ਬਰਨਾਲਾ: ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਬਣਦੀ ਸਿੰਘਾਂ ਦੀ ਰਿਹਾਈ ਦੀ ਮੰਗ ਉੱਠ ਰਹੀ ਹੈ ਕਿ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁਕੇ ਸਿੰਘਾਂ ਦੀ ਰਿਹਾਈ ਕੀਤੀ ਜਾਵੇ। ਇਸ ਸਬੰਧ ਵਿਚ ਜਿਥੇ ਸਿੱਖ ਜੱਥੇਬੰਦੀਆਂ ਕੌਮੀ ਇਨਸਾਫ਼ ਮੋਰਚਾ ਲਗਾ ਕੇ ਸੰਘਰਸ਼ ਕਰ ਰਹੀਆਂ ਹਨ। ਉਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੀ ਪੰਜਾਬ ਭਰ ਵਿੱਚ ਇਸ ਸਬੰਧੀ ਮੁਹਿੰਮ ਚਲਾਈ ਗਈ ਹੈ। ਪਰ ਬੀਕੇਯੂ ਉਗਰਾਹਾਂ ਵਲੋਂ ਸਿਰਫ਼ ਸਿੱਖਾਂ ਹੀ ਨਹੀਂ ਬਲਕਿ ਸਾਰੇ ਧਰਮਾਂ ਦੇ ਨਾਲ ਸਬੰਧਤ ਲੋਕਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਮੰਗ ਨੂੰ ਲੈ ਕੇ ਕਿਸਾਨ ਜੱਥੇਬੰਦੀ ਵਲੋਂ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਇੱਕ ਮੰਗ ਪੱਤਰ ਡੀਸੀ ਬਰਨਾਲਾ ਨੂੰ ਦਿੱਤਾ ਗਿਆ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਔਰਤਾਂ ਸ਼ਾਮਲ ਸਨ।
ਬੁੱਧੀਜੀਵੀ ਲੋਕ ਜੇਲ੍ਹਾਂ ਵਿੱਚ ਡੱਕੇ ਹੋਏ: ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਵਿੱਚ ਹਜ਼ਾਰਾਂ ਅਜਿਹੇ ਲੋਕ ਹਨ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪ੍ਰੰਤੂ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹਨਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਲੋਕਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਉਹਨਾਂ ਵਲੋਂ ਅੱਂਜ ਪੂਰੇ ਪੰਜਾਬ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿਰਫ਼ ਸਿੱਖ ਹੀ ਨਹੀਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਰਹਿ ਰਹੇ, ਬਲਕਿ ਹੋਰ ਵੀ ਧਰਮਾਂ ਦੇ ਲੋਕ ਅਤੇ ਬੁੱਧੀਜੀਵੀ ਲੋਕ ਜੇਲ੍ਹਾਂ ਵਿੱਚ ਡੱਕੇ ਹੋਏ ਹਨ। ਜਿਹਨਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Demonstration by CPI: ਕੇਂਦਰੀ ਬਜਟ ਅਤੇ ਕਾਰਪੋਰੇਟਾਂ ਖ਼ਿਲਾਫ਼ ਸੀਪੀਆਈ ਵੱਲੋਂ ਪ੍ਰਦਰਸ਼ਨ, ਕੇਂਦਰ ਉੱਤੇ ਸਨਅਤਕਾਰਾਂ ਦੀ ਮਦਦ ਕਰਨ ਦੇ ਲਾਏ ਇਲਜ਼ਾਮ
ਲੋਕਾਂ ਨਾਲ ਹੋਈ ਧੱਕੇਸ਼ਾਹੀ: ਉਹਨਾਂ ਕਿਹਾ ਕਿ ਸਰਕਾਰਾਂ 25-25 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਜ਼ਾ ਪੂਰੀਆਂ ਕਰ ਚੁੱਕੇ ਲੋਕਾਂ ਦੇ ਕੇਸ ਤੱਕ ਅਜੇ ਅਦਾਲਤ ਵਿੱਚ ਲਿਜਾਣ ਨੂੰ ਤਿਆਰ ਨਹੀਂ ਹਨ। ਉਹਨਾਂ ਕਿਹਾ ਕਿ ਇਹ ਮਾਮਲਾ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਹੈ। ਉਹਨਾਂ ਕਿਹਾ ਕਿ ਜਿੱਥੇ 25 ਸਾਲਾਂ ਤੋਂ ਬੰਦ ਲੋਕਾਂ ਨੂੰ ਰਿਹਾਅ ਕੀਤਾ ਜਾਵੇ, ਉਥੇ ਇਹਨਾਂ ਲੋਕਾਂ ਨਾਲ ਹੋਈ ਧੱਕੇਸ਼ਾਹੀ ਦਾ ਇਹਨਾਂ ਨੂੰ ਮੁਆਵਜ਼ਾ ਵੀ ਮਿਲਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਵਿਚ ਪੱਕਾ ਇਨਸਾਫ ਮੋਰਚਾ ਲਗਿਆ ਹੋਇਆ ਹੈ, ਜਿਸ ਵੱਲੋ ਬਣਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੰਗ ਕੀਤੀ ਜਾਰਹੀ ਹੈ। ਇਸ ਮੋਰਚੇ ਵਿਚ ਹੁਣ ਤੱਕ ਅਨੇਕਾਂ ਬਾਹਰੀ ਸੂਬਿਆਂ ਤੋਂ ਵੀ ਲੋਕਾਂ ਨੇ ਆਕੇ ਸ਼ਮੂਲੀਅਤ ਕਰਕੇ ਮੰਗ ਕੀਤੀ ਹੈ ਕਿ ਜੇਲਾਂ ਵਿਚ ਸਜਾਵਾਂ ਪੂਰੀਆਂ ਕਰ ਚੁਕੇ ਬੰਦਿਆਂ ਨੂੰ ਰਿਹਾ ਕੀਤਾ ਜਾਵੇ।