ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਦਿੱਲੀ ਦੀਆਂ ਹੱਦਾਂ ਦੇ ਨਾਲ ਨਾਲ ਪੰਜਾਬ ਦੇ ਕਿਸਾਨਾਂ ਨੇ ਸੂਬੇ ਵਿੱਚ ਵੀ ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ ਅੱਗੇ ਆਪਣੇ ਧਰਨੇ ਜਾਰੀ ਰੱਖਿਆ ਹੈ। ਸਥਾਨਕ ਰਿਲਾਇੰਸ ਕੰਪਨੀ ਦੇ ਮਾਲ ਅੱਗੇ ਲਗਾਤਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਤਿੰਨ ਮਹੀਨਿਆਂ ਤੋਂ ਧਰਨਾ ਜਾਰੀ ਹੈ। ਕਿਸਾਨਾਂ ਨੇ ਲਗਾਤਾਰ ਦਿਨ ਰਾਤ ਚੱਲੇ ਇਸ ਧਰਨੇ ਵਿੱਚ ਹਰ ਤਰ੍ਹਾਂ ਦੇ ਖਾਣ ਪੀਣ ਦੇ ਪ੍ਰਬੰਧਾਂ ਸਮੇਤ ਖ਼ਬਰਾਂ ਦੀ ਜਾਣਕਾਰੀ ਲਈ ਡਿੱਸ਼ ਅਤੇ ਟੈਲੀਵਿਜ਼ਨ ਦੇ ਪ੍ਰਬੰਧ ਵੀ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੂੰ ਆਪਣੇ ਫ਼ੈਸਲਿਆਂ ਤੋਂ ਪਿੱਛੇ ਹੱਟਣਾ ਹੀ ਪਵੇਗਾ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨਾ ਪਵੇਗਾ। ਕੇਂਦਰ ਸਰਕਾਰ ਨੇ ਕਿਸਾਨਾਂ ਲਈ ਪੀਐੱਮ ਕਿਸਾਨ ਯੋਜਨਾ ਨੂੰ ਡਰਾਮੇਬਾਜ਼ੀ ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਰਕਾਰ ਤੋਂ ਭੀਖ ਦੇ ਰੂਪ ਵਿੱਚ ਕੋਈ ਮਦਦ ਨਹੀਂ ਚਾਹੀਦੀ, ਬਲਕਿ ਸਰਕਾਰ ਸਾਡੀਆਂ ਫ਼ਸਲਾਂ ਦੇ ਬਣਦੇ ਮੁੱਲ ਦੇਵੇ। ਡਾ.ਸਵਾਮੀਨਾਥਨ ਦੀਆਂ ਰਿਪੋਰਟਾਂ ਲਾਗੂ ਕੀਤੀਆਂ ਜਾਣ ਅਤੇ ਖੇਤੀ ਵਿਰੋਧੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਜਿੰਨਾ ਸਮਾਂ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।