ETV Bharat / state

ਬਰਨਾਲਾ: ਸਰਕਾਰੀ ਹਸਪਤਾਲ ਵਿੱਚ ਔਰਤਾਂ ਦੇ ਬਾਥਰੂਮ ਵਿੱਚ ਮਿਲੀ ਨੌਜਵਾਨ ਦੀ ਲਾਸ਼ - Body of youth found in womens bathroom

ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਵਾਰਡ ਨੰਬਰ 3 ਵਿੱਚ ਔਰਤਾਂ ਦੇ ਬਾਥਰੂਮ ਵਿੱਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਦੱਸੀ ਜਾ ਰਹੀ ਹੈ।

ਫ਼ੋਟੋ।
author img

By

Published : Nov 21, 2019, 6:06 PM IST

ਬਰਨਾਲਾ: ਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਔਰਤਾਂ ਦੇ ਬਾਥਰੂਮ ਵਿੱਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਨੌਜਵਾਨ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਜਾ ਰਿਹਾ ਹੈ। ਪੁਲਿਸ ਅਤੇ ਸਰਕਾਰੀ ਹਸਪਤਾਲ ਪ੍ਰਸ਼ਾਸਨ ਮਾਮਲੇ ਉੱਤੇ ਪਰਦੇ ਪਾਉਣ ਵਿੱਚ ਲੱਗਿਆ ਹੋਇਆ ਹੈ।

ਵੇਖੋ ਵੀਡੀਓ

ਇਸ ਮਾਮਲੇ ਸਬੰਧੀ ਸਰਕਾਰੀ ਹਸਪਤਾਲ ਦੇ ਕਰਮਚਾਰੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਲਾਸ਼ ਨੂੰ ਉਸ ਨੇ ਅਤੇ ਉਸ ਦੇ ਇਕ ਸਾਥੀ ਨੇ ਦੇਖਿਆ ਸੀ। ਉਨ੍ਹਾਂ ਦੇਖਿਆ ਕਿ ਮ੍ਰਿਤਕ ਦੇ ਹੱਥ ਵਿਚ ਸਰਿੰਜ ਫਸੀ ਹੋਈ ਸੀ, ਜਿਸ ਤੋਂ ਲੱਗਦਾ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋਈ ਹੈ।

ਲਾਸ਼ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਡਿਊਟੀ ਉੱਤੇ ਮੌਜੂਦ ਡਾਕਟਰਾਂ ਨੂੰ ਇਸ ਦੀ ਸੂਚਨਾ ਦਿੱਤੀ, ਜਿਸਦੇ ਡਾਕਟਰਾਂ ਨੇ ਮੌਕੇ ਉੱਤੇ ਪੁਲਿਸ ਬੁਲਾ ਕੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।

ਹਸਪਤਾਲ ਦੇ ਕਾਰਜਕਾਰੀ ਐਸ ਐਮ ਓ ਡਾਕਟਰ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਡ ਦੇ ਮਰੀਜ਼ਾਂ ਨੇ ਦੱਸਿਆ ਕਿ ਬਾਥਰੂਮ ਦਾ ਦਰਵਾਜ਼ਾ ਪਿਛਲੇ ਕਾਫੀ ਸਮੇਂ ਤੋਂ ਅੰਦਰ ਤੋਂ ਬੰਦ ਹੈ। ਉਨ੍ਹਾਂ ਦੇ ਕਰਮਚਾਰੀ ਨੇ ਰੌਸ਼ਨਦਾਨ ਰਾਹੀਂ ਦੇਖਿਆ ਤਾਂ ਉਸਦੇ ਅੰਦਰ ਇਕ ਵਿਅਕਤੀ ਦੇ ਡਿੱਗੇ ਹੋਣ ਬਾਰੇ ਪਤਾ ਲੱਗਿਆ।

ਬਰਨਾਲਾ ਸਿਟੀ ਵਨ ਦੇ ਐਸਐਚਓ ਗੁਰਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ ਜਿਸ ਦੇ ਬਾਅਦ ਉਨ੍ਹਾਂ ਡਿਊਟੀ ਅਧਿਕਾਰੀ ਨੂੰ ਮੌਕੇ ਉੱਤੇ ਭੇਜਿਆ ਅਤੇ ਦੇਖਿਆ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮ੍ਰਿਤਕ ਨੌਜਵਾਨ ਸਰਕਾਰੀ ਹਸਪਤਾਲ ਦੇ ਔਰਤਾਂ ਦੇ ਵਾਰਡ ਵਿੱਚ ਕਿਵੇਂ ਗਿਆ ਸੀ? ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਨੌਜਵਾਨ ਦੀ ਮੌਤ ਕਿਸ ਤਰ੍ਹਾਂ ਹੋਈ ਹੈ।

