ਬਰਨਾਲਾ: ਜ਼ਿਲ੍ਹਾ ਦੇ ਪਿੰਡ ਸ਼ਹਿਣਾ (Shahina village of the district) ਦੇ ਕੋਠਿਆਂ ਵਿੱਚ ਕੁੰਡੀਆਂ ਦੀ ਚੈਕਿੰਗ ਕਰਨ ਗਈ ਟੀਮ ‘ਤੇ ਹਮਲਾ (Attack on the team) ਕੀਤਾ ਗਿਆ ਹੈ। ਇਸ ਹਮਲੇ 'ਚ ਜੇਈ ਅਤੇ ਹੋਰ ਬਿਜਲੀ ਮੁਲਾਜ਼ਮਾਂ ਨਾਲ ਲੋਕਾਂ ਵੱਲੋਂ ਧੱਕਾਮੁੱਕੀ ਕੀਤੀ ਗਈ ਹੈ, ਜਿਸ ਦੀ ਬਾਕਾਇਦਾ ਵੀਡੀਓ ਵਾਇਰਲ (video viral) ਵੀ ਹੋਈ ਹੈ। ਜਿਸ ਤੋਂ ਬਾਅਦ ਜੇਈ ਅਤੇ ਇੱਕ ਹੋਰ ਮੁਲਾਜ਼ਮ ਨੂੰ ਜ਼ਖ਼ਮੀ ਹਾਲਾਤ ‘ਚ ਸਰਕਾਰੀ ਹਸਪਤਾਲ ਤਪਾ (Government Hospital Tapa) ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਉਪਰੰਤ ਬਿਜਲੀ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਹਮਲਾ ਕਰਨ ਵਾਲੇ ਤਿੰਨ ਵਿਅਕਤੀਆਂ ‘ਤੇ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ਼ ਕੀਤਾ ਗਿਆ ਹੈ।
ਇਸ ਸਬੰਧੀ ਹਮਲੇ ਦਾ ਸ਼ਿਕਾਰ ਹੋਏ ਪਾਵਰਕੌਮ ਦੇ ਜੇਈ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ (Power department officials) ਦੇ ਆਦੇਸ਼ਾਂ ਅਨੁਸਾਰ ਬਿਜਲੀ ਚੋਰੀ ਨੂੰ ਰੋਕਣ ਲਈ ਚੈਕਿੰਗ ਕਰ ਰਹੇ ਹਨ। ਇਸੇ ਤਹਿਤ ਉਹ ਅੱਜ ਕਸਬਾ ਸ਼ਹਿਣਾ ਦੇ ਕੋਠੇ ਪੰਚਾਂ ਵਾਲੇ ਵਿਖੇ ਬਿਜਲੀ ਚੋਰੀ ਦੇ ਸ਼ੱਕ ਦੇ ਆਧਾਰ ਤੇ ਚੈਕਿੰਗ ਕਰਨ ਗਏ ਸਨ। ਜਿੱਥੇ ਰਸਤੇ ਵਿੱਚ ਕੁੱਝ ਲੋਕਾਂ ਨੇ ਸਾਡੇ ਨਾਲ ਚੈਕਿੰਗ ਦੌਰਾਨ ਗਾਲੀ ਗਲੋਚ ਕੀਤਾ। ਇਸ ਤੋਂ ਇਲਾਵਾ ਮੇਰੀ ਕੁੱਟਮਾਰ ਵੀ ਕੀਤੀ ਅਤੇ ਮੇਰਾ ਫੋਨ ਵੀ ਖੋਹ ਲਿਆ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਬਿਜਲੀ ਵਿਭਾਗ ਦੇ ਉਚ ਅਧਿਕਾਰੀਆਂ (Power department officials) ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਗਿਆ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਚੋਰੀ ਦੀ ਚੈਕਿੰਗ ਦੌਰਾਨ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਵੀ ਮੁਹੱਈਆ ਕਰਵਾਈ ਜਾਵੇ।
ਉੱਥੇ ਇਸ ਸਬੰਧੀ ਥਾਣਾ ਸ਼ਹਿਣਾ ਦੇ ਐੱਸ.ਐੱਚ.ਓ. ਬਲਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਬਿਜਲੀ ਵਿਭਾਗ ਦੇ ਐੱਸ.ਡੀ.ਓ. ਸ਼ਹਿਣਾ ਵੱਲੋਂ ਲਿਖਤੀ ਪੱਤਰ ਰਾਹੀਂ ਬਿਜਲੀ ਮੁਲਾਜ਼ਮਾਂ ਦੀ ਕੁੱਟਮਾਰ ਦੀ ਸ਼ਿਕਾਇਤ ਕੀਤੀ ਗਈ ਹੈ। ਜਿਸ ਸਬੰਧੀ ਤਿੰਨ ਵਿਅਕਤੀਆਂ ਵਿਰੁੱਧ ਡਿਊਟੀ ਵਿੱਚ ਵਿਘਨ ਪਾਉਣ, ਕੁੱਟਮਾਰ ਕਰਨ ਦੇ ਦੋਸ਼ਾਂ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।
ਇਹ ਵੀ ਪੜ੍ਹੋ: ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ’ਤੇ ਸੀਐਮ ਮਾਨ