ETV Bharat / state

ਕਾਂਗਰਸ ਦੀਆਂ ਮਾਰੂ ਨੀਤੀਆਂ ਵਿਰੁੱਧ ਅਕਾਲੀ ਦਲ ਤੇ ਭਾਜਪਾ ਨੇ ਕੀਤਾ ਰੋਸ ਪ੍ਰਦਰਸ਼ਨ - ਕੋਰੋਨਾ ਮਹਾਂਮਾਰੀ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪੰਜਾਬ ਦੀ ਕੈਪਟਨ ਸਰਕਾਰ ਵਿਰੁੱਧ ਗਰੀਬਾਂ ਦੇ ਨੀਲੇ ਕਾਰਡ ਕੱਟੇ ਜਾਣ, ਸੂਬੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਘੁਟਾਲੇ, ਨਕਲੀ ਬੀਜ ਘੁਟਾਲੇ ਆਦਿ ਮਸਲਿਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਡੀਸੀ ਬਰਨਾਲਾ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ।

akali dal and BJP protest against punjab government
ਕਾਂਗਰਸ ਦੀਆਂ ਮਾਰੂ ਨੀਤੀਆਂ ਵਿਰੁੱਧ ਅਕਾਲੀ ਦਲ ਤੇ ਭਾਜਪਾ ਨੇ ਕੀਤਾ ਰੋਸ ਪ੍ਰਦਰਸ਼ਨ
author img

By

Published : Jun 19, 2020, 4:15 PM IST

ਬਰਨਾਲਾ: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਗਰੀਬਾਂ ਦੇ ਨੀਲੇ ਕਾਰਡ ਕੱਟੇ ਜਾਣ, ਸੂਬੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਘੁਟਾਲੇ, ਨਕਲੀ ਬੀਜ ਘੁਟਾਲੇ, ਸ਼ਰਾਬ ਘੁਟਾਲੇ, ਕੇਂਦਰ ਵੱਲੋਂ ਭੇਜੇ ਗਏ ਅਨਾਜ ਘੁਟਾਲੇ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਮਿਲ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡੀਸੀ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਅਕਾਲੀ ਭਾਜਪਾ ਆਗੂਆਂ ਨੇ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਜੇਕਰ ਇਸ ਦੀ ਜਾਂਚ ਨਹੀਂ ਕਰਵਾਈ ਗਈ ਤਾਂ ਉਹ ਵੱਡੇ ਪੱਧਰ 'ਤੇ ਸੰਘਰਸ਼ ਲੜਨਗੇ।

ਵੇਖੋ ਵੀਡੀਓ

ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਦਿਨੋ-ਦਿਨ ਹਰ ਤਰ੍ਹਾਂ ਦੇ ਘੁਟਾਲੇ ਸਾਹਮਣੇ ਆ ਰਹੇ ਹਨ। ਕਾਂਗਰਸ ਨੇ ਜੋ ਵਾਅਦੇ ਕਰਕੇ ਸਰਕਾਰ ਬਣਾਈ ਸੀ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇੱਕ ਪਾਸੇ ਜਿੱਥੇ ਕੋਰੋਨਾ ਮਹਾਂਮਾਰੀ ਨੇ ਲੋਕਾਂ ਦਾ ਜਿਉਣਾ ਮੁਸ਼ਕਿਲ ਕੀਤਾ ਹੋਇਆ ਹੈ, ਉੱਥੇ ਇਸ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਨੇ ਗ਼ਰੀਬ ਲੋਕਾਂ ਨੂੰ ਰਾਸ਼ਨ ਤਾਂ ਕੀ ਦੇਣਾ ਸੀ, ਬਲਕਿ ਗ਼ਰੀਬ ਲੋਕਾਂ ਦੇ ਨੀਲੇ ਕਾਰਡ ਤੱਕ ਕੱਟ ਦਿੱਤੇ।

ਇਹ ਵੀ ਪੜ੍ਹੋ: ਸਰਵਣ ਪੁੱਤ ਬਣੀਆਂ ਇਹ ਧੀਆਂ, ਫ਼ਲ ਵੇਚ ਕੇ ਚਲਾਂ ਰਹੀਆਂ ਨੇ ਘਰ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੀ ਪੰਜਾਬ ਵਿੱਚ ਕਰੋੜਾਂ ਲੋਕਾਂ ਨੂੰ ਰਾਸ਼ਨ ਭੇਜਿਆ ਗਿਆ, ਪਰ ਇਸ ਵਿੱਚ ਵੀ ਹੇਰਾ ਫੇਰੀ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਮਾਈਨਿੰਗ ਘੁਟਾਲਾ, ਸ਼ਰਾਬ ਘੁਟਾਲਾ, ਬੀਜ ਘੁਟਾਲੇ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.