ETV Bharat / state

ਸਿੱਖਿਆ ਮੰਤਰੀ ਦੇ ਸ਼ਹਿਰ 'ਚ ਗਰਜੇ ਸਰਕਾਰੀ ਕਾਲਜਾਂ ਦੇ ਸਹਾਇਕ ਪ੍ਰੋਫੈਸਰ

ਸਿੱਖਿਆ ਮੰਤਰੀ ਪੰਜਾਬ ਮੀਤ ਹੇਅਰ ਦੇ ਹਲਕਾ ਬਰਨਾਲਾ ਵਿੱਚ ਸਰਕਾਰੀ ਕਾਲਜਾਂ ਦੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਦੇ ਤਰਕਸ਼ੀਲ ਭਵਨ 'ਚ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਦੀ ਸੂਬਾ ਪੱਧਰੀ ਇਕੱਤਰਤਾ ਹੋਈ।

ਸਿੱਖਿਆ ਮੰਤਰੀ ਦੇ ਸਹਿਰ 'ਚ ਗਰਜੇ ਸਰਕਾਰੀ ਕਾਲਜਾਂ ਦੇ ਸਹਾਇਕ ਪ੍ਰੋਫੈਸਰ

author img

By

Published : Apr 24, 2022, 10:04 PM IST

ਬਰਨਾਲਾ: ਅੱਜ ਸਿੱਖਿਆ ਮੰਤਰੀ ਪੰਜਾਬ ਮੀਤ ਹੇਅਰ ਦੇ ਹਲਕਾ ਬਰਨਾਲਾ ਵਿੱਚ ਸਰਕਾਰੀ ਕਾਲਜਾਂ ਦੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਦੇ ਤਰਕਸ਼ੀਲ ਭਵਨ 'ਚ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਦੀ ਸੂਬਾ ਪੱਧਰੀ ਇਕੱਤਰਤਾ ਹੋਈ।ਇਕੱਤਰਤਾ ਵਿਚ ਪੰਜਾਬ ਦੇ ਵੱਖ ਵੱਖ ਜ਼ੋਨਾਂ ਤੋਂ 200 ਤੋਂ ਵੀ ਵੱਧ ਉਮੀਦਵਾਰਾਂ ਨੇ ਹਿੱਸਾ ਲਿਆ।

ਫ਼ਰੰਟ ਦੇ ਵੱਖ ਵੱਖ ਬੁਲਾਰਿਆਂ ਨੇ ਇਸ ਇਕੱਤਰਤਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਵਲੋਂ ਰੋਸ ਮਾਰਚ ਵੀ ਕੱਢਿਆ ਗਿਆ।ਫ਼ਰੰਟ ਦੇ ਸਟੇਟ ਕੋਆਰਡੀਨੇਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਵਿਚ ਸਟੇਅ ਲੱਗਣ ਕਾਰਨ ਪਿਛਲੇ ਪੰਜ ਮਹੀਨਿਆਂ ਤੋਂ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਅੱਧ ਵਿਚਕਾਰ ਲਟਕੀ ਹੋਈ ਹੈ। ਚੁਣੇ ਗਏ ਉਮੀਦਵਾਰਾਂ ਵਿੱਚੋਂ ਮਹਿਜ਼ 132 ਉਮੀਦਵਾਰਾਂ ਨੂੰ ਸਟੇਸ਼ਨ ਅਲਾਟ ਹੋਏ ਹਨ।

ਸਿੱਖਿਆ ਮੰਤਰੀ ਦੇ ਸ਼ਹਿਰ 'ਚ ਗਰਜੇ ਸਰਕਾਰੀ ਕਾਲਜਾਂ ਦੇ ਸਹਾਇਕ ਪ੍ਰੋਫੈਸਰ

ਜਦਕਿ 450 ਦੇ ਕਰੀਬ ਉਮੀਦਵਾਰ ਨਿਯੁਕਤੀ ਪੱਤਰ ਮਿਲਣ ਤੋਂ ਬਾਅਦ ਵੀ ਸਟੇਸ਼ਨ ਮਿਲਣ ਦੀ ਉਡੀਕ ਕਰ ਰਹੇ ਹਨ। 400 ਦੇ ਕਰੀਬ ਉਮੀਦਵਾਰ ਨਤੀਜਾ ਘੋਸ਼ਿਤ ਹੋਣ ਤੋਂ ਬਾਅਦ ਨਿਯੁਕਤੀ ਪੱਤਰਾਂ ਦੀ ਉਡੀਕ ਵਿਚ ਹਨ। ਸਰਕਾਰੀ ਪੱਖ ਵੱਲੋਂ ਭਰਤੀ ਦੇ ਹੱਕ 'ਚ ਢਿੱਲੀ ਮੱਠੀ ਕਾਨੂੰਨੀ ਪੈਰਵਾਈ ਕੀਤੇ ਜਾਣ ਕਾਰਨ ਪਿਛਲੇ ਪੰਜ ਮਹੀਨਿਆਂ ਤੋਂ ਅਦਾਲਤੀ ਸਟੇਅ ਬਰਕਰਾਰ ਹੈ।

ਜਸਪ੍ਰੀਤ ਸਿਵੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਨਿਯੁਕਤੀ ਪੱਤਰ ਦਿੰਦੇ ਸਮੇਂ ਲਏ ਗਏ ਅਸਤੀਫ਼ਿਆਂ ਕਾਰਨ ਚੁਣੇ ਗਏ ਉਮੀਦਵਾਰ ਆਰਥਿਕ ਤੰਗੀ ਦਾ ਸ਼ਿਕਾਰ ਹੋ ਰਹੇ ਹਨ। ਅੱਗੇ ਕਾਲਜਾਂ 'ਚ ਜੁਆਇੰਨਿੰਗ ਨਾ ਹੋਣ ਕਾਰਨ ਮਾਨਸਿਕ ਪ੍ਰੇਸ਼ਾਨੀ ਵੀ ਹੰਢਾ ਰਹੇ ਹਨ।

