ETV Bharat / state

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੰਬਧੀ ਲਗਾਇਆ ਜਾਗਰੂਕਤਾ ਕੈਂਪ - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ, ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ’ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਤਸਵੀਰ
ਤਸਵੀਰ
author img

By

Published : Mar 17, 2021, 10:48 PM IST

ਬਰਨਾਲਾ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ, ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ’ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਨੇ ਕਿਸਾਨਾਂ ਨੂੰ ਭਵਿੱਖ ’ਚ ਆਉਣ ਵਾਲੀ ਔਕੜਾਂ ਸੰਬਧੀ ਜਾਗਰੂਕ ਕੀਤਾ ।

ਇਸ ਮੌਕੇ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਅੱਜ ਲੋੋੜ ਹੈ ਕਿ ਕਿਸਾਨ ਆਧੁਨਿਕ ਖੇਤੀ ਤਕਨੀਕਾਂ ਅਪਣਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਲਿਆਉਣ ਅਤੇ ਨਰਮੇ ਹੇਠ ਰਕਬਾ ਵਧਾਉਣ ਲਈ ਨਵੀਆਂ ਤਕਨੀਕਾਂ ਅਪਨਾਉਣ ਅਤੇ ਪੀ.ਏ. ਯੂ ਵੱਲੋੋਂ ਪ੍ਰਮਾਣਿਤ ਕਿਸਮਾਂ ਹੀ ਬੀਜਣ। ਇਸ ਤੋੋਂ ਇਲਾਵਾ ਕਿਸਾਨ ਮੱਕੀ ਦੀ ਫਸਲ ਹੇਠ ਰਕਬੇ ਵਿੱਚ ਵਾਧਾ ਕਰਕੇ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂਹਦ ਨੂੰ ਅੱਗ ਨਾ ਲਗਾ ਕੇ ਉਸ ਨੂੰ ਜ਼ਮੀਨ ਵਿੱਚ ਹੀ ਵਾਹ ਦੇਣਾ ਚਾਹੀਦਾ ਹੈ, ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਤੇ ਵਾਤਾਵਰਣ ਵੀ ਸਾਫ ਸੁਥਰਾ ਬਣਿਆ ਰਹਿੰਦਾ ਹੈ।
ਇਸ ਮੌੌਕੇ ਪਿਛਲੇ ਸਮੇਂ ਦੌੌਰਾਨ ਝੋੋਨੇ ਦੀ ਸਿੱਧੀ ਬਿਜਾਈ ਕਰ ਚੁੱਕੇ ਕਿਸਾਨ ਜਸਵੀਰ ਸਿੰਘ ਨੇ ਆਪਣੇ ਤਜਰਬੇ ਕਿਸਾਨਾਂ ਨਾਲ ਸਾਂਝੇ ਕਰਦਿਆਂ ਬਾਕੀ ਕਿਸਾਨਾਂ ਨੂੰ ਵੀ ਇਹ ਤਕਨੀਕ ਅਪਨਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਖੇਡ ਮੰਤਰੀ ਰਾਣਾ ਸੋਢੀ ਨਾਲ ਸਿਸਵਾਂ ਫ਼ਾਰਮ ਪਹੁੰਚੇ ਨਵਜੋਤ ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.