ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਕਾਨੂੰਨ ਵਿਵਸਥਾ ਵਿਗੜਦੀ ਨਜ਼ਰ ਆ ਰਹੀ ਹੈ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਆਏ ਦਿਨ ਗੁੰਡਾਗਰਦੀ ਅਤੇ ਗੋਲੀ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੋਂ ਸਾਹਮਣੇ ਆਇਆ ਜਿੱਥੇ ਕਿ ਰੇਲਵੇ ਸਟੇਸ਼ਨ ਦੇ ਬਾਹਰ ਬਣੀਆਂ ਛੋਟੀਆਂ-ਛੋਟੀਆਂ ਦੁਕਾਨਾਂ ਦੇ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਅਤੇ ਹਮਲਾਵਰਾਂ ਵੱਲੋਂ ਦੁਕਾਨਾਂ ਵੀ ਤੋੜੀਆਂ ਗਈਆਂ ਅਤੇ ਦੁਕਾਨਦਾਰਾਂ ਨੂੰ ਵੀ ਬੁਰੀ ਤਰ੍ਹਾਂ ਨਾਲ ਜ਼ਖਮੀ ਕੀਤਾ ਗਿਆ।
ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ: ਇਸ ਸਬੰਧ ਵਿੱਚ ਪੀੜਤ ਦੁਕਾਨਦਾਰਾਂ ਨੇ ਦੱਸਿਆ ਕਿ ਪਹਿਲਾਂ ਬੀਤੀ ਰਾਤ ਕੁਝ ਵਿਅਕਤੀਆਂ ਨੇ ਆ ਕੇ ਦੁਕਾਨ ਦੇ ਉੱਪਰ ਗੁੰਡਾਗਰਦੀ ਕੀਤੀ ਅਤੇ ਚਲੇ ਗਏ। ਉਨ੍ਹਾਂ ਕਿਹਾ ਇਸ ਸਬੰਧੀ ਦੁਕਾਨਦਾਰਾਂ ਵੱਲੋਂ ਪੁਲਿਸ ਨੂੰ ਦਰਖਾਸਤ ਵੀ ਦਿੱਤੀ ਗਈ ਪਰ ਬਾਵਜੂਦ ਇਸ ਦੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਦੌਰਾਨ ਸਵੇਰੇ 9 ਵਜੇ ਦੇ ਕਰੀਬ ਹਮਲਾਵਰਾਂ ਵੱਲੋਂ ਦੁਕਾਨਾਂ ਦੀ ਆ ਕੇ ਤੋੜਫੋੜ ਸ਼ੁਰੂ ਕਰ ਦਿੱਤੀ ਗਈ ਅਤੇ ਜਦੋਂ ਹਮਲਾਵਰਾਂ ਵੱਲੋਂ ਆ ਕੇ ਗੁੰਡਾਗਰਦੀ ਕੀਤੀ ਗਈ ਉਦੋਂ ਰੇਲਵੇ ਸਟੇਸ਼ਨ ਦੇ ਬਾਹਰ ਪੁਲਸ ਗਾਰਡ ਵੀ ਮੌਜੂਦ ਸੀ, ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਅਣਪਛਾਤੇ ਵਿਅਕਤੀ ਸ਼ਰੇਆਮ ਗੁੰਡਾਗਰਦੀ ਕਰਕੇ ਚਲੇ ਗਏ। ਉੱਥੇ ਹੀ ਹੁਣ ਪੀੜਤ ਦੁਕਾਨਦਾਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਅਤੇ ਮੁਲਜ਼ਮਾਂ ਉੱਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਪੁਲਿਸ ਦਾ ਸਪੱਸ਼ਟੀਕਰਨ: ਦੂਜੇ ਪਾਸੇ ਇਸ ਮਾਮਲੇ ਵਿੱਚ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਜਦੋਂ ਸੂਚਨਾ ਮਿਲੀ ਤਾਂ ਉਹ ਮੌਕੇ ਉੱਤੇ ਪਹੁੰਚੇ ਅਤੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਲਹਾਲ ਉਹਨਾਂ ਵੱਲੋਂ ਪੀੜਤ ਦੁਕਾਨਦਾਰਾਂ ਦੇ ਬਿਆਨ ਵੀ ਕਲਮਬੰਦ ਕੀਤੇ ਜਾ ਰਹੇ ਹਨ ਪੁਲਸ ਨੇ ਦੱਸਿਆ ਕਿ ਇੱਕ ਵਿਅਕਤੀ ਜ਼ਖਮੀ ਵੀ ਹੋਇਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਬਿਆਨ ਵੀ ਕਲਮਬੰਦ ਕੀਤੇ ਜਾ ਰਹੇ ਹਨ ਪੁਲਸ ਨੇ ਦੱਸਿਆ ਕਿ ਇੱਕ ਵਿਅਕਤੀ ਜ਼ਖਮੀ ਵੀ ਹੋਇਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਹਿਚਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਜਦੋਂ ਅਣਪਛਾਤਿਆਂ ਵੱਲੋਂ ਹਮਲਾ ਕੀਤਾ ਗਿਆ ਤਾਂ ਕੋਈ ਪੁਲਿਸ ਮੁਲਾਜ਼ਮ ਮੌਕੇ ਉੱਤੇ ਮੌਜੂਦ ਨਹੀਂ ਸੀ ਕਿਉਂਕਿ ਪੁਲਿਸ ਟੁਕੜੀ ਉਸ ਸਮੇ ਗਸ਼ਤ ਉੱਤੇ ਸੀ ਅਤੇ ਪੁਲਿਸ ਦੀ ਮੌਜੂਦਗੀ ਵਿੱਚ ਹਮਲਾ ਹੋਣ ਦੀਆਂ ਗੱਲਾਂ ਅਫ਼ਵਾਹਾਂ ਹਨ।
ਇਹ ਵੀ ਪੜ੍ਹੋ: Sidhu Moose Wala parents protest: ਵਿਧਾਨ ਸਭਾ ਦੇ ਬਾਹਰ ਧਰਨੇ ਉੱਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਮੰਤਰੀ ਨੇ ਕੀਤੀ ਮੁਲਾਕਾਤ