ਬਰਨਾਲਾ: ਯੂਕਰੇਨ ਅਤੇ ਰੂਸ ਦਰਮਿਆਨ ਚੱਲ ਰਹੇ ਯੁੱਧ ਦਰਮਿਆਨ ਬਰਨਾਲਾ ਦੇ ਇੱਕ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਨੌਜਵਾਨ ਚੰਦਨ ਜਿੰਦਲ 4 ਸਾਲਾਂ ਤੋਂ ਯੂਕਰੇਨ ਦੇ ਵਿਨੀਸੀਆ ਸਟੇਟ ਵਿੱਚ ਐਮਬੀਬੀਐਸ ਦੀ ਪੜਾਈ ਕਰਨ ਗਿਆ ਹੋਇਆ ਸੀ।
ਜਿੱਥੇ ਉਹ ਗੰਭੀਰ ਬੀਮਾਰੀ ਨਾਲ ਜੂਝ ਰਿਹਾ ਸੀ, ਉਸ ਦੀ ਉਥੇ ਮੌਤ ਹੋ ਗਈ ਹੈ। ਇਹ ਸੂਚਨਾ ਮਿਲਦੇ ਹੀ ਮ੍ਰਿਤਕ ਨੌਜਵਾਨ ਦੇ ਘਰ ਮਾਤਮ ਹੀ ਛਾ ਗਿਆ। ਉਸਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮ੍ਰਿਤਕ ਨੌਜਵਾਨ ਦਾ ਪਰਿਵਾਰ ਭਾਰਤ ਸਰਕਾਰ ਤੋਂ ਉਹਨਾਂ ਦੇ ਬੱਚੇ ਚੰਦਨ ਦੀ ਮ੍ਰਿਤਕ ਦੇਹ ਅਤੇ ਉਸਦੇ ਪਿਤਾ ਸੀਸਨ ਕੁਮਾਰ ਨੂੰ ਵਾਪਿਸ ਭਾਰਤ ਲਿਆਉਣ ਦੀ ਮੰਗ ਕਰ ਰਿਹਾ ਹੈ।
ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਏ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਉਹਨਾਂ ਦਾ ਬੱਚਾ ਚੰਦਨ ਜਿੰਦਲ ਐਮਬੀਬੀਐਸ ਦੀ ਪੜ੍ਹਾਈ ਕਰਨ ਯੂਕਰੇਨ ਦੇ ਵਿਨੀਸੀਆ ਸ਼ਹਿਰ ਗਿਆ ਹੋਇਆ ਸੀ।
ਉਨ੍ਹਾਂ ਕਿਹਾ ਕਿ ਉਹਨਾਂ ਨੂੰ 2 ਫ਼ਰਵਰੀ ਨੂੰ ਸੁਨੇਹਾ ਮਿਲਿਆ ਕਿ ਚੰਦਨ ਗੰਭੀਰ ਬੀਮਾਰ ਹੋ ਗਿਆ ਹੈ ਅਤੇ ਉਸਦੇ ਤੁਰੰਤ ਆਪਰੇਸ਼ਨ ਦੀ ਲੋੜ ਹੈ। ਜਿਸ ਤੋਂ ਬਾਅਦ ਉਹਨਾਂ ਦੇ ਪਰਿਵਾਰ ਨੇ ਮੋਬਾਇਲ ਰਾਹੀਂ ਪ੍ਰਵਾਨਗੀ ਦੇ ਦਿੱਤੀ ਸੀ ਅਤੇ ਆਪਰੇਸ਼ਨ ਹੋ ਗਿਆ।
ਇਸ ਉਪਰੰਤ ਚੰਦਨ ਦਾ ਪਿਤਾ ਸ਼ੀਸ਼ਨ ਜਿੰਦਲ ਅਤੇ ਮੈਂ ਯੂਕਰੇਨ ਆਪਣੇ ਬੱਚੇ ਦੀ ਸੰਭਾਲ ਲਈ ਗਏ। ਉਨ੍ਹਾਂ ਦੱਸਿਆ ਕਿ ਉਹ ਅਜੇ ਕੱਲ ਹੀ ਯੂਕਰੇਨ ਤੋਂ ਘਰ ਪਰਤੇ ਹਨ ਅਤੇ ਅੱਜ ਯੂਕਰੇਨ ਤੋਂ ਫ਼ੋਨ 'ਤੇ ਸੁਨੇਹਾ ਮਿਲਿਆ ਹੈ ਕਿ ਮੇਰੇ ਭਤੀਜੇ ਚੰਦਨ ਦੀ ਇਲਾਜ਼ ਦੌਰਾਨ ਮੌਤ ਹੋ ਗਈ ਹੈ।
ਹੁਣ ਉਸਦੀ ਮ੍ਰਿਤਕ ਦੇਹ ਵਾਪਸ ਭਾਰਤ ਲਿਆਉਣ ਲਈ ਯਤਨ ਕਰ ਰਹੇ ਹਾਂ। ਉਹਨਾਂ ਭਾਰਤ ਸਰਕਾਰ ਤੋਂ ਇਸ ਲਈ ਮੱਦਦ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਰੂਸ ਯੂਕਰੇਨ ਯੁੱਧ ਵਿਚਾਲੇ ਭਾਰਤੀ ਵਿਦਿਆਰਥੀ ਦੀ ਮੌਤ, ਵਿਰੋਧੀ ਪਾਰਟੀਆਂ ਨੇ ਘੇਰੀ ਕੇਂਦਰ ਸਰਕਾਰ