ETV Bharat / state

ਬਰਨਾਲਾ ਦੇ ਕਿਸਾਨਾਂ ਨੇ ਖ਼ੁਦ ਜਾ ਕੇ ਲਿਆਂਦੇ ਬਿਹਾਰ-ਯੂਪੀ ਤੋਂ ਮਜ਼ਦੂਰ, ਗਲਾਂ 'ਚ ਹਾਰ ਪਾ ਕੀਤਾ ਸਵਾਗਤ

author img

By

Published : Jun 5, 2020, 10:33 PM IST

ਕੋਰੋਨਾ ਕਾਰਨ ਲੱਗੀ ਤਾਲਾਬੰਦੀ ਕਾਰਨ ਇਸ ਵਾਰ ਕਿਸਾਨਾਂ ਨੂੰ ਝੋਨੇ ਦੀ ਬਜਾਈ ਲਈ ਮਜ਼ਦੂਰਾਂ ਦੀ ਸਮੱਸਿਆ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਇਸ ਸਭ ਦੇ ਵਿੱਚ ਬਰਨਾਲਾ ਦੇ ਕਿਸਾਨਾਂ ਨੇ ਇੱਕ ਪਹਿਲ ਕਦਮੀ ਕਰਦੇ ਹੋਏ ਬਿਹਾਰ-ਯੂਪੀ ਤੋਂ 60 ਮਜ਼ਦੂਰਾਂ ਨੂੰ ਆਪਣੇ ਪ੍ਰਬੰਧ ਕਰਕੇ ਲਿਆਂਦਾ ਹੈ।

Barnala, farmers,laborers from Bihar-U
ਬਰਨਾਲਾ ਦੇ ਕਿਸਾਨਾਂ ਨੇ ਖ਼ੁਦ ਜਾ ਕੇ ਲਿਆਂਦੇ ਬਿਹਾਰ-ਯੂਪੀ ਤੋਂ ਮਜ਼ਦੂਰ, ਗਲਾਂ 'ਚ ਹਾਰ ਪਾ ਕੀਤਾ ਸਵਾਗਤ

ਬਰਨਾਲਾ: ਕੋਰੋਨਾ ਮਹਾਂਮਾਰੀ ਕਾਰਨ ਲੱਗੀ 'ਤਾਲਾਬੰਦੀ' ਕਾਰਨ ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਆਪਣੇ ਪਿੱਤਰੀ ਰਾਜਾਂ ਨੂੰ ਵਾਪਸ ਚਲੇ ਗਏ ਹਨ। ਇਸ ਕਾਰਨ ਝੌਨੇ ਦੀ ਬਿਜਾਈ ਦਾ ਸੀਜ਼ਨ ਹੋਣ ਕਾਰਨ ਕਿਸਾਨਾਂ ਵੱਡੀ ਸਮੱਸਿਆ ਆ ਰਹੀ ਹੈ। ਇਸੇ ਦੌਰਾਨ ਹੀ ਬਰਨਾਲਾ ਜ਼ਿਲ੍ਹੇ ਦੇ ਕੁਝ ਉਦਮੀ ਕਿਸਾਨਾਂ ਨੇ ਆਪ ਜਾ ਕੇ ਬਿਹਾਰ ਅਤੇ ਯੂਪੀ 'ਚੋਂ ਪ੍ਰਵਾਸੀ ਮਜ਼ਦੂਰਾਂ ਨੂੰ ਲਿਆਉਣ ਦਾ ਕੰਮ ਕੀਤਾ ਹੈ।