Intro:
ਬਰਨਾਲਾ।

ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਔਰਤਾਂ ਦੇ ਬਾਥਰੂਮ ਵਿੱਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਨੌਜਵਾਨ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸੀ ਜਾ ਰਹੀ ਹੈ। ਪੁਲਿਸ ਅਤੇ ਸਰਕਾਰੀ ਹਸਪਤਾਲ ਪ੍ਰਸ਼ਾਸਨ ਮਾਮਲੇ ਦੇ ਪਰਦੇ ਪਾਉਣ ਵਿੱਚ ਲੱਗਿਆ ਹੋਇਆ ਹੈ।

Body:ਪੰਜਾਬ ਵਿੱਚ ਆਏ ਦਿਨ ਨਸ਼ੇ ਦੀ ਓਵਰਡੋਜ਼ ਦੇ ਕਾਰਨ ਨੌਜਵਾਨ ਨਸ਼ੇ ਦੇ ਮੂੰਹ ਵਿੱਚ ਜਾ ਰਹੇ ਹਨ ਪੰਜਾਬ ਸਰਕਾਰ ਨਸ਼ਾ ਰੋਕਣ ਦੇ ਲੱਖ ਦਾਅਵੇ ਕਰ ਰਹੀ ਹੈ ਪ੍ਰੰਤੂ ਹਕੀਕਤ ਵਿੱਚ ਰੋਜ਼ਾਨਾ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਰਹੀ ਹੈ। ਲੱਗਭਗ ਰੋਜ਼ਾਨਾ ਹੀ ਕੋਈ ਨਾ ਕੋਈ ਨੌਜਵਾਨ ਨਸ਼ੇ ਕਾਰਨ ਮਰ ਰਿਹਾ ਹੈ। ਤਾਜ਼ਾ ਮਾਮਲਾ ਬਰਨਾਲਾ ਦੇ ਸਰਕਾਰੀ ਹਸਪਤਾਲ ਦਾ ਹੈ ਜਿੱਥੇ ਹਸਪਤਾਲ ਦੇ ਔਰਤਾਂ ਵਾਲੇ ਵਾਰਡ ਨੰਬਰ ਤਿੰਨ ਦੇ ਬਾਥਰੂਮ ਵਿੱਚ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ ਹੈ। ਜਿਸ ਨਾਲ ਪੂਰੇ ਹਸਪਤਾਲ ਵਿੱਚ ਸਨਸਨੀ ਫੈਲ ਗਈ। ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਪਰੰਤੂ ਬਰਨਾਲਾ ਪੁਲਿਸ ਅਤੇ ਹਸਪਤਾਲ ਪ੍ਰਸ਼ਾਸਨ ਇਸ ਮਾਮਲੇ 'ਤੇ ਪਰਦਾ ਪਾਉਣ ਵਿੱਚ ਲੱਗਿਆ ਹੋਇਆ ਹੈ।
ਇਸ ਮਾਮਲੇ ਸਬੰਧੀ ਸਰਕਾਰੀ ਹਸਪਤਾਲ ਦੇ ਦਰਜਾ ਚਾਰ ਕਰਮਚਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਲਾਸ਼ ਨੂੰ ਉਸ ਨੇ ਅਤੇ ਉਸ ਦੇ ਇਕ ਸਾਥੀ ਨੇ ਦੇਖਿਆ ਸੀ। ਉਨ੍ਹਾਂ ਦੇਖਿਆ ਕਿ ਮ੍ਰਿਤਕ ਦੇ ਹੱਥ ਵਿਚ ਸਰਿੰਜ ਫਸੀ ਹੋਈ ਸੀ, ਜਿਸ ਤੋਂ ਲੱਗਦਾ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋਈ ਹੈ। ਲਾਸ਼ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਡਿਊਟੀ 'ਤੇ ਮੌਜੂਦ ਡਾਕਟਰਾਂ ਨੂੰ ਇਸ ਦੀ ਸੂਚਨਾ ਦਿੱਤੀ, ਜਿਸਦੇ ਡਾਕਟਰਾਂ ਨੇ ਮੌਕੇ 'ਤੇ ਪੁਲਿਸ ਬੁਲਾ ਕੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ।

