ETV Bharat / state

BSF ਨੂੰ ਦਿੱਤੇ ਵੱਧ ਅਧਿਕਾਰਾਂ ਨੂੰ ਲੈਕੇ ਲੋਕਾਂ ਦੇ ਵਿੱਚ ਰੋਸ ਦੀ ਲਹਿਰ - protests

ਕੇਂਦਰ ਸਰਕਾਰ (Central Government) ਵੱਲੋਂ ਬੀਐੱਸਐੱਫ (BSF) ਨੂੰ ਦਿੱਤੇ ਵੱਧ ਅਧਿਕਾਰ ਨੂੰ ਲੈਕੇ ਪੰਜਾਬ ਦੇ ਲੋਕਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਬਰਨਾਲਾ ਦੇ ਵਿੱਚ ਫਾਸ਼ੀ ਹਮਲੇ ਵਿਰੋਧੀ ਫਰੰਟ (Anti-fascist Front Punjab) ਦੇ ਵੱਲੋਂ ਕੇਂਦਰ ਸਰਕਾਰ ਦੇ ਫੈਸਲੇ ਵਿਰੋਧ ਕਰਦੇ ਹੋਏ ਸ਼ਹਿਰ ਦੇ ਵਿੱਚ ਰੋਸ ਮਾਰਚ ਕੀਤਾ ਗਿਆ।

BSF ਨੂੰ ਦਿੱਤੇ ਵੱਧ ਅਧਿਕਾਰਾਂ ਨੂੰ ਲੈਕੇ ਲੋਕਾਂ ਦੇ ਵਿੱਚ ਰੋਸ ਦੀ ਲਹਿਰ

author img

By

Published : Oct 27, 2021, 4:29 PM IST

ਬਰਨਾਲਾ: ਫਾਸ਼ੀ ਹਮਲੇ ਵਿਰੋਧੀ ਫਰੰਟ ਪੰਜਾਬ (Anti-fascist Front Punjab) ਵੱਲੋਂ ਕੇਂਦਰੀ ਹਕੂਮਤ ਦੇ ਪੰਜਾਬ ਸਮੇਤ ਹੋਰਨਾਂ ਸਰਹੱਦੀ ਰਾਜਾਂ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ 50 ਕਿਲੋਮੀਟਰ ਕਰਨ ਦੇ ਫੈਸਲੇ ਖਿਲਾਫ਼ ਸ਼ਹਿਰ ਵਿੱਚ ਰੋਹ ਭਰਪੂਰ ਮਾਰਚ ਕੀਤਾ ਗਿਆ। ਇਸ ਤੋਂ ਪਹਿਲਾਂ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਪਾਰਕ ਵਿੱਚ ਇਕੱਠੇ ਹੋ ਕੇ ਰੋਸ ਭਰਪੂਰ ਰੈਲੀ ਕੀਤੀ ਗਈ।

BSF ਨੂੰ ਦਿੱਤੇ ਵੱਧ ਅਧਿਕਾਰਾਂ ਨੂੰ ਲੈਕੇ ਲੋਕਾਂ ਦੇ ਵਿੱਚ ਰੋਸ ਦੀ ਲਹਿਰ
BSF ਨੂੰ ਦਿੱਤੇ ਵੱਧ ਅਧਿਕਾਰਾਂ ਨੂੰ ਲੈਕੇ ਲੋਕਾਂ ਦੇ ਵਿੱਚ ਰੋਸ ਦੀ ਲਹਿਰ