ਬਰਨਾਲਾ ਦੇ ਕਿਸਾਨਾਂ ਨੇ ਖ਼ੁਦ ਜਾ ਕੇ ਲਿਆਂਦੇ ਬਿਹਾਰ-ਯੂਪੀ ਤੋਂ ਮਜ਼ਦੂਰ

ਬਰਨਾਲਾ ਜ਼ਿਲ੍ਹੇ ਵਿੱਚ 60 ਪ੍ਰਵਾਸੀ ਮਜ਼ਦੂਰ ਦੋ ਬੱਸਾਂ ਰਾਹੀਂ ਕਿਸਾਨਾਂ ਵੱਲੋਂ ਲਿਆਂਦੇ ਗਏ। ਇਨ੍ਹਾਂ ਮਜ਼ਦੂਰਾਂ ਦਾ ਕਿਸਾਨਾਂ ਵੱਲੋਂ ਹਾਰ ਪਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਝੋਨੇ ਦੀ ਫ਼ਸਲ ਦੀ ਬਿਜਾਈ ਲਈ ਕਿਸਾਨਾਂ ਦੀ ਵੱਡੀ ਸਮੱਸਿਆ ਮਜ਼ਦੂਰਾਂ ਦੀ ਘਾਟ ਬਣੀ ਹੋਈ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਉਦਮਾਂ ਸਦਕਾ ਪ੍ਰਵਾਸੀ ਮਜ਼ਦੂਰ ਪੰਜਾਬ ਨੂੰ ਪੰਜਾਬ ਲਿਆਂਦਾ ਗਿਆ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਦੱਸਿਆ ਕਿ ਮਜ਼ਦੂਰਾਂ ਦੀ ਘਾਟ ਨੂੰ ਲੈ ਕੇ ਉਹ ਪ੍ਰਸ਼ਾਸਨ ਅਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਮਿਲਦੇ ਆ ਰਹੇ ਹਨ। ਇਸ ਲਈ ਉਨ੍ਹਾਂ ਵੱਲੋਂ ਮੰਗ ਪੱਤਰ ਦੇ ਨਾਲ-ਨਾਲ ਧਰਨੇ ਪ੍ਰਦਰਸ਼ਨ ਵੀ ਕੀਤੇ ਗਏ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਵਾਸੀ ਮਜ਼ਦੂਰ ਲਿਆਉਣ ਲਈ ਕਿਸਾਨਾਂ ਨੂੰ ਪ੍ਰਵਾਨਗੀ ਦੇਣੀ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚੋਂ ਦੋ ਬੱਸਾਂ ਪ੍ਰਵਾਸੀ ਮਜ਼ਦੂਰ ਲੈਣ ਲਈ ਪ੍ਰਵਾਨਗੀ ਲੈ ਕੇ ਭੇਜੀਆਂ ਗਈਆਂ। ਯੂਪੀ ਅਤੇ ਬਿਹਾਰ ਤੋਂ 60 ਮਜ਼ਦੂਰ ਨੂੰ ਬੱਸਾਂ ਵਿੱਚ ਬਰਨਾਲਾ ਜ਼ਿਲ੍ਹੇ ਵਿੱਚ ਲਿਆਂਦੇ ਗਏ ਹਨ। ਬਿਹਾਰ ਤੋਂ ਪ੍ਰਵਾਸੀ ਮਜ਼ਦੂਰ ਲਿਆਉਣ ਵਾਲੀ ਬੱਸ ਦਾ ਖਰਚ 1 ਲੱਖ 20 ਹਜ਼ਾਰ ਅਤੇ ਯੂਪੀ ਤੋਂ ਪ੍ਰਵਾਸੀ ਮਜ਼ਦੂਰ ਲਿਆਉਣ ਵਾਲੀ ਬੱਸ ਦਾ ਖਰਚ 65 ਹਜ਼ਾਰ ਰੁਪਏ ਆਇਆ ਹੈ। ਇਹ ਖਰਚ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਲਿਆਂਦੇ ਗਏ ਪ੍ਰਵਾਸੀ ਮਜ਼ਦੂਰਾਂ ਦਾ ਸਿਹਤ ਵਿਭਾਗ ਤੋਂ ਚੈੱਕਅੱਪ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਨ੍ਹਾਂ ਨੂੰ ਮਾਸਕ ਅਤੇ ਸਾਬਣ ਵੀ ਦਿੱਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚੋਂ ਹੋਰ ਕਿਸਾਨਾਂ ਨੂੰ ਵੀ ਪ੍ਰਵਾਸੀ ਮਜ਼ਦੂਰ ਲਿਆਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਲਈ ਬੱਸਾਂ ਬਰਨਾਲਾ ਜ਼ਿਲ੍ਹੇ ਵਿੱਚੋਂ ਰਵਾਨਾ ਹੋ ਗਈਆਂ ਹਨ।

ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਲਿਆਉਣ ਵਾਲੇ ਕਿਸਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਬਾਰਡਰਾਂ 'ਤੇ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ। ਮਜ਼ਦੂਰਾਂ ਨੂੰ ਲਿਆਉਣ ਵਿੱਚ ਛੇ ਦਿਨ ਤੇ ਛੇ ਰਾਤਾਂ ਲੱਗੀਆਂ ਹਨ। 3600 ਕਿਲੋਮੀਟਰ ਦਾ ਪੈਂਡਾ ਤੈਅ ਕਰਕੇ ਇਨ੍ਹਾਂ ਪ੍ਰਵਾਸੀ ਮਜ਼ਦੂਰ ਨੂੰ ਪੰਜਾਬ ਲਿਆਂਦਾ ਗਿਆ ਹੈ। ਇਸ ਤੋਂ ਇਲਾਵਾ ਪ੍ਰਵਾਸੀ ਮਜ਼ਦੂਰ ਲੱਭਣ ਵਿੱਚ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ।

ਉਧਰ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਉਠਾਏ ਹਨ। ਕਿਸਾਨ ਆਗੂ ਨਿਰਮਲ ਸਿੰਘ ਸਹੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਅੱਖਾਂ ਮੀਚੀਆਂ ਹੋਈਆਂ ਹਨ। ਕਿਸਾਨਾਂ ਦੀਆਂ ਸਮੱਸਿਆਵਾਂ ਦੇ ਜੋ ਹੱਲ ਸਰਕਾਰ ਨੂੰ ਕਰਨੇ ਚਾਹੀਦੇ ਸਨ, ਉਹ ਹੱਲ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਅਤੇ ਸਮੁੱਚੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.