ਬਰਨਾਲਾ: ਪਿੰਡ ਗਹਿਲ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗਹਿਲ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ 81ਵਾਂ ਸਲਾਨਾ ਧਾਰਮਿਕ ਸਮਾਗਮ ਕਰਵਾਏ ਗਏ। ਜਥੇਦਾਰ ਬਲਦੇਵ ਸਿੰਘ ਚੂੰਘਾਂ ਸਾਬਕਾ ਅੰਤ੍ਰਿੰਗ ਮੈਂਬਰ ਐਸਜੀਪੀਸੀ ਦੀ ਅਗਵਾਈ ਵਿੱਚ ਲਗਾਤਾਰ ਚਾਰ ਦਿਨ ਚੱਲੇ ਇਹਨਾਂ ਸਮਾਗਮਾਂ ਦੇ ਅੱਜ ਆਖਰੀ ਦਿਨ ਸੰਤ ਬਾਬਾ ਪਰਮਿੰਦਰ ਸਿੰਘ ਜੀ ਭਾਈਰੂਪੇ ਵਾਲਿਆਂ ਵਲੋਂ ਦੀਵਾਨ ਸਜਾਏ ਗਏ।
ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਅਤੇ ਨਾਮਵਰ ਢਾਡੀ ਜਥਿਆਂ ਨੇ ਹਾਜ਼ਰੀ ਭਰੀ। ਸਟੇਜ ਦਾ ਸੰਚਾਲਨ ਭਾਈ ਸਤਨਾਮ ਸਿੰਘ ਕਥਾ ਵਾਚਕ ਭਦੌੜ ਵੱਲੋਂ ਕੀਤਾ ਗਿਆ।
ਮੈਨੇਜਰ ਅਮਰੀਕ ਸਿੰਘ ਨੇ ਦੱਸਿਆ ਸਮਾਗਮ ਦੌਰਾਨ ਸੰਗਤਾਂ ਲਈ ਲੰਗਰਾਂ ਦੇ ਖ਼ਾਸ ਪ੍ਰਬੰਧ ਕੀਤੇ ਗਏ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਵੱਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਇਸ ਸਮੇਂ 25 ਵਿਆਕਤੀਆਂ ਨੇ ਅੰਮ੍ਰਿਤਪਾਨ ਕੀਤਾ।ਉਹਨਾਂ ਸਾਰੀਆਂ ਸੰਗਤਾਂ ਅਤੇ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਜਸਪਾਲ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ 1762 ਸੰਨ ਵਿੱਚ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਸਿੱਖ ਫੌਜ ਦਾ ਟਾਕਰਾ ਹੋਇਆ ਸੀ। ਜਿਸ ਵਿੱਚ ਅੱਧੀ ਤੋਂ ਵੱਧ ਸਿੱਖ ਕੌਮ ਸ਼ਹੀਦ ਹੋ ਗਈ ਸੀ। ਜਿਸ ਕਰਕੇ ਇਸ ਲੜਾਈ ਨੂੰ ਵੱਡੇ ਘੱਲੂਘਾਰੇ ਦਾ ਨਾਮ ਦਿੱਤਾ ਗਿਆ। ਇਹ ਲੜਾਈ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਹਿਲ ਵਿਖੇ ਆ ਕੇ ਖ਼ਤਮ ਹੋਈ ਸੀ। ਇਸ ਕਰਕ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਪਿੰਡ ਗਹਿਲ ਵਿਖੇ ਇਹ ਸਾਲਾਨਾ ਸਮਾਗਮ ਕਰਵਾਏ ਜਾਂਦੇ ਹਨ।
ਇਹ ਵੀ ਪੜ੍ਹੋ:- Ram Rahim furlough case: ਪੰਜਾਬ ਹਰਿਆਣਾ ਹਾਈਕੋਰਟ ’ਚ ਹੋਈ ਸੁਣਵਾਈ, ਜਾਣੋ ਪੂਰਾ ਮਾਮਲਾ