ਬਰਨਾਲਾ: ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੇ ਮਾਤਾ-ਪਿਤਾ ਨੂੰ ਬੇਸਹਾਰਾ ਛੱਡਣ ’ਤੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਪ੍ਰਸ਼ਾਸਨ ਨੇ ਆਪਣੀ ਮਾਂ ਨੂੰ ਗੁਜ਼ਾਰਾ ਭੱਤਾ ਨਾ ਦੇਣ ’ਤੇ ਪੁੱਤਰ ਨੂੰ ਗ੍ਰਿਫਤਾਰ ਕਰਨ ਦੇ ਆਦੇਸ ਜਾਰੀ ਕੀਤੇ ਹਨ।
ਇਹ ਵੀ ਪੜੋ: ਬਾਰਡਰ 'ਤੇ ਜ਼ੋਰਦਾਰ ਧਮਾਕਾ... BSF ਤੇ ਪੁਲਿਸ ਨੇ ਕੀਤੀ ਪੁਸ਼ਟੀ, ਖੁਫੀਆ ਏਜੰਸੀਆਂ ਜਾਂਚ 'ਚ ਜੁਟੀਆਂ
ਆਪਣੀ ਕਿਸਮ ਦੇ ਪਹਿਲੇ ਕੇਸ ਵਿੱਚ, ਐਸ.ਡੀ.ਐਮ ਬਰਨਾਲਾ ਵਰਜੀਤ ਵਾਲੀਆ ਨੇ ਸੀਨੀਅਰ ਸਿਟੀਜ਼ਨ ਮੇਨਟੇਨੈਂਸ ਐਕਟ (Senior Citizen Maintenance Act) ਤਹਿਤ ਆਪਣੀ ਬਜ਼ੁਰਗ ਮਾਂ ਨੂੰ ਗੁਜ਼ਾਰਾ ਰਾਸ਼ੀ ਨਾ ਦੇਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜੋ: ਈਸੇਵਾਲ ਗੈਂਗਰੇਪ ਮਾਮਲੇ ’ਚ ਦੋਸ਼ੀਆਂ ਨੂੰ 4 ਮਾਰਚ ਨੂੰ ਸੁਣਾਈ ਜਾਵੇਗੀ ਸਜ਼ਾ
ਵਰਜੀਤ ਵਾਲੀਆ ਨੇ ਦੱਸਿਆ ਕਿ ਪਿੰਡ ਕੋਠੇ ਅਕਾਲਗੜ੍ਹ ਦੇ ਵਸਨੀਕ ਨੇ ਆਪਣੀ ਮਾਤਾ ਨੂੰ 5000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਦਾ ਵਾਅਦਾ ਕੀਤਾ ਸੀ। ਉਹ 95000 ਰੁਪਏ ਦੀ ਰਕਮ ਦਾ ਭੁਗਤਾਨ ਕਰਨ ਵਿੱਚ ਅਸਫਲ ਰਿਹਾ ਸੀ।
ਇਹ ਵੀ ਪੜੋ: BBMB ਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਤੇ ਗਰਮਾਈ ਸਿਆਸ
ਇਸ ਤੋਂ ਬਾਅਦ ਟ੍ਰਿਬਿਊਨਲ ਐਸ.ਡੀ.ਐਮ ਬਰਨਾਲਾ ਵਰਜੀਤ ਵਾਲੀਆ ਦੀ ਅਦਾਲਤ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਥਾਣਾ ਧਨੌਲਾ ਦੇ ਐਸਐਚਓ ਨੂੰ ਪੱਤਰ ਲਿਖਿਆ ਹੈ।
ਇਹ ਵੀ ਪੜੋ: ਰੂਸੀ ਕਾਫਲੇ ਦੇ ਅੱਗੇ ਨਿਹੱਥਾ ਖੜ੍ਹਾ ਹੋ ਗਿਆ ਵਿਅਕਤੀ, ਧੱਕਾ ਲਗਾ ਕੇ ਰੋਕਿਆ ਟੈਂਕ, ਦੇਖੋ ਵੀਡੀਓ