ਇਸ ਭਰਤੀ ਵਿਚ ਚੁਣੇ ਗਏ ਉਮੀਦਵਾਰ ਨੈੱਟ, ਜੇ.ਆਰ. ਐਫ਼., ਐੱਮ.ਫ਼ਿਲ ਅਤੇ ਪੀਐੱਚ.ਡੀ. ਜਿਹੀਆਂ ਉਚ ਯੋਗਤਾਵਾਂ ਹਾਸਿਲ ਕਰ ਚੁੱਕੇ ਹਨ ਪਰ ਭਰਤੀ ਦੇ ਅਦਾਲਤੀ ਘੁੰਮਣ ਘੇਰੀ 'ਚ ਫਸਣ ਕਰਨ ਇਹਨਾਂ ਨੌਜਵਾਨ ਉਮੀਦਵਾਰਾਂ ਨੂੰ ਆਪਣਾ ਭਵਿੱਖ ਹਨੇਰਾ ਨਜ਼ਰ ਆ ਰਿਹਾ ਹੈ।

ਉਹਨਾਂ ਨਵੀਂ ਬਣੀ ਸਰਕਾਰ ਪ੍ਰਤੀ ਰੋਸ ਜ਼ਾਹਿਰ ਕਰਦਿਆਂ ਦੱਸਿਆ ਕਿ ਸਿਹਤ ਤੇ ਸਿੱਖਿਆ ਨੂੰ ਪਹਿਲੀ ਤਰਜੀਹ ਦੇਣ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਵਾਰ ਵਾਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਸਿੱਖਿਆ ਮੰਤਰੀ ਮੀਤ ਹੇਅਰ ਨੇ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਨੂੰ ਪੈਨਲ ਮੀਟਿੰਗ ਦਾ ਸਮਾਂ ਵੀ ਨਹੀਂ ਦਿੱਤਾ।

ਸਰਕਾਰ ਦੀ ਇਸ ਬੇਰੁਖ਼ੀ ਕਾਰਨ ਜਿੱਥੇ ਉਮੀਦਵਾਰਾਂ ਅੰਦਰ ਭਰਤੀ ਦੇ ਭਵਿੱਖ ਪ੍ਰਤੀ ਖਦਸ਼ੇ ਖੜ੍ਹੇ ਹੋਏ ਹਨ। ਉਚ ਯੋਗਤਾ ਪ੍ਰਾਪਤ ਕਰਨ ਤੇ ਟੈਸਟ ਕਲੀਅਰ ਕਰਨ ਤੋਂ ਬਾਅਦ ਵੀ ਅਜਿਹੀ ਫਸਵੀਂ ਸਥਿਤੀ ਕਾਰਨ ਉਮੀਦਵਾਰਾਂ ਅੰਦਰ ਬੇਚੈਨੀ ਤੇ ਰੋਸ ਹੈ।

ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਇਸ ਬੇਰੁਖ਼ੀ ਦੇ ਚੱਲਦਿਆਂ ਉਮੀਦਵਾਰਾਂ ਵੱਲੋਂ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਖੇਪ ਮੀਟਿੰਗ ਵਿੱਚ ਸਿੱਖਿਆ ਮੰਤਰੀ ਮੀਤ ਹੇਅਰ ਜੀ ਨੇ ਭਰਤੀ ਪੂਰੀ ਕਰਨ ਲਈ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਚੰਡੀਗੜ੍ਹ ਲਈ ਪੈਨਲ ਮੀਟਿੰਗ ਦਾ ਸਮਾਂ ਵੀ ਦੇਣ ਦੀ ਗੱਲ ਕਹੀ।

ਜਸਪ੍ਰੀਤ ਸਿਵੀਆਂ ਨੇ ਦੱਸਿਆ ਕਿ ਮੰਤਰੀ ਜੀ ਵੱਲੋਂ ਦਿੱਤੇ ਜਾਣ ਵਾਲੇ ਸਮੇਂ ਮੁਤਾਬਕ ਫਰੰਟ ਦਾ ਵਫ਼ਦ ਚੰਡੀਗਡ਼੍ਹ ਵਿਖੇ ਪੈਨਲ ਮੀਟਿੰਗ ਕਰੇਗਾ। ਜੇਕਰ ਸਰਕਾਰ ਸੁਹਿਰਦ ਕਾਨੂੰਨੀ ਪੈਰਵਾਈ ਕਰਦਿਆਂ ਇਸ ਭਰਤੀ ਨੂੰ ਜਲਦ ਸਿਰੇ ਨਹੀਂ ਲਾਉਦੀ ਤਾਂ ਆਉਣ ਵਾਲੇ ਸਮੇਂ ਵਿਚ ਫਰੰਟ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਤੇ ਵਿਸ਼ਾਲ ਕਰੇਗਾ।
ਇਹ ਵੀ ਪੜ੍ਹੋ:- ਜਲ੍ਹਿਆਂਵਾਲਾ ਬਾਗ ਦੇ ਅਤੀਤ ਅਤੇ ਵਰਤਮਾਨ ਵਿਸ਼ੇ 'ਤੇ ਦੋ ਰੋਜ਼ਾ ਅੰਤਰਾਸ਼ਟਰੀ ਕਾਨਫਰੰਸ ਸਮਾਪਤ

ETV Bharat Logo

Copyright © 2024 Ushodaya Enterprises Pvt. Ltd., All Rights Reserved.