ਬਰਨਾਲਾ: ਕੋਰੋਨਾ ਵਾਇਰਸ ਦੌਰਾਨ ਲੱਗੇ ਕਰਫ਼ਿਊ ਦੌਰਾਨ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰਾਂ ਨੂੰ ਅੱਜ ਸਾਂਝਾ ਆਸਰਾ ਵੈਲਫ਼ੇਅਰ ਸੁਸਾਇਟੀ ਬਰਨਾਲਾ ਵਲੋਂ ਸੈਨੀਟਾਈਜ਼ਰ ਕਿੱਟਾਂ ਦਿੱਤੀਆਂ ਗਈਆਂ।
ਸੁਸਾਇਟੀ ਮੈਂਬਰਾਂ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਡਾਕਟਰਾਂ, ਪੁਲਿਸ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਵਾਂਗ ਮੀਡੀਆ ਕਰਮਚਾਰੀ ਵੀ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਹਰ ਸੂਚਨਾ ਦੇ ਰਹੇ ਹਨ। ਇਸ ਲਈ ਇਨ੍ਹਾਂ ਦੀ ਸਿਹਤ ਸੁਰੱਖਿਆ ਦੇ ਮੱਦਨੇਜ਼ਰ ਇਨ੍ਹਾਂ ਨੂੰ ਸੈਨੀਟਾਈਜ਼ਰ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਅਸੀਂ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸ ਵੀ ਵੱਡੀ ਗਿਣਤੀ ਵਿੱਚ ਵਧ ਰਹੇ ਹਨ ਅਤੇ ਰਾਜ ਸਰਕਾਰ ਇਸ ਮਹਾਂਮਾਰੀ ਨੂੰ ਰੋਕਣ ਲਈ ਦਿਨ ਰਾਤ ਪੁਲਿਸ ਪ੍ਰਸ਼ਾਸਨ, ਡਾਕਟਰ ਸਫਾਈ ਸੇਵਕਾਂ ਦੇ ਨਾਲ ਨਾਲ ਮੀਡੀਆ ਕਰਮਚਾਰੀ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਬਰਨਾਲਾ ਜ਼ਿਲ੍ਹੇ ਦੀ ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਵਲੋਂ ਮੀਡੀਆ ਕਰਮੀਆਂ ਨੂੰ ਸੁਰੱਖਿਆ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਕਾਰਨ ਮਹਾਰਾਸ਼ਟਰ ਵਿੱਚ ਇਲੈਕਟ੍ਰਾਨਿਕ ਮੀਡੀਆ ਪੱਤਰਕਾਰ ਕੋਰੋਨਾ ਪੌਜੀਟਿਵ ਪਾਏ ਗਏ ਹਨ। ਜਿਸਨੂੰ ਧਿਆਨ ਵਿੱਚ ਰੱਖਦਿਆਂ ਅੱਜ ਇਲੈਕਟ੍ਰਾਨਿਕ ਮੀਡੀਆ ਦੇ ਪੱਤਰਕਾਰਾਂ ਨੂੰ ਸੁਰੱਖਿਆ ਕਿੱਟ ਵੰਡੀ ਗਈ ਹੈ। ਕਿਉਂਕਿ ਇਹ ਮਹਾਂਮਾਰੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਮੀਡੀਆ ਕਰਮੀਆਂ ਦੀ ਸਮਾਜ ਲਈ ਵੱਡੀ ਦੇਣ ਹੈ। ਜਿਹਨਾਂ ਦੀ ਸਿਹਤ ਦਾ ਚਿੰਤਾ ਕਰਨਾ ਸਾਡਾ ਫ਼ਰਜ਼ ਬਣਦਾ ਹੈ