ETV Bharat / state

ਲੌਂਗੋਵਾਲ ਹਾਦਸੇ ਤੋਂ ਬਾਅਦ ਜਾਗਿਆ ਬਰਨਾਲਾ ਪ੍ਰਸ਼ਾਸਨ, ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

author img

By

Published : Feb 18, 2020, 12:02 AM IST

ਆਪਣੇ ਨਿੱਜੀ ਲਾਭ ਲਈ ਕੁੱਝ ਨਿੱਜੀ ਸਕੂਲਾਂ ਨੇ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾਣ ਲਈ ਨਿਯਮਾਂ ਦੇ ਵਿਰੁੱਧ ਪੁਰਾਣੀਆਂ ਅਤੇ ਕੰਡਮ ਬੱਸਾਂ ਦਾ ਪ੍ਰਬੰਧ ਕੀਤਾ ਹੋਇਆ ਹੈ। 2 ਦਿਨ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਵਿਖੇ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋਈ ਅਤੇ 4 ਮਾਸੂਮ ਬੱਚਿਆਂ ਦੀ ਇਸ ਹਾਦਸੇ ਵਿੱਚ ਜਾਨ ਚਲੀ ਗਈ। ਪੰਜਾਬ ਸਰਕਾਰ ਨੇ ਇਸ ਦਰਦਨਾਕ ਹਾਦਸੇ ਤੋਂ ਬਾਅਦ ਸਕੂਲ ਬੱਸਾਂ ਦੀ ਜਾਂਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਜਿਸ ਤਹਿਤ ਅੱਜ ਬਰਨਾਲਾ ਦੇ ਵੱਖ-ਵੱਖ ਵਿਭਾਗਾਂ ਨੇ ਸਖਤੀ ਨਾਲ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਅਤੇ ਲਾਪਰਵਾਹੀ ਵਰਤਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ।

barnala-administration-school-buses-checked-after-longowal-accident
ਲੌਂਗੋਵਾਲ ਹਾਦਸੇ ਤੋਂ ਬਾਅਦ ਜਾਗਿਆ ਬਰਨਾਲਾ ਪ੍ਰਸ਼ਾਸਨ, ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਬਰਨਾਲਾ : ਆਪਣੇ ਨਿੱਜੀ ਲਾਭ ਲਈ ਕੁਝ ਨਿੱਜੀ ਸਕੂਲਾਂ ਨੇ ਬੱਚਿਆਂ ਨੂੰ ਘਰ ਤੋਂ ਸਕੂਲ ਲਿਜਾਣ ਲਈ ਨਿਯਮਾਂ ਦੇ ਵਿਰੁੱਧ ਪੁਰਾਣੀਆਂ ਅਤੇ ਕੰਡਮ ਬੱਸਾਂ ਦਾ ਪ੍ਰਬੰਧ ਕੀਤਾ ਹੋਇਆ ਹੈ। ਜਿਸ ਕਾਰਨ 2 ਦਿਨ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਵਿਖੇ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋਈ ਅਤੇ 4 ਮਾਸੂਮ ਬੱਚਿਆਂ ਦੀ ਇਸ ਹਾਦਸੇ ਵਿੱਚ ਜਾਨ ਚਲੀ ਗਈ। ਪੰਜਾਬ ਸਰਕਾਰ ਨੇ ਇਸ ਦਰਦਨਾਕ ਹਾਦਸੇ ਤੋਂ ਬਾਅਦ ਸਕੂਲ ਬੱਸਾਂ ਦੀ ਜਾਂਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਜਿਸ ਤਹਿਤ ਅੱਜ ਬਰਨਾਲਾ ਦੇ ਵੱਖ-ਵੱਖ ਵਿਭਾਗਾਂ ਨੇ ਸਖਤੀ ਨਾਲ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਅਤੇ ਲਾਪਰਵਾਹੀ ਵਰਤਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ।

ਇਸ ਮਾਮਲੇ 'ਤੇ ਬਰਨਾਲਾ ਦੇ ਜ਼ਿਲ੍ਹਾ ਬਾਲ ਵਿਕਾਸ ਅਫਸਰ ਅਭਿਸ਼ੇਕ ਸਿੰਗਲਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਸਕੂਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਕੂਲ ਮਾਲਕਾਂ ਅਤੇ ਬੱਸ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਸਕੀਮ ਬਾਰੇ ਜਾਗਰੂਕ ਕੀਤਾ ਗਿਆ ਹੈ।

ਉਹਨਾਂ ਨੇ ਸੇਫ ਸਕੂਲ ਵਾਹਨ ਯੋਜਨਾ ਬਾਰੇ ਦੱਸਿਆ ਕਿ ਸਕੂਲ ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਵਿਚਕਾਰ ਇੱਕ ਭੂਰੇ ਰੰਗ ਦਾ ਰੰਗ ਹੋਣਾ ਚਾਹੀਦਾ ਹੈ ਅਤੇ ਅੱਗ ਬੁਝਾਊ ਯੰਤਰ ਬੱਸ ਵਿੱਚ ਹੋਣਾ ਚਾਹੀਦਾ ਹੈ ਅਤੇ ਸਕੂਲ ਬੱਸ ਦੀਆਂ ਸੀਟਾਂ ਆਹਮੋ-ਸਾਹਮਣੇ ਹੋਣੀਆਂ ਚਾਹੀਦੀਆਂ ਹਨ ਅਤੇ ਕੋਈ ਵੱਖਰੀ ਸੀਟ ਨਹੀਂ ਲਗਾਈ ਜਾਣੀ ਚਾਹੀਦੀ।

