ETV Bharat / state

ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ - ਪਾਰਟੀ ਵਿਰੋਧੀ ਗਤੀਵਿਧੀਆਂ

ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਹੇਠ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੂੰ ਪਾਰਟੀ ਚੋਂ 6 ਸਾਲ ਦੇ ਲਈ ਬਾਹਰ ਕੱਢ ਦਿੱਤਾ ਗਿਆ ਹੈ। ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਦਾ ਕਹਿਣਾ ਹੈ ਕਿ ਉਹ ਲਗਾਤਾਰ ਪਾਰਟੀ ਅਤੇ ਪਾਰਟੀ ਪ੍ਰਧਾਨ ਖਿਲਾਫ ਬਿਆਨ ਦੇ ਰਹੇ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

ਬਲਦੇਵ ਸਿੰਘ ਚੂੰਘਾਂ
ਬਲਦੇਵ ਸਿੰਘ ਚੂੰਘਾਂ
author img

By

Published : Apr 19, 2022, 6:57 AM IST

ਬਰਨਾਲਾ: ਜ਼ਿਲ੍ਹੇ ’ਚ ਸ਼੍ਰੋਮਣੀ ਅਕਾਲੀ ਦਲ ਦੁਆਰਾ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਫੈਸਲਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਵਲੋਂ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਨਾਲ ਮੀਟਿੰਗ ਕਰਨ ਤੋਂ ਬਾਅਦ ਲਿਆ ਗਿਆ।

ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ
ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਅਤੇ ਭਦੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਤਮਾਨ ਸਿੰਘ ਰਾਹੀ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਐੱਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੁਆਰਾ ਵਿਧਾਨ ਸਭਾ ਚੋਣਾਂ ਤੋਂ ਬਾਅਦ ਲਗਾਤਾਰ ਪਾਰਟੀ ਅਤੇ ਪਾਰਟੀ ਦੇ ਪ੍ਰਧਾਨ ਦੇ ਵਿਰੋਧ ਵਿੱਚ ਬਿਆਨ ਦਿੱਤੇ ਜਾ ਰਹੇ ਹਨ। ਜਿਸਦੇ ਬਾਰੇ ਵਿੱਚ ਉਨ੍ਹਾਂ ਨੂੰ ਕਈ ਵਾਰ ਰੋਕਿਆ ਗਿਆ ਪਰ ਉਹ ਨਹੀਂ ਰੁਕੇ ਅਤੇ ਲਗਾਤਾਰ ਪਾਰਟੀ ਖਿਲਾਫ ਅਤੇ ਪਾਰਟੀ ਪ੍ਰਧਾਨ ਖਿਲਾਫ ਲਗਾਤਾਰ ਬੋਲੇ ਜਾ ਰਹੇ ਹਨ।

ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ

ਜਿਸ ਤੋਂ ਬਾਅਦ ਪਾਰਟੀ ਹਾਈਕਮਾਨ ਦੇ ਆਦੇਸ਼ ਤੋਂ ਬਾਅਦ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੂੰ ਪਾਰਟੀ ਤੋਂ 6 ਸਾਲ ਲਈ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਨੇਤਾ ਪਾਰਟੀ ਅਤੇ ਪਾਰਟੀ ਪ੍ਰਧਾਨ ਦੇ ਖਿਲਾਫ ਗੱਲ ਕਰੇਗਾ ਤਾਂ ਇਹ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਉਸਨੂੰ ਤੁਰੰਤ ਪਾਰਟੀ ਤੋਂ ਬਾਹਰ ਕਰ ਦਿੱਤਾ ਜਾਵੇਗਾ।

ਇਹ ਵੀ ਪੜੋ: 'ਸੁਖਬੀਰ ਬਾਦਲ ਵਲੋਂ ਮੁੜ-ਮੁੜ ਅੱਤਵਾਦੀ ਦੀ ਰਿਹਾਈ ਦੀ ਮੰਗ ਡੂੰਗੀ ਸਾਜਿਸ਼ ਦਾ ਹਿੱਸਾ'

ETV Bharat Logo

Copyright © 2024 Ushodaya Enterprises Pvt. Ltd., All Rights Reserved.