ਬਰਨਾਲਾ: ਅਮਨਦੀਪ ਕੌਰ ਗੰਗੋਹਰ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲੇ ਸਹੁਰਾ ਪਰਿਵਾਰ ਦੇ ਸਾਰੇੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈਕੇ ਵੱਖ-ਵੱਖ ਜਥੇਬੰਦੀਆਂ ਦੇ ਵਫਦ ਨੇ ਐਸਐਸਪੀ ਬਰਨਾਲਾ ਨਾਲ ਮੁਲਾਕਾਤ ਕੀਤੀ।
ਇਹ ਵੀ ਪੜੋ: Weather Report: ਪੰਜਾਬ ’ਚ ਫੇਰ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
ਵਫਦ ਵਿੱਚ ਸ਼ਾਮਿਲ ਆਗੂਆਂ ਨੇ ਦੱਸਿਆ ਕਿ 20 ਜੂਨ ਨੂੰ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਤੰਗ ਪਰੇਸ਼ਾਨ ਤੋਂ ਬਾਅਦ ਬੇਟੀ ਅਮਨਦੀਪ ਕੌਰ 20 ਜੂਨ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਗਈ ਸੀ। ਪਰਿਵਾਰ ਨੂੰ ਕੋਈ ਇਨਸਾਫ਼ ਨਾ ਮਿਲਣ ਦੀ ਸੂਰਤ ਵਿੱਚ ਭਾਕਿਯੂ ਏਕਤਾ ਡਕੌਂਦਾ ਵੱਲੋਂ ਇਸ ਮਸਲੇ ਤੇ ਪਹਿਲਕਦਮੀ ਕਰਦਿਆਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਮਾਮਲੇ ਦੇ ਪਹਿਲੇ ਪੜਾਅ ਦੌਰਾਨ ਮੁੱਖ ਥਾਣਾ ਅਫਸਰ ਨੇ ਸਾਰੇ ਦੋਸ਼ੀ ਜਲਦ ਗ੍ਰਿਫ਼ਤਾਰ ਕਰਨ ਦਾ ਵਿਸ਼ਵਾਸ ਦਿਵਾਇਆ ਸੀ, ਪਰ ਹਾਲੇ ਤੱਕ ਵੀ ਅਮਨਦੀਪ ਕੌਰ ਨੂੰ ਖੁਦਕੁਸ਼ੀ ਕਰਨ ਵਾਲੇ ਸਾਰੇ ਦੋਸ਼ੀ ਗ੍ਰਿਫ਼ਤਾਰ ਨਹੀਂ ਕੀਤੇ ਗਏ।
ਉਹਨਾਂ ਨੇ ਇਲਜ਼ਾਮ ਲਗਾਇਆ ਹੈ ਕਿ ਪੁਲਿਸ ਦੀ ਮਿਲੀਭੁਗਤ ਦਾ ਹੀ ਸਿੱਟਾ ਹੈ ਕਿ ਅਮਨਦੀਪ ਕੌਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੀ (ਭੂਆ) ਸੱਸ ਪੰਜਾਬ ਹਰਿਆਣਾ ਹਾਈਕੋਰਟ ਵਿੱਚੋਂ ਜ਼ਮਾਨਤ ਹਾਸਲ ਕਰਨ ਵਿੱਚ ਕਾਮਯਾਬ ਹੋ ਗਈ ਹੈ।
ਆਗੂਆਂ ਦੱਸਿਆ ਕਿ 14 ਜੁਲਾਈ ਨੂੰ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਬਰਨਾਲਾ-ਲੁਧਿਆਣਾ ਜੀਟੀ ਰੋਡ ਸੜਕ ਜਾਮ ਕੀਤੀ ਗਈ ਸੀ। 15 ਜੁਲਾਈ ਤੋਂ ਡੀਐਸਪੀ ਦਫਤਰ ਮਹਿਲਕਲਾਂ ਦਾ ਸ਼ੁਰੂ ਕੀਤਾ ਘਿਰਾਉ ਲਗਾਤਾਰ ਜਾਰੀ ਹੈ। ਆਗੂਆਂ ਨੇ ਕਿਹਾ ਪੁਲਿਸ ਦੋਸ਼ੀਆਂ ਨੂੰ ਬਚਾਉਣ ਲਈ ਹਰ ਹੀਲਾ ਵਰਤ ਰਹੀ ਹੈ, ਪੁਲਿਸ ਚਾਹੁੰਦੀ ਹੈ ਕਿ ਸਾਰੇ ਦੋਸ਼ੀ ਜ਼ਮਾਨਤਾਂ ਹਾਸਲ ਕਰ ਲੈਣ। ਕਿਸਾਨ ਆਗੂਆਂ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਕਿ ਅਜਿਹੀਆਂ ਸਾਜਿਸ਼ਾਂ ਸਫਲ ਨਹੀਂ ਹੋਣ ਦਿੱਤੀਆਂ ਜਾਣਗੀਆਂ। ਕਿਸਾਨਾਂ ਨੇ ਕਿਹਾ ਕਿ ਦੋਸ਼ੀਆਂ ਦੀ ਪੁਲਿਸ ਅਤੇ ਸਿਆਸਤਦਾਨਾਂ ਨਾਲ ਪਾਈ ਯਾਰੀ ਜਲਦ ਹੀ ਬੇਪਰਦ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਔਰਤਾਂ ਉੱਪਰ ਜੁਲਮ ਦੀਆਂ ਜਿੰਮੇਵਾਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰਾਂ ਹੁੰਦੀਆਂ ਹਨ।
ਇਹ ਵੀ ਪੜੋ: fuel prices in punjab: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