ਬਰਨਾਲਾ: ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 216 ਕਿਲੋ ਭੁੱਕੀ(Two cars and 216 kg of crushed poppy recovered) ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਸੀਆਈਏ ਪੁਲਿਸ ਨੇ ਬਰਨਾਲਾ ਮੋਗਾ ਬਾਈਪਾਸ ਉੱਤੇ ਬੋਲੈਨੋ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਰੋਕਿਆ ਤਾਂ ਪੁਲਿਸ ਨੇ ਕਾਰ ਵਿੱਚੋਂ 8 ਬੋਰੀਆਂ ਭੁੱਕੀ ਬਰਾਮਦ (8 sacks of poppy recovered) ਕੀਤੀ, ਜਿਸ ਦਾ ਕੁੱਲ ਵਜ਼ਨ 160 ਕਿੱਲੋ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ।
ਐਨਡੀਪੀਐਸ ਐਕਟ: ਉਹਨਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ (A case has been registered under the NDPS Act) ਦਰਜ ਹਨ। ਜਦੋਂ ਕਿ ਦੂਜੇ ਮਾਮਲੇ ਵਿੱਚ ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਦੀ ਅਨਾਜ ਮੰਡੀ ਵਿੱਚ ਪੁਲੀਸ ਨੇ ਇੱਕ ਕਾਰ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਵਿੱਚੋਂ ਚਾਰ ਬੋਰੀਆਂ ਉਨ੍ਹਾਂ ਦੀ ਕਾਰ ਵਿੱਚੋਂ 56 ਕਿਲੋ ਭੁੱਕੀ ਬਰਾਮਦ ਹੋਈ। ਪੁਲਿਸ ਨੇ ਉਕਤ ਮੁਲਜ਼ਮ ਨੂੰ ਮੌਕੇ ਉੱਤੇ ਕਾਬੂ ਕਰਕੇ ਉਕਤ ਨਸ਼ੀਲਾ ਪਦਾਰਥ (Narcotics recovered) ਬਰਾਮਦ ਕਰ ਲਿਆ ਹੈ।
ਇਹ ਵੀ ਪੜ੍ਹੋ: ਅਕਾਲੀ ਆਗੂ ਸੁੱਚਾ ਲੰਗਾਹ ਨੂੰ ਸ੍ਰੀ ਅਕਾਲ ਤਖਤ ਨੇ ਕੀਤਾ ਮੁਆਫ, ਸੁਣਾਇਆ ਇਹ ਹੁਕਮ
ਮਾਮਲੇ ਦਰਜ: ਜਿਸ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਦਕਿ ਉਨ੍ਹਾਂ ਨੇ ਦੱਸਿਆ ਕਿ ਨਸ਼ਾ ਤਸਕਰੀ ਫੜੇ ਗਏ ਨਸ਼ਾ ਤਸਕਰਾਂ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਅਤੇ ਹੋਰ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ (Police remand will be obtained) ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਪਾਸੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ।