ਬਰਨਾਲਾ: ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸ਼ਹਿਰਾ ਦੇ ਤਿਉਹਾਰ (baranala Dussehra mela) ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਤਿਉਹਾਰ ਨੂੰ ਲੈ ਕੇ ਆਮ ਲੋਕਾਂ ਅਤੇ ਵਪਾਰੀਆਂ ਵਿੱਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ। ਦੁਸਹਿਰੇ ਨੂੰ ਲੈ ਕੇ ਬਾਜ਼ਾਰਾਂ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਵੱਖ ਵੱਖ ਤਰ੍ਹਾ ਦੀ ਸਜਾਵਟ ਕੀਤੀ ਗਈ ਹੈ। ਦੁਸਹਿਰਾ ਕਮੇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ ਕਰੀਬ 45 ਸਾਲਾਂ ਤੋਂ ਦੁਸਹਿਰੇ ਦਾ ਤਿਉਹਾਰ ਇਸ ਕਮੇਟੀ ਵਲੋਂ ਮਨਾਇਆ ਜਾ ਰਿਹਾ ਹੈ। ਇਸ ਵਾਰ ਵੀ ਕਰੀਬ 65 ਫ਼ੁੱਟ ਉਚੇ ਰਾਵਣ ਦੇ ਬੁੱਤ ਸਮੇਤ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਬਣ ਕੇ ਤਿਆਰ ਹੋ ਚੁੱਕੇ ਹਨ, ਜਿਹਨਾਂ ਨੂੰ ਦੁਸਹਿਰੇ ਵਾਲੇ ਦਿਨ ਸ਼ਾਮ ਸਮੇਂ ਸਾੜਿਆ ਜਾਵੇਗਾ।
ਇਸ ਮੌਕੇ ਦੁਸ਼ਹਿਰਾ ਕਮੇਟੀ ਦੇ ਪ੍ਰਬੰਧਕਾਂ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਮਨਾਏ ਜਾਣ ਵਾਲੇ ਦੁਸ਼ਹਿਰੇ ਸਬੰਧੀ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਪ੍ਰਬੰਧਕਾਂ ਨੇ ਦੱਸਿਆ ਕਿ 65 ਫੁੱਟ ਦਾ ਰਾਵਣ ਦਾ ਬੁੱਤ ਸ਼ਾਮ ਮੌਕੇ ਜਲਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਵੀ ਸਾੜੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਜਿੱਥੇ ਆਮ ਲੋਕਾਂ ਦੇ ਭਾਰੀ ਇਕੱਠ ਹੋਣ ਦੀ ਉਮੀਦ ਹੈ, ਉਥੇ ਹੀ ਇਸ ਮੌਕੇ ਜ਼ਿਲ੍ਹੇ ਦੇ ਵੱਖ ਵੱਖ ਪਾਰਟੀਆਂ ਦੇ ਸਿਆਸੀ ਆਗੂ ਵੀ ਸ਼ਿਰਕਤ ਕਰਨਗੇ।
ਦੂਜੇ ਪਾਸੇ ਪੁਲਿਸ ਵੱਲੋਂ ਵੀ ਦੁਸ਼ਹਿਰੇ ਨੂੰ ਧਿਆਨ ਵਿੱਚ ਰੱਖਦਿਆਂ ਪੁਖਤਾ ਪ੍ਰਬੰਧ ਕੀਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਪਹਿਲੀ ਕੋਰੋਨਾ ਮਹਾਂਮਾਰੀ ਦੇ ਚੱਲਦੇ ਬੀਤੇ 2 ਸਾਲਾਂ ਤੋਂ ਦੁਸਹਿਰੇ ਮੌਕੇ ਇਕੱਠ ਕਾਫੀ ਘੱਟ ਰਿਹਾ ਹੈ। ਇਸ ਵਾਰ ਪ੍ਰਬੰਧਕਾਂ ਨੂੰ ਉਮੀਦ ਹੈ ਕਿ ਕਰੀਬ ਦੱਸ ਹਜ਼ਾਰ ਤੋਂ ਵੱਧ ਦਾ ਇਕੱਠ ਦੁਸਹਿਰਾ ਦੇਖਣ ਵਾਲੇ ਲੋਕਾਂ ਦਾ ਹੋਵੇਗਾ।
ਇਹ ਵੀ ਪੜ੍ਹੋ: ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ, ਕੀਤੇ ਸਖ਼ਤ ਸੁਰੱਖਿਆ ਦੇ ਪ੍ਰਬੰਧ