇ ਬਾਵਜੂਦ ਪੰਜਾਬ ਦੇ ਕਿਸਾਨ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਹਨ। ਕੇਂਦਰ ਸਰਕਾਰ ਦੀ ਸਖ਼ਤੀ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੇ ਮੁੜ ਦਿੱਲੀ ਨੂੰ ਚਾਲੇ ਪਾਉਣੇ ਸ਼ੁਰੂ ਕਰ ਦਿਤੇ ਹਨ। ਬਰਨਾਲਾ ਜ਼ਿਲੇ ਦੇ ਪਿੰਡ ਮੱਲੀਆਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਜੋਧਪੁਰ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਦੇ ਕਾਫ਼ਲੇ ਦਿੱਲੀ ਮੋਰਚੇ ਲਈ ਰਵਾਨਾ ਹੋਏ।
ਪਿੰਡ ਮੱਲੀਆਂ ਤੋਂ ਕਿਸਾਨ ਆਗੂ ਰਾਜਵਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਹੱਥਕੰਡੇ ਵਰਤ ਰਹੀ ਹੈ। ਇਸ ਮੌਕੇ ਸਰਬਜੀਤ ਸਿੰਘ, ਹਰਜੀਤ ਸਿੰਘ, ਰਾਜਵਿੰਦਰ ਸਿੰਘ ਲਾਡੀ, ਮਨਜੀਤ ਸਿੰਘ, ਨਾਇਬ ਸਿੰਘ ਅਤੇ ਸੇਵਕ ਸਿੰਘ ਵੀ ਦਿੱਲੀ ਲਈ ਰਵਾਨਾ ਹੋਏ।
ਪਿੰਡ ਜੋਧਪੁਰ ਤੋਂ ਭਾਕਿਯੂ ਕਾਦੀਆਂ ਦੇ ਆਗੂ ਊਧਮ ਸਿੰਘ ਨੇ ਕਿਹਾ ਕਿ 26 ਜਨਵਰੀ ਦੇ ਟਰੈਕਟਰ ਪਰੇਡ ਵਿੱਚ ਸਰਕਾਰ ਅਤੇ ਦਿੱਲੀ ਪੁਲਿਸ ਵਲੋਂ ਹਿੰਸਾ ਪੈਦਾ ਕੀਤੀ ਗਈ। ਜਿਸਦਾ ਦੋਸ਼ ਕਿਸਾਨਾਂ ਸਿਰ ਮੜ੍ਹ ਕੇ ਸੰਘਰਸ਼ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪਰ ਕਿਸਾਨ ਜੱਥੇਬੰਦੀਆਂ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੀਆਂ ਅਤੇ ਉਹਨਾਂ ਦੇ ਕਾਫ਼ਲੇ ਦਿੱਲੀ ਮੋਰਚੇ ਵਿੱਚ ਸ਼ਾਮਲ ਹੁੰਦੇ ਰਹਿਣਗੇ।
ਕੇਂਦਰ ਦੀ ਸਖ਼ਤੀ ਤੋਂ ਬਾਅਦ ਮੋਰਚੇ ਦੀ ਹਮਾਇਤ ਲਈ ਕਿਸਾਨਾਂ ਨੇ ਦਿੱਲੀ ਲਈ ਪਾਏ ਚਾਲੇ - Move to Delhi
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਜਾਰੀ ਚੱਲ ਰਿਹਾ ਹੈ। 26 ਜਨਵਰੀ ਦੀ ਟਰੈਕਟਰ ਪਰੇਡ ਮੌਕੇ ਹੋਈ ਗੜਬੜੀ ਨਾਲ ਭਾਂਵੇ ਕਿਸਾਨਾਂ ਦੇ ਸੰਘਰਸ਼ ਨੂੰ ਧੱਕਾ ਲੱਗਿਆ ਹੈ, ਪਰ ਇਸਦੇ ਬਾਵਜੂਦ ਪੰਜਾਬ ਦੇ ਕਿਸਾਨ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਹਨ। ਕੇਂਦਰ ਸਰਕਾਰ ਦੀ ਸਖ਼ਤੀ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੇ ਮੁੜ ਦਿੱਲੀ ਨੂੰ ਚਾਲੇ ਪਾਉਣੇ ਸ਼ੁਰੂ ਕਰ ਦਿਤੇ ਹਨ। ਬਰਨਾਲਾ ਜ਼ਿਲੇ ਦੇ ਪਿੰਡ ਮੱਲੀਆਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਜੋਧਪੁਰ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਦੇ ਕਾਫ਼ਲੇ ਦਿੱਲੀ ਮੋਰਚੇ ਲਈ ਰਵਾਨਾ ਹੋਏ।