ਬਰਨਾਲਾ: ਅਫ਼ਗਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉਪਰ ਅੱਤਵਾਦੀ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਇਮਾਰਤ ਬੁਰੀ ਤਰਾਂ ਨੁਕਸਾਨੀ ਗਈ ਹੈ। ਇਸ ਘਟਨਾ ਇਸ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।
ਇਸ ਸਬੰਧੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਸਿੱਖਾਂ ਉਪਰ ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ਵਿਚ ਸਿੱਖਾਂ ਤੇ ਹਮਲੇ ਦਾ ਖਦਸ਼ਾ ਜ਼ਾਹਰ ਕੀਤਾ ਸੀ। ਪਿਛਲੇ ਦਿਨੀਂ ਭਾਰਤ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਮਿਲ ਕੇ ਵੀ ਇਸ ਸਬੰਧੀ ਐਸਜੀਪੀਸੀ ਨੇ ਜਾਣੂ ਕਰਵਾਇਆ ਸੀ ਪ੍ਰੰਤੂ ਇਸਦੇ ਬਾਵਜੂਦ ਇਹ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਸਾਜ਼ਿਸ਼ ਹੈ ਇਸ ਦੀ ਗਹਿਰਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਉਥੋਂ ਦੀ ਸਰਕਾਰ ਨੂੰ ਉਥੋਂ ਦੀ ਸਰਕਾਰ ਨੂੰ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈਕੇ ਪੂਰੇ ਸਿੱਖ ਜਗਤ ਵਿੱਚ ਭਾਰੀ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਜੇਕਰ ਇੰਨ੍ਹਾਂ ਦੇਸ਼ਾਂ ਵਿੱਚ ਸਿੱਖ ਭਾਈਚਾਰਾ ਸੁਰੱਖਿਅਤ ਨਹੀਂ ਹੈ ਤਾਂ ਉਨ੍ਹਾਂ ਨੂੰ ਭਾਰਤ ਲਿਆਂਦਾ ਜਾਣਾ ਚਾਹੀਦਾ ਹੈ ਜਾਂ ਫਿਰ ਉਨ੍ਹਾਂ ਨੂੰ ਉੱਥੇ ਸੁਰੱਖਿਆ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ:ਅਗਨੀਪਥ ਸਕੀਮ: CM ਮਾਨ ਦੇ ਭਰੋਸਾ ਦੇਣ ਤੋਂ ਬਾਅਦ ਨੌਜਵਾਨਾ ਨੇ ਚੁੱਕਿਆ ਧਰਨਾ