ਸੀਸੀਟੀਵੀ ਕੈਮਰੇ ਅਤੇ ਸਪੀਡ ਗਵਰਨਰ ਵੀ ਸਕੂਲ ਬੱਸ ਵਿਚ ਹੋਣੇ ਚਾਹੀਦੇ ਹਨ, ਜਦੋਂਕਿ ਉਨ੍ਹਾਂ ਨੇ ਦੱਸਿਆ ਕਿ ਬੱਸ 'ਚ ਔਰਤ ਸਹਾਇਕ ਹੋਣਾ ਵੀ ਜ਼ਰੂਰੀ ਹੈ। ਸਕੂਲਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਸਾਰੀਆਂ ਸਕੂਲ ਬੱਸਾਂ ਵਿਚ ਸਭ ਕੁਝ ਪੂਰਾ ਕੀਤਾ ਜਾਵੇ, ਜਦੋਂ ਕਿ ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਵਿਚ ਸਫ਼ਰ ਕਰ ਰਹੇ ਬੱਚਿਆਂ ਦੇ ਪਰਿਵਾਰਾਂ ਨੂੰ ਇਹ ਨਿਸ਼ਚਤ ਕਰਨਾ ਵੀ ਇਕ ਫ਼ਰਜ਼ ਬਣਦਾ ਹੈ ਕਿ ਜਿਸ ਸਕੂਲ ਬੱਸ ਵਿਚ ਉਨ੍ਹਾਂ ਦਾ ਬੱਚਾ ਸਕੂਲ ਜਾ ਰਿਹਾ ਹੈ, ਉਸ ਬੱਸ ਵਿਚ ਸੁਰੱਖਿਆ ਦੇ ਸਾਰੇ ਪ੍ਰਬੰਧ ਹਨ।

ਜੇਕਰ ਕੋਈ ਕਮੀ ਹੈ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰੋ ਅਤੇ ਉਸ ਸਕੂਲ ਬੱਸ ਅਤੇ ਪ੍ਰਿੰਸੀਪਲ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲਾਂ ਵਿਰੁੱਧ ਪੁਲਿਸ ਦੀ ਕਾਰਵਾਈ, 17 ਬੱਸਾਂ ਥਾਣੇ ਪਹੁੰਚੀਆਂ

ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀ ਗੁਰਚਰਨ ਸਿੰਘ ਸੰਧੂ ਨੇ ਦੱਸਿਆ ਕਿ ਸਕੂਲ ਬੱਸਾਂ ਦੀ ਚੈਕਿੰਗ ਅੱਜ ਸਵੇਰੇ ਸਕੂਲ ਦੇ ਖੁੱਲ੍ਹਣ ਤੋਂ ਪਹਿਲਾਂ ਕੀਤੀ ਗਈ ਹੈ ਅਤੇ ਸਕੂਲ ਬੱਸਾਂ ਦੇ ਚਲਾਨ ਕੱਟੇ ਗਏ ਹਨ, ਜੋ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਨਹੀਂ ਚੱਲ ਰਹੀਆਂ ਹਨ। ਕੁੱਝ ਸਕੂਲ ਬੱਸਾਂ ਥਾਣੇ ਵਿਚ ਵੀ ਬੰਦ ਕਰ ਦਿੱਤੀਆਂ ਗਈਆਂ ਹਨ

ਇਸ ਪੂਰੇ ਮਾਮਲੇ 'ਤੇ ਬਰਨਾਲਾ ਦੇ ਐਸ.ਡੀ.ਐਮ ਅਨਮੋਲ ਧਾਲੀਵਾਲ ਨੇ ਦੱਸਿਆ ਕਿ ਸਕੂਲ ਬੱਸਾਂ ਬਾਰੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਸਵੇਰ ਤੋਂ ਹੀ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਸ ਚੈਕਿੰਗ ਵਿਚ ਇਹ ਸਾਰੀਆਂ ਸਕੂਲ ਬੱਸਾਂ ਦੀ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ, ਜ਼ਿਲ੍ਹਾ ਬਾਲ ਵਿਕਾਸ ਅਫਸਰ, ਪੁਲਿਸ ਵਿਭਾਗ ਦੇ ਅਧਿਕਾਰੀ ਆਦਿ ਦੁਆਰਾ ਜਾਂਚ ਕੀਤੀ ਜਾ ਰਹੀ ਹੈ ਅਤੇ ਸਕੂਲ ਬੱਸਾਂ 'ਚ ਜਿਥੇ ਘਾਟ ਪਾਈ ਜਾ ਰਹੀ ਹੈ, ਉਨ੍ਹਾਂ ਦੇ ਚਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਥਾਣੇ ਵਿੱਚ ਬੰਦ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸੈਮੀਨਾਰ ਕਰਵਾ ਕੇ ਸਕੂਲ ਮਾਲਕਾਂ ਅਤੇ ਡਰਾਈਵਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.