ETV Bharat / state

Attack on school bus, ਸਕੂਲ ਬੱਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Attack on school bus ਬਰਨਾਲਾ ਵਿੱਚ ਕੁਝ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਕੂਲ ਬੱਸ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਡਰਾਈਵਰ ਨੂੰ ਸੱਟਾ ਲੱਗੀਆਂ ਹਨ ਅਤੇ ਸਾਰੇ ਬੱਚੇ ਸੁਰੱਖਿਅਤ ਹਨ।

Attack on a school bus full of children in Barnala
ਸਕੂਲ ਬੱਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
author img

By

Published : Aug 17, 2022, 7:25 AM IST

ਬਰਨਾਲਾ: ਬਰਨਾਲਾ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ 'ਤੇ ਕਈ ਮੋਟਰਸਾਈਕਲ ਸਵਾਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ (Attack on school Bus) ਕਰ ਦਿੱਤਾ ਗਿਆ। ਹਮਲਾਵਰਾਂ ਨੇ ਪਹਿਲਾਂ ਬੱਸ ਦੇ ਡਰਾਈਵਰ 'ਤੇ ਹਮਲਾ ਕੀਤਾ ਗਿਆ, ਪਰ ਡਰਾਈਵਰ ਨੇ ਦਲੇਰੀ ਅਤੇ ਸਮਝਦਾਰੀ ਦਾ ਸਬੂਤ ਦਿੰਦੇ ਹੋਏ ਘਟਨਾ ਵਾਲੀ ਥਾਂ ਤੋਂ ਬੱਸ ਨੂੰ ਬੜੀ ਤੇਜ਼ੀ ਨਾਲ ਭਜਾਇਆ ਅਤੇ ਬੱਸ ਨੂੰ ਨੇੜੇ ਦੇ ਡੀ.ਐਸ.ਪੀ ਦਫ਼ਤਰ ਲੈ ਗਿਆ। ਜਿਸ ਕਾਰਨ ਕਿਸੇ ਵੱਡੀ ਘਟਨਾ ਤੋਂ ਬਚਾਅ ਹੋ ਗਿਆ। ਇਸ ਹਮਲੇ ਵਿੱਚ ਸਕੂਲ ਦੇ ਬੱਚੇ ਸੁਰੱਖਿਅਤ ਹਨ ਅਤੇ ਡਰਾਈਵਰ ਜ਼ਖਮੀ ਹੋ ਗਿਆ ਹੈ। ਪੁਲਿਸ (Barnala Police) ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ।

Attack on a school bus full of children in Barnala
ਸਕੂਲ ਬੱਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਹਮਲੇ ਬਾਰੇ ਜਾਣਕਾਰੀ ਦਿੰਦਿਆ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਬੱਸ ਵਿੱਚ 35 ਬੱਚੇ ਸਨ ਅਤੇ ਉਹ ਇਨ੍ਹਾਂ ਬੱਚਿਆਂ ਨੂੰ ਸਕੂਲੋਂ ਲੈ ਕੇ ਆ ਰਿਹਾ ਸੀ। ਇਸ ਦੌਰਾਨ ਕੁਝ ਮੁੰਡਿਆਂ ਵੱਲੋਂ ਉਸ ਨੂੰ ਰੋਕਿਆ ਗਿਆ। ਉਨ੍ਹਾਂ ਮੈਨੂੰ ਬੱਸ ਰੋਕ ਕੇ ਹੇਠਾਂ ਉਤਰਨ ਲਈ ਕਿਹਾ ਅਤੇ ਉਸ 'ਤੇ ਤੇਜ਼ਧਾਰ ਵਾਰ ਕਰ ਦਿੱਤਾ। ਜਿਸ ਕਾਰਨ ਉਹ ਜ਼ਖਮੀ ਵੀ ਹੋਇਆ ਹੈ। ਉਸ ਤੋਂ ਬਾਅਦ ਬੱਸ ਨੂੰ ਭਜਾ ਕੇ ਸੁਰੱਖਿਅਤ ਥਾਂਵੇ ਲਿਜਾਆ ਗਿਆ। ਪਿਛਲੇ ਕੁਝ ਦਿਨਾਂ ਤੋਂ ਕਿਸੇ ਗੱਲ ਨੂੰ ਲੈ ਕੇ ਉਸਦੀ ਕੁਝ ਲੋਕਾਂ ਨਾਲ ਬਹਿਸ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੇ ਉਸ 'ਤੇ ਹਮਲਾ ਕਰ ਦਿੱਤਾ।

ਸਕੂਲ ਬੱਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਇਸ ਘਟਨਾ ਦੀ ਜਾਂਚ ਕਰ ਰਹੇ ਡੀਐੱਸਪੀ ਬਰਨਾਲਾ ਨੇ ਦੱਸਿਆ ਕਿ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਬੱਚਿਆਂ ਨੂੰ ਸਹੀ ਸਲਾਮਤ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ ਅਤੇ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ 'ਚ ਅਜਿਹਾ ਪਾਇਆ ਗਿਆ ਹੈ ਕਿ ਡਰਾਈਵਰ ਦੀ ਹਮਲਾਵਰਾਂ ਨਾਲ ਕੋਈ ਗੱਲ ਹੋਈ ਸੀ, ਜਿਸ ਕਾਰਨ ਉਨ੍ਹਾਂ ਨੇ ਇਹ ਹਮਲਾ ਕੀਤਾ ਹੈ। ਕੁਝ ਹਮਲਾਵਰਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਦੇ ਸਾਥੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਇਹ ਵੀ ਪੜ੍ਹੋ: ਗੈਂਗਸਟਰ ਦੱਸਣ ਵਾਲੇ ਗਰੁੱਪ ਵੱਲੋਂ ਤੇਜ਼ਧਾਰ ਹਥਿਆਰ ਨਾਲ ਦੋ ਕੈਦੀਆਂ ਉੱਤੇ ਹਮਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.