BYTE - ਕੁਲਦੀਪ ਸਿੰਘ ਦਰਜਾ ਚਾਰ ਕਰਮਚਾਰੀ

ਇਸ ਪੂਰੇ ਮਾਮਲੇ ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰਦੇ ਹੋਏ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਕਾਰਜਕਾਰੀ ਐਸ ਐਮ ਓ ਡਾਕਟਰ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਡ ਦੇ ਮਰੀਜ਼ਾਂ ਨੇ ਦੱਸਿਆ ਕਿ ਬਾਥਰੂਮ ਦਾ ਦਰਵਾਜ਼ਾ ਪਿਛਲੇ ਕਾਫੀ ਸਮੇਂ ਤੋਂ ਅੰਦਰ ਤੋਂ ਬੰਦ ਹੈ। ਜਿਸਦੇ ਉਨ੍ਹਾਂ ਦੇ ਦਰਜਾ ਚਾਰ ਕਰਮਚਾਰੀ ਨੇ ਰੌਸ਼ਨਦਾਨ ਰਾਹੀਂ ਦੇਖਿਆ ਤਾਂ ਉਸਦੇ ਅੰਦਰ ਇਕ ਵਿਅਕਤੀ ਦੇ ਡਿੱਗੇ ਹੋਣ ਬਾਰੇ ਪਤਾ ਲੱਗਿਆ।ਜਿਸ ਦੇ ਬਾਅਦ ਡਿਊਟੀ ਤੇ ਮੌਜੂਦ ਡਾਕਟਰ ਨੇ ਪੁਲਸ ਨੂੰ ਮੌਕੇ 'ਤੇ ਬੁਲਾ ਕੇ ਬਾਥਰੂਮ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਇਕ ਨੌਜਵਾਨ ਡਿੱਗਿਆ ਹੋਇਆ ਸੀ। ਜਿਸ ਨੂੰ ਚੈੱਕ ਕੀਤਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਜਿਸ ਦੇ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ।

BYTE - ਡਾਕਟਰ ਅਵਿਨਾਸ਼ ਕੁਮਾਰ ਕਾਰਜਕਾਰੀ ਐਸਐਮਓ

Conclusion:ਨਸ਼ੇ ਦੀ ਓਵਰਡੋਜ਼ ਦੇ ਕਾਰਨ ਹੋਈ ਮੌਤ ਦੇ ਮਾਮਲੇ 'ਚ ਬਰਨਾਲਾ ਸਿਟੀ ਵਨ ਦੇ ਐਸਐਚਓ ਗੁਰਬੀਰ ਸਿੰਘ ਨੇ ਪਰਦਾ ਪਾਉਂਦੇ ਹੋਏ ਨਜ਼ਰ ਆਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਰਕਾਰੀ ਹਸਪਤਾਲ 'ਚ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ ਜਿਸ ਦੇ ਬਾਅਦ ਉਨ੍ਹਾਂ ਡਿਊਟੀ ਅਧਿਕਾਰੀ ਨੂੰ ਮੌਕੇ ਤੇ ਭੇਜਿਆ ਅਤੇ ਦੇਖਿਆ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਜਿਸ ਦੇ ਬਾਅਦ ਉਸ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜਿਆ ਗਿਆ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮ੍ਰਿਤਕ ਨੌਜਵਾਨ ਸਰਕਾਰੀ ਹਸਪਤਾਲ ਦੇ ਔਰਤਾਂ ਦੇ ਵਾਰਡ ਵਿੱਚ ਕਿਵੇਂ ਗਿਆ ਸੀ? ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਨੌਜਵਾਨ ਦੀ ਮੌਤ ਕਿਸ ਤਰ੍ਹਾਂ ਹੋਈ ਹੈ?
BYTE - ਗੁਰਵੀਰ ਸਿੰਘ ਐਸਐਚਓ

(ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ)
ETV Bharat Logo

Copyright © 2025 Ushodaya Enterprises Pvt. Ltd., All Rights Reserved.