ਬਰਨਾਲਾ: ਲੋਕ ਇਨਸਾਫ਼ ਪਾਰਟੀ ਵੱਲੋਂ ਪਾਰਟੀ ਦੀ ਮਾਲਵਾ ਪੱਧਰੀ ਮੀਟਿੰਗ ਬਰਨਾਲਾ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੋਂ ਇਲਾਵਾ 8 ਵੱਖ-ਵੱਖ ਜ਼ਿਲ੍ਹਿਆ ਦੇ ਵਰਕਰ ਅਤੇ ਆਗੂ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਕਿਸਾਨ ਸੰਘਰਸ਼ ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀ ਕਮਜ਼ੋਰ ਪੈਰਵੀ ਕਾਰਨ ਹੀ ਹਾਈਕੋਰਟ ਵੱਲੋਂ ਈਮਾਨਦਾਰ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਐਸਆਈਟੀ ਨੂੰ ਹਟਾਉਣ ਅਤੇ ਨਵੀਂ ਐਸਆਈਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਚੋਣ ਵਾਅਦੇ ਦੌਰਾਨ ਬੇਅਦਬੀ ਦੇ ਦੋਸ਼ੀਆਂ ਨੂੰ ਕੁਝ ਦਿਨਾਂ ਵਿੱਚ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ। ਪਰ ਅਜੇ ਤੱਕ ਕੁਝ ਨਹੀਂ ਹੋਇਆ। ਇਸ ਸੰਬੰਧੀ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਵੀ ਬੁਲਾਇਆ ਗਿਆ, ਪਰ ਇਸ ਵਿੱਚੋਂ ਅਜੇ ਤਕ ਕੁਝ ਵੀ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਬੱਸ ਨੂੰ ਬਾਦਲਾਂ ਦਾ ਡਰਾਈਵਰ ਚਲਾ ਰਿਹਾ ਹੈ। ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸ ਨੇ ਕਰਵਾਈ ਸਭ ਨੂੰ ਪਤਾ ਹੈ। ਨਿਹੱਥੀ ਸੰਗਤ ਤੇ ਅਣਪਛਾਤੀ ਪੁਲੀਸ ਕਿਵੇਂ ਗੋਲੀਆਂ ਚਲਾ ਸਕਦੀ ਹੈ। ਪੁਲੀਸ ਨੂੰ ਹੁਕਮ ਦੇਣ ਵੇਲੇ ਉਸ ਸਮੇਂ ਦੇ ਸੱਤਾਧਾਰੀ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਜ ਐੱਸਆਈਟੀ ਭੰਗ ਹੋਣ 'ਤੇ ਖ਼ੁਸ਼ੀਆਂ ਮਨਾ ਰਿਹਾ ਹੈ, ਜੋ ਬਹੁਤ ਸ਼ਰਮ ਦੀ ਗੱਲ ਹੈ। ਕਿਉਂਕਿ ਇਹ ਬੇਅਦਬੀ ਦਾ ਮੁੱਦਾ ਹੈ, ਜਿਸ ਕਰਕੇ ਅਸਲ ਦੋਸ਼ੀਆਂ ਦਾ ਚਿਹਰਾ ਨੰਗਾ ਹੋ ਰਿਹਾ ਹੈ।
ਇਹ ਵੀ ਪੜੋ: ਜੇਕਰ ਬੀਜੇਪੀ ਨੇ ਰੈਲੀਆਂ ਬੰਦ ਨਾ ਕੀਤੀਆਂ ਤਾਂ ਹੋਵੇਗਾ ਇਹ ਹਾਲ: ਸੋਨੀਆ ਮਾਨ