ਬਰਨਾਲਾ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਲਈ ਭਗਵੰਤ ਮਾਨ ਦਾ ਨਾਮ ਐਲਾਨ (AAP ANNOUNCE BHAGWANT MANN CM CANDIDATE) ਦਿੱਤਾ ਗਿਆ ਹੈ ਜਿਸਤੋਂ ਬਾਅਦ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚੱਲਦਿਆਂ ਬਰਨਾਲਾ ਵਿਖੇ ਪਾਰਟੀ ਦੇ ਵਿਧਾਇਕ ਅਤੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਵੀ ਪਾਰਟੀ ਦੇ ਵਰਕਰਾਂ ਵਲੋਂ ਜਸ਼ਨ ਮਨਾਏ ਗਏ।
ਇਹ ਵੀ ਪੜੋ: AAP ਨੇ ਭਗਵੰਤ ਮਾਨ ਨੂੰ ਬਣਾਇਆ CM ਉਮੀਦਵਾਰ
ਇਸ ਦੌਰਾਨ ਗੱਲਬਾਤ ਕਰਦਿਆਂ ਮੀਤ ਹੇਅਰ ਦੇ ਪਿਤਾ ਅਤੇ ਆਪ ਦੇ ਆਗੂਆਂ ਨੇ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਦੇ ਚਿਹਰੇ ਵਜੋਂ ਦੇਖ ਰਹੇ ਸਨ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਸ ਉਪਰ ਮੋਹਰ ਲਗਾ ਦਿੱਤੀ ਗਈ ਹੈ। ਇਸ ਨਾਲ ਪੰਜਾਬ ਭਰ ਵਿੱਚ ਆਪ ਵਲੰਟੀਅਰਾਂ ਵਿੱਚ ਹੋਰ ਜੋਸ਼ ਭਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ ਉਥੇ ਮੁੱਖਮੰਤਰੀ ਭਗਵੰਤ ਮਾਨ ਹੋਣਗੇ।
ਇਹ ਵੀ ਪੜੋ: ਪੰਜਾਬ ’ਚ AAP ਦਾ ਦੂਜਾ ਨਾਮ ਹੈ ਭਗਵੰਤ ਮਾਨ, ਇਹਨਾਂ ਕਾਰਨਾਂ ਕਰਕੇ ਬਣਾਇਆ CM ਉਮੀਦਵਾਰ