ਇਸ ਸਮੇਂ ਫਰੰਟ ਦੇ ਬੁਲਾਰੇ ਦਰਸ਼ਨ ਖਟਕੜ, ਸੁਰਿੰਦਰ ਸ਼ਰਮਾ, ਗੁਰਪਰੀਤ ਰੂੜੇਕੇ, ਖੁਸ਼ੀਆ ਸਿੰਘ ਅਤੇ ਅਮਰਜੀਤ ਕੁੱਕੂ ਨੇ ਕਿਹਾ ਕਿ ਕੇਂਦਰੀ ਹਕੂਮਤ ਨੇ ਪੰਜਾਬ ਸਮੇਤ ਕੁੱਝ ਹੋਰ ਸਰਹੱਦੀ ਰਾਜਾਂ ਵਿੱਚ ਬੀਐੱਸਐੱਫ (ਸੀਮਾ ਸੁਰੱਖਿਆ ਬਲ) ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾਕੇ 50 ਕਿਲੋਮੀਟਰ ਕਰਨ ਦਾ ਇੱਕ ਹੋਰ ਲੋਕਤੰਤਰ ਵਿਰੋਧੀ ਕਦਮ ਚੁੱਕਿਆ ਹੈੈ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਨੇ ਇਹ ਕਦਮ ਉਸ ਸਮੇਂ ਚੁੱਕਿਆ ਹੈ ਜਦੋਂ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ਉੱਤੇ ਕੋਈ ਹੰਗਾਮੀ ਹਾਲਤ ਨਹੀਂ ਤਾਂ ਇਸ ਅਜਿਹੇ ਵਿੱਚ ਸੁਰੱਖਿਆ ਬਲਾਂ ਦਾ ਅਧਿਕਾਰ ਖੇਤਰ ਵਧਾਉਣਾ ਕਿਸੇ ਵੀ ਪੱਖੋਂ ਉਚਿਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਨੇ ਇਹ ਸਾਰੀ ਕਾਰਵਾਈ ਪੰਜਾਬ ਸਰਕਾਰ ਸਮੇਤ ਪੰਜਾਬ ਦੇ ਲੋਕਾਂ ਨੂੰ ਹਨੇਰੇ ਵਿੱਚ ਰੱਖਕੇ ਕੀਤੀ ਹੈ। ਇਸ ਪਿੱਛੇ ਜੋ ਦਲੀਲ ਦਿੱਤੀ ਗਈ ਹੈ ਕਿ ਦਹਿਸ਼ਤਗਰਦੀ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਇਹ ਕਦਮ ਜ਼ਰੂਰੀ ਸਨ, ਬਿਲਕੁਲ ਝੂਠੀ ਅਤੇ ਬੇ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈਆਂ ਕੇਂਦਰ ਅਤੇ ਰਾਜ ਸਰਕਾਰ ਦੇ ਲੱਖ ਦਾਅਵਿਆਂ ਦੇ ਬਾਵਜੂਦ ਨਾਂ ਰੁਕੀਆਂ ਹਨ ਨਾਂ ਰੁਕਣਗੀਆਂ ਕਿਉਂਕਿ ਇਸ ਨੂੰ ਰੋਕਣ ਲਈ ਦੋਵੇਂ ਸਰਕਾਰਾਂ ਦੀ ਇੱਛਾ ਸ਼ਕਤੀ ਨਹੀਂ ਹੈ। ਦੋਵੇਂ ਸਰਕਾਰਾਂ ਨੇ ਸਿਆਸੀ ਸਰਪਰਸਤੀ ਹੇਠ ਪਲ ਰਹੇ ਨਸ਼ਾ ਤਸਕਰਾਂ ਅਤੇ ਹਥਿਆਰਾਂ ਦੇ ਸੌਦਾਗਰਾਂ ਅਤੇ ਵੱਡੇ ਪੁਲਿਸ ਅਫ਼ਸਰਾਂ ਖਿਲਾਫ਼ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ।

ਅਸਲ ਵਿੱਚ ਕੇਂਦਰੀ ਹਕੂਮਤ ਵੱਲੋਂ ਸੀਮਾ ਸੁਰੱਖਿਆ ਬਲਾਂ ਦੀਆਂ ਤਾਕਤਾਂ ਵਿੱਚ ਵਾਧਾ ਕਰਨ ਦਾ ਮਕਸਦ ਉਨ੍ਹਾਂ ਵੱਲੋਂ ਲੋਕਾਂ ‘ਤੇ ਕੀਤੇ ਜਾ ਰਹੇ ਫਾਸ਼ੀ ਹਮਲਿਆਂ ਦੀ ਧਾਰ ਨੂੰ ਹੋਰ ਤੇਜ ਕਰਨਾ ਹੈ। ਸੰਗਠਨ ਦੇ ਆਗੂਆਂ ਨੇ ਕਿਹਾ ਕਿ ਕੇਂਦਰੀ ਹਕੂਮਤ ਇਸ ਆੜ ਹੇਠ ਕਿਸਾਨ ਅੰਦੋਲਨ ਨੂੰ ਜਬਰ ਦੀ ਮਾਰ ਹੇਠ ਲਿਆਕੇ ਕੁਚਲਣਾ ਚਾਹੁੰਦੀ ਹੈ ਅਤੇ ਰਾਜਾਂ ਦੇ ਅਧਿਕਾਰਾਂ ਦਾ ਹੋਰ ਕੇਂਦਰੀਕਰਨ ਕਰਕੇ ਹੋਰ ਨਿਤਾਣੇ ਬਨਾਉਣਾ ਚਾਹੁੰਦੀ ਹੈ।

ਆਗੂਆਂ ਕਿਹਾ ਕਿ ਲੋੜ ਇਹ ਹੈ ਕਿ ਹੋਰਨਾਂ ਬੁਨਿਆਦੀ ਮਸਲਿਆਂ ਲਈ ਚੱਲ ਰਹੇ ਸੰਘਰਸ਼ ਦੇ ਨਾਲ ਨਾਲ ਆਰਐਸਐਸ ਅਤੇ ਮੋਦੀ ਹਕੂਮਤ ਦੀ ਫਿਰਕੂ-ਫਾਸ਼ੀ ਹੱਲੇ ਦੀ ਮਾਰ ਨੂੰ ਤਕੜਾਈ ਬਖਸ਼ਣ ਵਾਲੀ ਇਸ ਹਕੂਮਤੀ ਚਾਲ ਦਾ ਡਟਕੇ ਵਿਰੋਧ ਕੀਤਾ ਜਾਵੇ ਅਤੇ ਮੋਦੀ ਹਕੂਮਤ ਨੂੰ ਆਪਣੇ ਜਾਬਰ ਕਦਮ ਵਾਪਿਸ ਲੈਣ ਲਈ ਮਜਬੂਰ ਕੀਤਾ ਜਾਵੇ। ਇਸ ਸਮੇਂ ਡਾ. ਸੁਖਵਿੰਦਰ ਠੀਕਰੀਵਾਲਾ, ਖੁਸ਼ਮੰਦਰਪਾਲ, ਜਗਰਾਜ ਰਾਮਾ, ਮਾ ਮਨੋਹਰ ਲਾਲ, ਬਲਵੰਤ ਸਿੰਘ ਉੱਪਲੀ, ਗੁਰਦੇਵ ਮਾਂਗੇਵਾਲ, ਭੋਲਾ ਸਿੰਘ ਕਲਾਲਮਾਜਰਾ, ਪਰੇਮਪਾਲ ਕੌਰ, ਬਲਵਿੰਦਰ ਕੌਰ, ਚਰਨਜੀਤ ਕੌਰ,ਅਮਰਜੀਤ ਕੌਰ, ਮਹਿਮਾ ਸਿੰਘ ਢਿੱਲੋਂ,ਜਗਰਾਜ ਹਰਦਾਸਪੁਰਾ, ਹਰਚਰਨ ਚਹਿਲ ਆਦਿ ਆਗੂ ਵੀ ਹਾਜਰ ਸਨ।

ਇਹ ਵੀ ਪੜ੍ਹੋ:ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ETV Bharat Logo

Copyright © 2024 Ushodaya Enterprises Pvt. Ltd., All Rights Reserved.