ਬਰਨਾਲਾ: ਅਨਾਜ ਮੰਡੀ ਭਦੌੜ ਵਿਖੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ (Aam Aadmi Party MLA Labh Singh Ugoke) ਦਾ ਪਹਿਲਾਂ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਗਰਗ ਅਤੇ ਸਮੁੱਚੇ ਆੜ੍ਹਤੀਆਂ ਨੇ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ। ਇਸ ਉਪਰੰਤ ਵਿਧਾਇਕ ਉੱਗੋਕੇ ਨੇ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਕਿਸੇ ਵੀ ਕਿਸਾਨ ਜਾਂ ਆੜ੍ਹਤੀਏ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਖਰੀਦ ਪ੍ਰਬੰਧਾਂ ਦਾ ਜਾਇਜ਼ਾ: ਇਸ ਮੌਕੇ ਲਾਭ ਸਿੰਘ ਉਗੋਕੇ ਨੇ ਅਨਾਜ ਮੰਡੀ ਅੰਦਰ ਚੱਲ ਰਹੇ ਖਰੀਦ ਪ੍ਰਬੰਧਾਂ ਉੱਤੇ (Satisfaction on procurement of grain market) ਵੀ ਤਸੱਲੀ ਪ੍ਰਗਟਾਈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਕਿਹਾ ਕਿ ਝੋਨੇ ਦੀ ਫਸਲ ਸੁੱਕਣ ਤੋਂ ਬਾਅਦ ਹੀ ਅਨਾਜ ਮੰਡੀ ਵਿੱਚ ਲਿਆਂਦੀ ਜਾਵੇ ਤਾਂ ਕਿ ਬਿਨਾਂ ਕਿਸੇ ਖੱਜਲ ਖੁਆਰੀ ਤੁਲਾਈ ਹੋ ਸਕੇ।
ਲਿਫਟਿੰਗ ਦੇ ਖ਼ਾਸ ਪ੍ਰਬੰਧ: ਉਨ੍ਹਾਂ ਕਿਹਾ ਕਿ ਲਿਫਟਿੰਗ ਦੇ ਪ੍ਰਬੰਧ ਸਰਕਾਰ ਵੱਲੋਂ ਪੁਖਤਾ (Lifting arrangements made by government) ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦੀ ਖ਼ਰੀਦ ਹੋਣ ਉਪਰੰਤ ਅਦਾਇਗੀ ਵੀ ਸਰਕਾਰ ਵੱਲੋਂ ਨਾਲੋ ਨਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਹਲਕੇ ਦੀਆਂ ਹੋਰ ਵੀ ਦਾਣਾ ਮੰਡੀਆਂ ਦਾ ਦੌਰਾ ਕੀਤਾ ਅਤੇ ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੀਆਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਭਰੋਸਾ ਵੀ ਦਿੱਤਾ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਦੀ ਟੀਮ ਨੇ ਲਿਆ ਸਿਹਤ ਸਹੂਲਤਾਂ ਦਾ ਜਾਇਜ਼ਾ !