ETV Bharat / state

ਅਕਾਲੀ ਦਲ ਨੇ ਪਾਕਿ ਦੀਆਂ ਜੇਲ੍ਹਾਂ ਵਿੱਚ ਬੰਦ 54 ਭਾਰਤੀ ਕੈਦੀਆਂ ਨੂੰ ਛੁਡਵਾਉਣ ਲਈ ਪੀਐਮ ਨੂੰ ਲਿਖੀ ਚਿੱਠੀ - ਪਾਕਿ ਦੀਆਂ ਜੇਲ੍ਹਾਂ ਵਿੱਚ ਬੰਦ 54 ਭਾਰਤੀ ਕੈਦੀਆਂ ਲਈ ਪੀਐਮ ਨੂੰ ਚਿੱਠੀ

ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਨੇ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ 54 ਭਾਰਤੀ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ।

ਫ਼ੋਟੋ।
author img

By

Published : Nov 5, 2019, 7:58 PM IST

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਨੇ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ 54 ਭਾਰਤੀ ਕੈਦੀਆਂ ਨੂੰ ਛੁਡਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।

ਵੇਖੋ ਵੀਡੀਓ

ਸੈਨਿਕ ਵਿੰਗ ਦੇ ਕੌਮੀ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਕੋਰੀਡੋਰ ਖੁੱਲ੍ਹ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਖਲ ਦੇ ਕੇ ਭਾਰਤੀ ਕੈਦੀਆਂ ਨੂੰ ਰਿਹਾਅ ਕਰਵਾ ਸਕਦੇ ਹਨ।

ਸਿੱਧੂ ਨੇ ਕਿਹਾ ਕਿ ਭਾਰਤ ਦੇ ਨਾਲ ਪਾਕਿਸਤਾਨ ਦੀ 3 ਵਾਰ ਲੜਾਈ ਹੋਈ ਹੈ, ਜਿਸ ਵਿੱਚ ਭਾਰਤ ਦੇ 54 ਜੰਗੀ ਕੈਦੀ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਜੰਗੀ ਕੈਦੀਆਂ ਵਿੱਚੋਂ ਦੋ ਕੈਦੀ ਬਰਨਾਲਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਨ੍ਹਾਂ ਜੰਗੀ ਕੈਦੀਆਂ ਨੂੰ ਪਾਕਿਸਤਾਨ ਤੋਂ ਛੁਡਵਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਕਈ ਵਾਰ ਭਾਰਤ ਦੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਚੁੱਕੇ ਹਨ ਜਿਸ ਦੇ ਬਾਅਦ ਪਾਕਿਸਤਾਨ ਨੇ ਭਾਰਤ ਨੂੰ ਸੱਦਾ ਭੇਜਿਆ ਸੀ ਕਿ ਉਹ ਖੁਦ ਆ ਕੇ ਉਨ੍ਹਾਂ ਦੀਆਂ ਜੇਲ੍ਹਾਂ ਚੈੱਕ ਕਰਨ, ਪਰ ਜਿਵੇਂ ਹੀ ਭਾਰਤ ਤੋਂ ਇੱਕ ਵਫ਼ਦ ਪਾਕਿਸਤਾਨ ਦੀਆਂ ਜੇਲ੍ਹਾਂ ਦੇਖਣ ਗਿਆ ਤਾਂ ਉੱਥੋਂ ਉਨ੍ਹਾਂ ਜੰਗੀ ਕੈਦੀਆਂ ਨੂੰ ਲੁਕੋ ਕੇ ਖਾਲੀ ਜੇਲ੍ਹਾਂ ਦਿਖਾ ਕੇ ਵਾਪਸ ਭੇਜ ਦਿੱਤਾ ਸੀ।

ਕੁਝ ਸਮਾ ਪਹਿਲਾਂ ਸਤੀਸ਼ ਕੁਮਾਰ ਨਾਂਅ ਦਾ ਇੱਕ ਵਿਅਕਤੀ ਜੋ ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਹੈ, ਉਹ ਪਾਕਿਸਤਾਨ ਦੀ ਅਟਕ ਦਾ ਕਿਲ੍ਹਾ ਜੇਲ੍ਹ ਤੋਂ ਰਿਹਾ ਹੋ ਕੇ ਆਇਆ ਸੀ ਤਾਂ ਉਸ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਰਮਗੜ੍ਹ ਤੋਂ ਸੈਨਿਕ ਲਾਲ ਸਿੰਘ ਅਤੇ ਬਠਿੰਡਾ ਦੇ ਲਹਿਰਾ ਬੇਗਾ ਪਿੰਡ ਤੋਂ ਸੈਨਿਕ ਧਰਮਪਾਲ ਸਿੰਘ ਨੂੰ ਅਟਕ ਦੇ ਕਿਲ੍ਹੇ ਦੀ ਜੇਲ੍ਹ ਵਿੱਚ ਮਿਲੇ ਸਨ।

ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਇਨ੍ਹਾਂ ਜੰਗੀ ਕੈਦੀਆਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ ਹੈ।

Intro:ਬਰਨਾਲਾ।
ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਨੇ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ 54 ਭਾਰਤੀ ਕੈਦੀਆਂ ਨੂੰ ਛੁਡਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਸੈਨਿਕ ਵਿੰਗ ਦੇ ਕੌਮੀ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਕੋਰੀਡੋਰ ਖੁੱਲ੍ਹ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਖਲ ਦੇ ਕੇ ਭਾਰਤੀ ਕੈਦੀਆਂ ਨੂੰ ਰਿਹਾਅ ਕਰਵਾ ਸਕਦੇ ਹਨ। Body:ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਗੁਰਜਿੰਦਰ ਸਿੱਧੂ ਨੇ ਕਿਹਾ ਕਿ ਭਾਰਤ ਦੇ ਨਾਲ ਪਾਕਿਸਤਾਨ ਦੀ 3 ਵਾਰ ਲੜਾਈ ਹੋਈ ਹੈ, ਜਿਸ ਵਿੱਚ ਭਾਰਤ ਦੇ 54 ਜੰਗੀ ਕੈਦੀ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਜੰਗੀ ਕੈਦੀਆਂ ਵਿੱਚੋਂ ਦੋ ਕੈਦੀ ਬਰਨਾਲਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਨ੍ਹਾਂ ਜੰਗੀ ਕੈਦੀਆਂ ਨੂੰ ਪਾਕਿਸਤਾਨ ਤੋਂ ਛੁਡਵਾਉਣ ਦੀ ਅਪੀਲ ਕੀਤੀ। ਹੈ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਕਈ ਵਾਰ ਭਾਰਤ ਦੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਚੁੱਕੇ ਹਨ। ਜਿਸਦੇ ਬਾਅਦ ਪਾਕਿਸਤਾਨ ਨੇ ਭਾਰਤ ਨੂੰ ਸੱਦਾ ਭੇਜਿਆ ਸੀ ਕਿ ਉਹ ਖੁਦ ਆ ਕੇ ਉਨ੍ਹਾਂ ਦੀਆਂ ਜੇਲ੍ਹਾਂ ਚੈੱਕ ਕਰਨ, ਪਰ ਜਿਵੇਂ ਹੀ ਭਾਰਤ ਤੋਂ ਇੱਕ ਵਫ਼ਦ ਪਾਕਿਸਤਾਨ ਦੀਆਂ ਜੇਲ੍ਹਾਂ ਦੇਖਣ ਗਿਆ ਤਾਂ ਉੱਥੋਂ ਉਨ੍ਹਾਂ ਜੰਗੀ ਕੈਦੀਆਂ ਨੂੰ ਲੁਕੋ ਕੇ ਖਾਲੀ ਜੇਲ੍ਹਾਂ ਦਿਖਾ ਕੇ ਵਾਪਸ ਭੇਜ ਦਿੱਤਾ ਸੀ। ਪਰ ਕੁਝ ਸਮੇਂ ਪਹਿਲਾਂ ਸਤੀਸ਼ ਕੁਮਾਰ ਨਾਮ ਦਾ ਇੱਕ ਵਿਅਕਤੀ ਜੋ ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਹੈ, ਉਹ ਪਾਕਿਸਤਾਨ ਦੀ ਅਟਕ ਦਾ ਕਿਲਾ ਜੇਲ੍ਹ ਤੋਂ ਰਿਹਾ ਹੋ ਕੇ ਆਇਆ ਸੀ ਤਾਂ ਉਸ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਰਮਗੜ੍ਹ ਤੋਂ ਸੈਨਿਕ ਲਾਲ ਸਿੰਘ ਅਤੇ ਬਠਿੰਡਾ ਦੇ ਲਹਿਰਾ ਬੇਗਾ ਪਿੰਡ ਤੋਂ ਸੈਨਿਕ ਧਰਮਪਾਲ ਸਿੰਘ ਨੂੰ ਅਟਕ ਦੇ ਕਿਲ੍ਹੇ ਦੀ ਜੇਲ੍ਹ ਵਿੱਚ ਮਿਲੇ ਸਨ। Conclusion: ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਇਨ੍ਹਾਂ ਜੰਗੀ ਕੈਦੀਆਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ ਹੈ।

BYTE - ਗੁਰਜਿੰਦਰ ਸਿੰਘ ਸਿੱਧੂ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ)

(ਬਰਨਾਲਾ ਤੋਂ ਲਖਵੀਰ ਚੀਮਾ ਦੀ ਰਿਪੋਰਟ ਈਟੀਵੀ ਭਾਰਤ)

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.