ਬਰਨਾਲਾ: ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਰੁੱਧ ਮੋਰਚਾ ਖੋਲ੍ਹਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਿਛਲੇ ਇੱਕ ਸਾਲ ਤੋਂ ਤਨਖਾਹ ਨਾ ਮਿਲਣ ਕਰਕੇ ਸਰਕਾਰੀ ਕਾਲਜ ਦੇ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਹੜਤਾਲ ਕੀਤੀ ਜਾ ਰਹੀ ਹੈ। ਕਾਲਜ ਦੇ ਵਿਦਿਆਰਥੀਆਂ ਵੱਲੋਂ ਵੀ ਸਹਾਇਕ ਪ੍ਰੋਫੈਸਰਾਂ ਦੇ ਇਸ ਸੰਘਰਸ਼ ’ਚ ਸਾਥ ਦਿੱਤਾ ਜਾ ਰਿਹਾ ਹੈ।
ਸੰਘਰਸ਼ ਰਹੇਗਾ ਜਾਰੀ
ਹੜਤਾਲ ਕਰਨ ਵਾਲੇ ਸਹਾਇਕ ਪ੍ਰੋਫੈਸਰਾਂ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਬਿਨਾਂ ਤਨਖਾਹ ਤੋਂ ਉਹ ਕੰਮ ਕਰਦੇ ਆ ਰਹੇ ਹਨ। ਤਨਖਾਹ ਨਾ ਮਿਲਣ ਕਰਕੇ ਉਨ੍ਹਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਆਰਥਿਕ ਅਤੇ ਮਾਨਸਿਕ ਸੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਉੱਚ ਯੋਗਤਾ ਪ੍ਰਾਪਤ ਹਨ ਅਤੇ ਬਹੁਤ ਮੁਸ਼ਕਲ ਨਾਲ ਉਨ੍ਹਾਂ ਨੂੰ ਨੌਕਰੀਆਂ ਮਿਲੀਆਂ ਹਨ। ਪਰ ਹੁਣ ਉਨ੍ਹਾਂ ਨੂੰ ਪਿਛਲੇ ਇਕ ਸਾਲ ਤੋਂ ਯੂਨੀਵਰਸਿਟੀ ਵੱਲੋਂ ਤਨਖਾਹ ਹੀ ਨਹੀਂ ਦਿੱਤੀ ਜਾ ਰਹੀ। ਜਿਸ ਕਾਰਨ ਉਨ੍ਹਾਂ ਨੇ ਆਪਣੇ ਹੱਕ ਲੈਣ ਲਈ ਇਹ ਸੰਘਰਸ਼ ਕੀਤਾ ਜਾ ਰਿਹਾ ਹੈ। ਜਦੋਂ ਤੱਕ ਉਨ੍ਹਾਂ ਦੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰੱਖਣਗੇ।
ਇਹ ਵੀ ਪੜੋ: 10 ਸਾਲ ਰਾਜ ਕਰ ਪੰਜਾਬ ਦਾ ਕੀ ਵਿਕਾਸ ਕੀਤਾ ਦੱਸੇ ਅਕਾਲੀ ਦਲ-ਮਦਨ ਲਾਲ ਜਲਾਲਪੁਰ
ਪ੍ਰੋਫੈਸਰਾਂ ਨੂੰ ਵਿਦਿਆਰਥੀ ਦਾ ਮਿਲਿਆ ਸਮਰਥਨ
ਸਹਾਇਕ ਪ੍ਰੋਫੈਸਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਨੂੰ ਵਿਦਿਆਰਥੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਪੜ੍ਹਾਉਣ ਵਾਲਿਆਂ ਦਾ ਹੀ ਭਵਿੱਖ ਸੁਰੱਖਿਅਤ ਨਹੀਂ ਹੈ ਤਾਂ ਉਨ੍ਹਾਂ ਦਾ ਭਵਿੱਖ ਕਿੱਥੇ ਸੁਰੱਖਿਅਤ ਰਹੇਗਾ। ਜਿਸ ਕਰਕੇ ਸਰਕਾਰ ਅਤੇ ਯੂਨੀਵਰਸਿਟੀ ਨੂੰ ਪ੍ਰੋਫੈਸਰਾਂ ਦੀਆਂ ਮੰਗਾਂ ਮੰਨ ਕੇ ਤਨਖਾਹਾਂ ਜਾਰੀ ਕਰਨੀਆਂ ਚਾਹੀਦੀਆਂ ਹਨ।