ਬਰਨਾਲਾ: ਪਸ਼ੂ ਪਾਲਣ ਵਿਭਾਗ (Department of Animal Husbandry) ਪੰਜਾਬ ਦੇ ਦਰਜ਼ਾ ਚਾਰ ਮੁਲਾਜ਼ਮਾਂ ਵਲੋਂ ਅੱਜ ਬਰਨਾਲਾ ਵਿਖੇ ਸੂਬਾ ਪੱਧਰੀ ਕਨਵੈਂਸ਼ਨ (State level convention) ਬੁਲਾਈ ਗਈ। ਇਸ ਕਨਵੈਨਸ਼ਨ ਮੌਕੇ ਪੰਜਾਬ ਭਰ ਤੋਂ ਪਸ਼ੂ ਪਾਲਣ ਵਿਭਾਗ (Department of Animal Husbandry) ਦੇ ਦਰਜ਼ਾ ਚਾਰ ਮੁਲਾਜ਼ਮਾਂ ਦੇ ਨਾਲ ਨਾਲ ਵੱਖ ਵੱਖ ਮੁਲਾਜ਼ਮ ਜੱਥੇਬੰਦੀਆਂ ਦੇ ਆਗ ਵੀ ਸ਼ਾਮਲ ਹੋਏ। ਕਨਵੈਨਸ਼ਨ ਵਿੱਚ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ, ਉਥੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਉੱਤੇ ਵਾਅਦਾਖਿਲਾਫ਼ੀ ਦੇ ਇਲਜ਼ਾਮ (Allegations of breach of promise on the government) ਲਗਾਏ ਹਨ।
ਇਸ ਮੌਕੇ ਵਿਸਥਾਰ ਵਿੱਚ ਗੱਲਬਾਤ ਕਰਦਿਆਂ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਅੱਜ ਪੰਜਾਬ ਦੇ ਪਸ਼ੂ ਪਾਲਣ ਵਿਭਾਗ (Department of Animal Husbandry) ਦੀਆਂ ਡਿਸਪੈਂਸਰੀਆਂ, ਹਸਪਤਾਲਾਂ ਵਿੱਚ ਕੰਮ ਕਰ ਰਹੇ ਦਰਜ਼ਾ ਚਾਰ ਮੁਲਾਜ਼ਮਾਂ ਦੀ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਪਸ਼ੂ ਪਾਲਣ ਵਿਭਾਗ ਦੀ ਦਰਜ਼ਾ ਚਾਰ ਮੁਲਾਜ਼ਮਾਂ ਦੀ ਜੱਥੇਬੰਦੀ ਖੜੀ ਕੀਤੀ ਜਾ ਰਹੀ ਹੈ। ਇਸ ਕਨਵੈਨਸ਼ਨ ਦਾ ਮੁੱਖ ਮਕਸਦ ਪਸ਼ੂ ਪਾਲਣ ਵਿਭਾਗ (Department of Animal Husbandry) ਦੇ ਦਰਜ਼ਾ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਹੈ।
ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਦਰਜ਼ਾ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਨਾ ਤਾਂ ਠੇਕੇ ਆਧਾਰਤ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਰੈਗੂਲਰ ਭਰਤੀ (Regular recruitment) ਨਹੀਂ ਕੀਤੀ ਜਾ ਰਹੀ ਹੈ। ਇਹਨਾਂ ਮੰਗਾਂ ਨੂੰ ਲੈ ਕੇ ਇਸ ਵਿਭਾਗ ਦੇ ਮੁਲਜ਼ਮ ਇਕਜੁੱਟ ਹੋ ਰਹੇ ਹਨ।
ਉਹਨਾਂ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕਰਨ ਜਾ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਦਰਜ਼ਾ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ। ਪਰ ਅੱਜ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ। ਉਹਨਾਂ ਕਿਹਾ ਕਿ 17 ਤੋਂ 21 ਅਕਤੂਬਰ ਤੱਕ ਮੁਲਾਜ਼ਮਾਂ ਆਪਣੀਆ ਮੰਗਾਂ ਨੂੰ ਲੈਕੇ ਵੱਖ ਵੱਖ ਤਰੀਕਿਆਂ ਨਾਲ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ: 'ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਬਾਹਰ ਕੱਢਣ ਦਾ ਮਨ ਬਣਾ ਲਿਆ'